ਪੰਜਾਬ

ਉਦੇਵੀਰ ਰੰਧਾਵਾ ਨੇ ਲੋਕ ਸਭਾ ਚੋਣਾਂ ਦੇ ਸੰਬੰਧ ਵਿੱਚ ਮੀਟਿੰਗ ਨੂੰ ਸੰਬੋਧਨ ਕੀਤਾ

ਉਦੇਵੀਰ ਸਿੰਘ ਰੰਧਾਵਾ ਸਪੁੱਤਰ  ਸੁਖਜਿੰਦਰ ਸਿੰਘ ਰੰਧਾਵਾ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਅਤੇ  ਜਨਰਲ ਸਕੱਤਰ ਇੰਚਾਰਜ ਰਾਜਸਥਾਨ ਕਾਂਗਰਸ ਤੇ ਕਾਂਗਰਸ ਵਰਕਿੰਗ ਕਮੇਟੀ ਦੇ ਮੈਂਬਰ ਤੇ ਵਿਧਾਇਕ ਡੇਰਾ ਬਾਬਾ ਨਾਨਕ  ਨੇ ਹਲਕੇ ਦੇ ਪਿੰਡ ਧਰਮ ਕੋਟ ਪੱਤਨ ਵਿਖੇ ਸਰਪੰਚ ਇੰਦਰਜੀਤ ਸਿੰਘ ਦੇ ਨਿਵਾਸ ਸਥਾਨ ਤੇ ਲੋਕ ਸਭਾ ਚੋਣਾਂ ਦੇ ਸੰਬੰਧ ਵਿੱਚ ਇਕ ਭਰਵੀਂ ਮੀਟਿੰਗ ਨੂੰ ਸੰਬੋਧਨ ਕੀਤਾ।

ਕਾਂਗਰਸ ਪਾਰਟੀ ਦਾ ਸਾਥ ਦੇਣ ਦੀ ਅਪੀਲ

ਇਸ ਮੀਟਿੰਗ ਦੌਰਾਨ ਉਦੇਵੀਰ ਸਿੰਘ ਰੰਧਾਵਾ ਨੇ ਪਿੰਡ ਧਰਮਕੋਟ ਪੱਤਨ ਵਿਖੇ ਕਾਂਗਰਸੀ ਵਰਕਰਾਂ ਨੂੰ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਦਾ ਸਾਥ ਦੇਣ ਦੀ ਅਪੀਲ ਕੀਤੀ  ।
ਉਹਨਾਂ ਕਿਹਾ ਕਿ ਕੇਂਦਰ ਵਿਚ ਕਾਂਗਰਸ ਦੀ ਸਰਕਾਰ ਬਣਨ ਨਾਲ ਦੇਸ਼ ਵਿਚੋਂ ਬੇਰੁਜ਼ਗਾਰੀ ,ਗਰੀਬੀ ਅਤੇ ਕਿਸਾਨਾਂ ਨੂੰ ਉਹਨਾਂ ਦੀਆਂ ਫਸਲਾਂ ਤੇ ਐਮ ਐਸ ਪੀ ਮਿਲੇਗੀ ਤੇ ਦੇਸ਼ ਵਿਚੋਂ ਭਾਜਪਾ ਦੁਆਰਾ ਫਲਾਇਆ ਗਿਆ ਹਫੜਾ ਤੱਫੜੀ ਦੇ ਮਾਹੌਲ ਦਾ ਖਾਤਮਾ ਹੋਵੇਗਾ ਤੇ ਕਾਨੂੰਨ ਦਾ ਰਾਜ ਸਥਾਪਿਤ ਹੋਵੇਗਾ ।

ਗਰੀਬ ਔਰਤਾਂ ਨੂੰ  ਹਰ ਸਾਲ ਇਕ ਲੱਖ ਰੁਪਇਆ ਦਿਤਾ ਜਾਵੇਗਾ

ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਦੀ ਸਰਕਾਰ ਬਣਨ ਤੇ ਗਰੀਬ ਔਰਤਾਂ ਨੂੰ ਆਤਮ ਨਿਰਭਰ ਬਣਾਉਣ ਲਈ ਹਰ ਸਾਲ ਇਕ ਲੱਖ ਰੁਪਇਆ ਦਿਤਾ ਜਾਵੇਗਾ ਤੇ ਵਪਾਰੀਆਂ ਲ‌ਈ ਕਾਨੂੰਨਾਂ ਵਿਚ ਸੋਧ ਕਰਕੇ ਇਹਨਾਂ ਨੂੰ ਸੁਖਾਲਾ ਬਣਾਇਆ ਜਾਵੇਗਾ ।
ਇਸ ਮੌਕੇ ਤੇ ਇਕੱਤਰ ਹੋਏ ਮੋਹਤਬਰ ਵਿਅਕਤੀਆਂ ਨੇ ਉਦੇਵੀਰ ਸਿੰਘ ਰੰਧਾਵਾ ਨੂੰ ਵਿਸ਼ਵਾਸ ਦਿਵਾਇਆ ਕਿ ਉਹ  ਦੁੱਖ ਸੁੱਖ ਦੀ ਹਰ ਘੜੀ ਵਿਚ ਸਾਡਾ ਸਾਥ ਦੇਣ ਵਾਲੇ ਸਾਡੇ ਲੀਡਰ ਸੁਖਜਿੰਦਰ ਸਿੰਘ ਰੰਧਾਵਾ  ਦਾ ਪੂਰਾ ਸਾਥ ਦੇ ਕਿ ਵੱਡੀ ਗਿਣਤੀ ਵਿਚ ਲੋਕ ਸਭਾ ਚੋਣਾਂ ਲ‌ਈ ਹਾਈਕਮਾਂਡ ਵੱਲ਼ੋਂ ਐਲਾਨੇ ਕਾਂਗਰਸ ਦੇ ਉਮੀਦਵਾਰ ਨੂੰ ਵੱਧ ਤੋਂ ਵੱਧ ਵੋਟਾਂ ਪਾ ਕਿ ਆਪਣੇ ਲੀਡਰ  ਸੁਖਜਿੰਦਰ ਸਿੰਘ ਰੰਧਾਵਾ ਦੇ ਹੱਥ ਪੂਰੀ  ਤਰਾਂ ਮਜਬੂਤ ਕਰਨਗੇ ।
 ਇਸ ਮੌਕੇ ਤੇ ਉਦੇਵੀਰ ਸਿੰਘ ਰੰਧਾਵਾ ਨਾਲ ਸਵਿੰਦਰ ਸਿੰਘ ਭੰਮਰਾ ਮੈਂਬਰ ਪੰਜਾਬ ਪ੍ਰਦੇਸ਼ ਕਾਂਗਰਸ ਅਤੇ ਹਲਕਾ ਡੇਰਾ ਬਾਬਾ ਨਾਨਕ ਦੇ ਸਿਰਕੱਢ ਆਗੂ ਹਾਜਰ ਸੰਨ ਮੀਡੀਆ ਨਾਲ ਇਹ ਜਾਣਕਾਰੀ ਕਿਸ਼ਨ ਚੰਦਰ ਮਹਾਜਨ ਨੇ ਸਾਂਝੀ ਕੀਤੀ  ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!