ਪੰਜਾਬ

ਟੀ.ਬੀ.ਮੁਕਤ ਭਾਰਤ ਮੁਹਿੰਮ ਤਹਿਤ 12 ਟੀ.ਬੀ ਦੇ ਮਰੀਜਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ

 

ਸਿਵਲ ਸਰਜਨ ਪਠਾਨਕੋਟ ਡਾ: ਅਦਿਤੀ ਸਲਾਰੀਆ ਨੇ ਪ੍ਰਧਾਨ ਮੰਤਰੀ ਟੀ.ਬੀ.ਮੁਕਤ ਭਾਰਤ ਮੁਹਿੰਮ ਤਹਿਤ ਅੱਜ 12 ਟੀ.ਬੀ ਦੇ ਮਰੀਜਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਹਨ ।
ਇਸ ਮੌਕੇ ਜਿਲ੍ਹਾ ਟੀ.ਬੀ ਅਫ਼ਸਰ ਡਾ: ਸ਼ਵੇਤਾ ਗੁਪਤਾ ਨੇ ਦੱਸਿਆ ਕਿ ਇਹ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਜ਼ਿਲ੍ਹੇ ਵਿੱਚ ਲਾਗੂ ਕੀਤਾ ਗਿਆ ਹੈ।ਇਸ ਤਹਿਤ ਮਰੀਜ਼ਾਂ ਨੂੰ 6 ਮਹੀਨੇ ਤੱਕ ਦਾ ਮੁਫ਼ਤ ਰਾਸ਼ਨ ਮੁਹੱਈਆ ਕਰਵਾਇਆ ਜਾਵੇਗਾ।ਜ਼ਿਲ੍ਹੇ ਵਿੱਚ ਡਾ: ਅਦਿਤੀ ਸਲਾਰੀਆ ਸਿਵਲ ਸਰਜਨ ਪਠਾਨਕੋਟ ਖ਼ੁਦ ਇੱਕ ਨਿਕਸ਼ ਮਿੱਤਰ ਹਨ ਅਤੇ ਮਰੀਜ਼ਾਂ ਨੂੰ ਮੁਫ਼ਤ ਰਾਸ਼ਨ ਕਿੱਟਾਂ ਜਿਸ ਵਿੱਚ ਆਟਾ, ਦਾਲਾਂ, ਤੇਲ, ਦੁੱਧ ਪਾਊਡਰ, ਆਦਿ ਪ੍ਰਦਾਨ ਕਰਦੇ ਹਨ ।

ਜ਼ਿਲ੍ਹੇ ਦੇ ਹੋਰ ਨਿਕਸ਼ਾ ਮਿੱਤਰਾਂ ਦਿਨੇਸ਼ ਮਹਾਜਨ, ਸੰਜੀਵ ਮਹਾਜਨ, ਸ੍ਰੀਮਤੀ ਊਸ਼ਾ ਨੇ ਵੀ ਇਨ੍ਹਾਂ ਟੀ.ਬੀ ਦੇ ਮਰੀਜ਼ਾਂ ਨੂੰ ਮੁਫ਼ਤ ਰਾਸ਼ਨ ਦਿੱਤਾ।ਇਸ ਮੌਕੇ ਸਿਵਲ ਸਰਜਨ ਪਠਾਨਕੋਟ ਡਾ: ਅਦਿਤੀ ਸਲਾਰੀਆ ਵੱਲੋਂ ਦੱਸਿਆ ਗਿਆ ਕਿ ਸਰਕਾਰ ਵੱਲੋਂ ਚਲਾਈ ਜਾ ਰਹੀ ਇਸ ਵਿਸ਼ੇਸ਼ ਮੁਹਿੰਮ ਦਾ ਉਦੇਸ਼ ਜ਼ਿਲ੍ਹੇ ਨੂੰ ਟੀ.ਬੀ ਮੁਕਤ ਕਰਨਾ ਹੈ |ਇਸ ਲਈ ਟੀਚਾ ਨਿਰਧਾਰਿਤ ਕੀਤਾ ਗਿਆ ਹੈ । ਇਸ ਲਈ ਜਰੂਰੀ ਕਦਮ ਚੁਕੇ ਜਾ ਰਹੇ ਹਨ । ਉਨ੍ਹਾਂ ਕਿਹਾ ਕਿ ਸਿਹਤ ਸਹੂਲਤਾਂ ਵਧੀਆ ਪ੍ਰਧਾਨ ਕਰਨਾ ਪੰਜਾਬ ਸਰਕਾਰ ਦਾ ਮੁਖ ਟੀਚਾ ਹੈ ਜਿਸ ਲਈ ਵਿਭਾਗ ਵਲੋਂ ਜਰੂਰੀ ਕਦਮ ਚੁਕੇ ਜਾ ਰਹੇ ਹਨ । ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬੇਹਤਰ ਸਹੂਲਤਾਂ ਪ੍ਰਦਾਨ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਯੋਗ ਕਦਮ ਚੁਕੇ ਜਾ ਰਹੇ ਹਨ ਇਸ ਤੋਂ ਇਲਾਵਾ ਕਾਇਆਕਲਪ ਵਿੱਤੀ ਸਾਲ ਚ ਜ਼ਿਲ੍ਹਾ ਹਸਪਤਾਲ ਪਠਾਨਕੋਟ ਪਹਿਲੇ ਸਥਾਨ ’ਤੇ ਰਿਹਾ

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!