ਪੰਜਾਬ
ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਦੀ ਮੌਤ ’ਤੇ ਦੁੱਖ ਪ੍ਰਗਟ
ਚੰਡੀਗੜ, 27 ਸਤੰਬਰ:
- ਪੰਜਾਬ ਵਿਧਾਨ ਸਭਾ ਦੇ ਸਪੀਕਰ a ਕੁਲਤਾਰ ਸਿੰਘ ਸੰਧਵਾਂ ਨੇ ਹਲਕਾ ਭਦੌੜ ਤੋਂ ਵਿਧਾਇਕ ਸ੍ਰੀ ਲਾਭ ਸਿੰਘ ਉਗੋਕੇ ਦੇ ਪਿਤਾ ਸਰਦਾਰ ਦਰਸ਼ਨ ਸਿੰਘ ਦੇ ਦੇਹਾਂਤ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਸ੍ਰੀ ਸੰਧਵਾਂ ਨੇ ਸ. ਦਰਸ਼ਨ ਸਿੰਘ ਦੀ ਮੌਤ ਨੂੰ ਪਰਿਵਾਰ ਲਈ ਵੱਡਾ ਘਾਟਾ ਦੱਸਿਆ ਅਤੇ ਉਨਾਂ ਨੇ ਵਿਧਾਇਕ ਸ੍ਰੀ ਲਾਭ ਸਿੰਘ ਉਗੋਕੇ ਨਾਲ ਦੁੱਖ ਸਾਂਝਾ ਕੀਤਾ। ਸ੍ਰੀ ਸੰਧਵਾਂ ਨੇ ਵਿਛੜੀ ਆਤਮਾ ਦੀ ਰੂਹ ਦੀ ਸ਼ਾਂਤੀ ਅਤੇ ਇਹ ਨਾ ਪੂਰਿਆ ਜਾ ਸਕਣ ਵਾਲਾ ਘਾਟਾ ਸਹਿਣ ਕਰਨ ਲਈ ਪਰਿਵਾਰ ਨੂੰ ਬਲ ਬਖਸ਼ਣ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ।
ਇਸੇ ਦੌਰਾਨ ਅੱਜ ਵਿਧਾਨ ਸਭਾ ਚ ਵੀ ਸਦਨ ਵੱਲੋਂ ਵੀ ਸ੍ਰੀ ਲਾਭ ਸਿੰਘ ਉਗੋਕੇ ਦੇ ਪਿਤਾ ਨੂੰ ਸ਼ਰਧਾਂਜਲੀ ਵੀ ਭੇਟ ਕੀਤੀ ਗਈ।