ਪੰਜਾਬ

ਰਵਨੀਤ ਸਿੰਘ ਬਿੱਟੂ ਐਸ.ਸੀ. ਕਮਿਸ਼ਨ ਅੱਗੇ ਹੋਏ ਪੇਸ਼

ਚੰਡੀਗੜ੍ਹ, 21 ਜੂਨ:
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਇੱਕ ਮਾਮਲੇ ਵਿੱਚ ਤਲਬ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਅੱਜ ਕਮਿਸ਼ਨ ਵੱਲੋਂ ਤੈਅ ਸਮੇਂ ‘ਤੇ ਪੇਸ਼ ਹੋਏ ਅਤੇ ਉਹਨਾਂ ਨੇ ਆਪਣੇ ਬੀਤੇ ਦਿਨੀਂ ਦਿੱਤੇ ਬਿਆਨ ਬਾਰੇ ਆਪਣਾ ਪੱਖ ਰੱਖਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨ ਦੀ ਚੈਅਰਪਰਸਨ  ਤੇਜਿੰਦਰ ਕੌਰ ਨੇ ਦੱਸਿਆ ਕਿ ਪੇਸ਼ੀ ਦੌਰਾਨ ਰਵਨੀਤ ਸਿੰਘ ਬਿੱਟੂ ਵੱਲੋਂ ਆਪਣਾ ਪੱਖ ਰੱਖਦਿਆਂ ਕਿਹਾ ਗਿਆ ਕਿ ਉਹਨਾਂ ਦਾ ਕਦੀ ਵੀ ਇਸ ਤਰ੍ਹਾਂ ਦਾ ਮਕਸਦ ਨਹੀਂ ਸੀ ਕਿ ਉਹ ਦਲਿਤ ਸਮਾਜ ਪ੍ਰਤੀ ਕੋਈ ਗਲਤ ਭਾਵਨਾ ਵਾਲਾ ਬਿਆਨ ਦੇਣ ਅਤੇ ਜੇਕਰ ਉਹਨਾਂ ਦੇ ਬਿਆਨ ਨਾਲ ਕਿਸੇ ਦੇ ਮਨ ਨੂੰ ਠੇਸ ਪਹੁੰਚੀ ਹੈ ਤਾਂ ਉਹ ਬਿਨਾਂ ਸ਼ਰਤ ਮੁਆਫ਼ੀ ਮੰਗਦੇ ਹਨ। ਜਿਸ ‘ਤੇ ਕਮਿਸ਼ਨ ਨੇ ਉਹਨਾਂ ਨੂੰ 2 ਦਿਨਾਂ ਵਿੱਚ ਆਪਣਾ ਪੱਖ ਲਿਖਤੀ ਤੌਰ ਤੇ ਪੇਸ਼ ਕਰਨ ਲਈ ਹੁਕਮ ਦਿੱਤੇ ਹਨ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!