ਪੰਜਾਬ

ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਇੱਕ ਪੰਥਕ ਪਾਰਟੀ ਹੈ, ਕਿਸੇ ਵੀ ਹੋਰ ਪਾਰਟੀ ਵਿੱਚ ਸ਼ਾਮਿਲ ਨਹੀ ਹੋ ਸਕਦੀ: ਪਰਮਿੰਦਰ ਢੀਂਡਸਾ

ਚੰਡੀਗੜ੍ਹ, 8 ਅਪ੍ਰੈਲ ()  : ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਸੀਨੀਅਰ ਆਗੂ  ਪਰਮਿੰਦਰ ਸਿੰਘ ਢੀਂਡਸਾ ਨੇ ਆਮ ਆਦਮੀ ਪਾਰਟੀ ਦੇ ਲੀਡਰ ਸ: ਹਰਪਾਲ ਸਿੰਘ ਚੀਮਾ ਵੱਲੋਂ ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਦੇ ਦਿੱਤੇ ਗਏ ਬਿਆਨ ਦਾ ਖੰਡਨ ਕੀਤਾ ਹੈ। ਉਨ੍ਹਾ ਕਿਹਾ ਕਿ ਸਾਡੀ ਪਾਰਟੀ ਇੱਕ ਪੰਥਕ ਪਾਰਟੀ ਹੈ ਅਤੇ ਕਿਸੇ ਵੀ ਹੋਰ ਪਾਰਟੀ ਵਿੱਚ ਸ਼ਾਮਿਲ ਨਹੀ ਹੋ ਸਕਦੀ ਹੈ। ਉਨ੍ਹਾ ਕਿਹਾ ਕਿ  ਹਰਪਾਲ ਸਿੰਘ ਚੀਮਾ ਵੱਲੋਂ ਇਸ ਸਬੰਧ ਵਿੱਚ ਦਿੱਤਾ ਗਿਆ ਬਿਆਨ ਬੇਬੁਨਿਆਦ ਅਤੇ ਬੇਤੁਕਾ ਹੈ। ਸ: ਢੀਂਡਸਾ ਨੇ ਕਿਹਾ ਕਿ ਪੰਜਾਬ ਦੇ ਬਿਹਤਰ ਭਵਿੱਖ ਲਈ ਹਮਖਿਆਲ ਲੋਕਾਂ ਜਾਂ ਹਮਖਿਆਲ ਪਾਰਟੀਆਂ ਵਿੱਚ ਸਮਝੌਤਾ ਹੋਣਾ ਮਾੜਾ ਨਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਪੰਥ ਦੇ ਸੁਨਹਿਰੇ ਭਵਿੱਖ ਲਈ ਕਾਂਗਰਸ, ਬਾਦਲ ਦਲ ਅਤੇ ਭਾਜਪਾ ਨੂੰ ਛੱਡ ਕੇ ਕਿਸੇ ਵੀ ਹਮਖਿਆਲੀ ਪਾਰਟੀ ਨਾਲ ਚੋਣ ਸਮਝੌਤਾ ਕੀਤਾ ਜਾ ਸਕਦਾ ਹੈ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!