ਪੰਜਾਬ

ਪੰਜਾਬ ਸਰਕਾਰ ਵਲੋਂ Pensioners ਨੂੰ ਤੋਹਫਾ,4 ਫੀਸਦੀ DA ਦੇਣ ਲਈ ਪੱਤਰ ਜਾਰੀ

ਪੰਜਾਬ ਸਰਕਾਰ pensioners  ਨੂੰ ਨਵੇਂ ਸਾਲ ਦੇ ਤੋਹਫ਼ੇ ਵਜੋਂ ਮੁੱਖ ਮੰਤਰੀ ਨੇ 1 ਦਸੰਬਰ, 2023 ਤੋਂ 4 ਫੀਸਦੀ Dearness allowance  (ਡੀਏ) ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਨਾਲ ਮਹਿੰਗਾਈ ਭੱਤਾ 34 ਤੋਂ ਵਧ ਕੇ 38 ਫੀਸਦੀ ਹੋ ਗਿਆ। ਪੰਜਾਬ ਸਰਕਾਰ ਵਲੋਂ ਪੈਨਸ਼ਨਰਾਂ ਦੇ Dearness allowance ਨੂੰ ਲੈ ਕੇ ਪੱਤਰ ਜਾਰੀ  ਕਰ ਦਿੱਤਾ ਹੈ । ਪੰਜਾਬ ਸਰਕਾਰ ਵਲੋਂ pensioners ਨੂੰ Dearness allowance (ਡੀਏ)  ਦੇਣ ਲਈ ਵੀ ਪੱਤਰ ਜਾਰੀ ਕਰ ਦਿੱਤਾ ਹੈ ।

ਇਸ  ਫੈਸਲੇ ਨਾਲ ਲੱਖਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਫਾਇਦਾ ਹੋਵੇਗਾ। ਉਨ੍ਹਾਂ ਕਿਹਾ ਕਿ ਮੁਲਾਜ਼ਮ ਸੂਬਾਈ ਪ੍ਰਸ਼ਾਸਨ ਦਾ ਅਹਿਮ ਹਿੱਸਾ ਹਨ ਅਤੇ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਕਰਨਾ ਸਰਕਾਰ ਦੀ ਮੁੱਖ ਤਰਜੀਹ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਮੁਲਾਜ਼ਮਾਂ ਦੀ ਭਲਾਈ ਲਈ ਹਰ ਸੰਭਵ ਯਤਨ ਕੀਤੇ ਜਾਣਗੇ।

ਇਹ ਵਾਧਾ 1 ਦਸੰਬਰ 2023 ਤੋਂ ਲਾਗੂ ਹੋਵੇਗਾ ਅਤੇ 3.25 ਲੱਖ ਸਰਕਾਰੀ ਕਰਮਚਾਰੀਆਂ ਅਤੇ 3.5 ਲੱਖ ਪੈਨਸ਼ਨਰਾਂ ਨੂੰ ਇਸ ਦਾ ਲਾਭ ਮਿਲੇਗਾ।  ਡੀਏ ਦੇ ਇਸ ਵਾਧੇ ਨਾਲ ਪੰਜਾਬ ਸਰਕਾਰ ਨੂੰ ਸਾਲਾਨਾ 1100 ਕਰੋੜ ਰੁਪਏ ਦਾ ਬੋਝ ਪਵੇਗਾ।

https://punjabi.updatepunjab.com/punjab/punjab-government-issued-a-letter-regarding-da-of-employees/

ਆਮ ਆਦਮੀ ਪਾਰਟੀ (ਆਪ) ਪੰਜਾਬ  ਇਕਾਈ ਮਾਨ ਸਰਕਾਰ ਵੱਲੋਂ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਲਈ ਡੀਏ 4% ਵਧਾਉਣ ਦੇ ਫੈਸਲੇ ਦਾ ਸਵਾਗਤ ਕਰਦੀ ਹੈ।  ‘ਆਪ’ ਨੇ ਇਸ ਫੈਸਲੇ ਨੂੰ ਸਾਡੇ ਸੂਬੇ ਲਈ ਸਖ਼ਤ ਮਿਹਨਤ ਕਰਨ ਵਾਲੇ ਮੁਲਾਜ਼ਮਾਂ ਦੀ ਭਲਾਈ ਲਈ ਇੱਕ ਚੰਗਾ ਕਦਮ ਕਰਾਰ ਦਿੱਤਾ ਹੈ।

‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ‘ਆਪ’ ਦੇ ਬੁਲਾਰੇ ਗੋਵਿੰਦਰ ਮਿੱਤਲ ਨਾਲ  ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ਤੋਂ ਕੀਤੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ‘ਆਪ’ ਦੀ ਸਰਕਾਰ ਪੰਜਾਬ ‘ਚ ਹਰ ਵਰਗ ਦੀ ਸਰਕਾਰ ਹੈ, ਇਸ ‘ਚ ਕਿਸੇ ਵੀ ਵਰਗ  ਨੂੰ ਪਿੱਛੇ ਨਹੀਂ ਛੱਡਿਆ ਜਾਵੇਗਾ |  ਪੰਜਾਬ ਤਰੱਕੀ ਦੇ ਸਹੀ ਰਾਹ ‘ਤੇ ਹੈ।  ਮਾਨ ਸਰਕਾਰ ਦਾ ਹਰ ਫੈਸਲਾ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਹੈ ਅਤੇ ਇਸ ਵਾਰ ਸਾਡੀ ਸਰਕਾਰ ਨੇ ਸਾਰੇ ਸਰਕਾਰੀ ਕਰਮਚਾਰੀਆਂ ਨੂੰ ਨਵੇਂ ਸਾਲ ਦੇ ਮੌਕੇ ‘ਤੇ ਤੋਹਫਾ ਦਿੱਤਾ ਹੈ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!