*ਅਸ਼ਵਨੀ ਸ਼ਰਮਾ ਦੀ ਅਗੁਵਾਈ ਹੇਠ ਵਖ-ਵਖ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਭਾਜਪਾ ‘ਚ ਹੋਏ ਸ਼ਾਮਿਲ*
ਚੰਡੀਗੜ੍ਹ: 14 ਦਿਸੰਬਰ ( ), ਅੱਜ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਭਾਜਪਾ ਹੇਡਕਵਾਟਰ ਚੰਡੀਗੜ੍ਹ ਵਿਖੇ ਉਲੀਕੇ ਗਏ ਸਮਾਗਮ ਦੌਰਾਨ ਵੱਖ ਵੱਖ ਵਿਰੋਧੀ ਪਾਰਟੀਆਂ ਦੇ ਆਗੂ ਸਾਹਿਬਾਨ ਆਪਣੇ ਸਾਥੀਆਂ ਸਮੇਤ ਆਪਣੀਆਂ-ਆਪਣੀਆਂ ਪਾਰਟੀਆਂ ਨੂੰ ਛੱਡ ਕੇ ਭਾਜਪਾ ਪਰਿਵਾਰ ‘ਚ ਸ਼ਾਮਿਲ ਹੋਏI ਇਸ ਮੌਕੇ ਭਾਜਪਾ ਪੰਜਾਬ ਇੰਚਾਰਜ ਅਤੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੁਪਾਣੀ ਵੀ ਹਾਜਰ ਸਨI ਉਹਨਾਂ ਭਾਜਪਾ ‘ਚ ਸ਼ਾਮਿਲ ਹੋਣ ਵਾਲੇ ਇਹਨਾਂ ਨਵੇਂ ਮੈਂਬਰਾਂ ਨੂੰ ਪਾਰਟੀ ਦਾ ਸਿਰੋਪਾ ਭੇਂਟ ਕਰਕੇ ਭਾਜਪਾ ਪਰਿਵਾਰ ‘ਚ ਸ਼ਾਮਿਲ ਕਰਵਾਇਆI
ਜੀਵਨ ਗੁਪਤਾ ਨੇ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤੀ ਜਨਤਾ ਪਾਰਟੀ ਦੀ ਲੋਕਪ੍ਰਿਅਤਾ ਨੂੰ ਦੇਖਦੇ ਹੋਏ ਵਿਰੋਧੀ ਪਾਰਟੀਆਂ ਦੇ ਕਈ ਟਕਸਾਲੀ ਅਤੇ ਦਿੱਗਜ ਨੇਤਾ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ। ਭਾਜਪਾ ਪਰਿਵਾਰ ‘ਚ ਸ਼ਾਮਿਲ ਨਵੇਂ ਮੈਂਬਰਾਂ ਦਾ ਸਵਾਗਤ ਕਰਦਿਆਂ ਗੁਪਤਾ ਨੇ ਦੱਸਿਆ ਕਿ ਅੱਜ ਖੰਨਾ ਤੋਂ ਨਗਰ ਕੌਂਸਲ ਪਾਇਲ ਦੇ ਸਾਬਕਾ ਪ੍ਰਧਾਨ ਭੁਪਿੰਦਰ ਸਿੰਘ ਚੀਮਾ, ਸਾਬਕਾ ਕੌਂਸਲਰ ਭਜਨ ਸਿੰਘ ਚਾਪੜਾ, ਸੁਪਿੰਦਰ ਸਿੰਘ ਝੱਜ, ਯੂਥ ਆਗੂ ਮਨੀ ਰੌਲ, ਬੀ ਐਸ ਪੀ ਇੰਚਾਰਜ ਡਾਕਟਰ ਕਰਨੈਲ ਸਿੰਘ ਕਾਲੀਆ, ਅਨਿਲ ਦੱਤ ਫੱਲੀ, ਰਾਜ ਕੁਮਾਰ ਮੈਨਰੋ ਖੰਨਾ ਆਦਿ ਆਪਣੇ ਸਾਥੀਆਂ ਸਮੇਤ ਭਾਜਪਾ ‘ਚ ਸ਼ਾਮਿਲ ਹੋਏ ਹਨ। ਇਹਨਾਂ ਸਾਰਿਆਂ ਨੂੰ ਭਾਜਪਾ ‘ਚ ਬਣਦਾ ਪੂਰਾ ਮਾਨ-ਸਨਮਾਨ ਦਿੱਤਾ ਜਾਵੇਗਾ ਅਤੇ ਇਹ ਸਾਰੇ ਕੇਂਦਰ ਸਰਕਾਰ ਦੀਆਂ ਲੋਕਪਖੀ ਨੀਤੀਆਂ ਅਤੇ ਭਾਜਪਾ ਦੀ ਸੂਬੇ ਪ੍ਰਤੀ ਅਗਾਂਹਵਧੂ ਸੋਚ ਬਾਰੇ ਜਨਤਾ ਨੂੰ ਜਾਗਰੂਕ ਕਰਕੇ ਪਾਰਟੀ ਨੂੰ ਹੋਰ ਮਜਬੂਤ ਕਰਨਗੇI ਉਧਰ ਭਾਜਪਾ ‘ਚ ਸ਼ਾਮਿਲ ਹੋਏ ਨਵੇਂ ਮੈਂਬਰਾਂ ਨੇ ਪਾਰਟੀ ਲੀਡਰਸ਼ਿਪ ਵਲੋਂ ਉਹਨਾਂ ‘ਤੇ ਜਤਾਏ ਭਰੋਸੇ ‘ਤੇ ਖਰਾ ਉਤਰਨ ਦਾ ਭਰੋਸਾ ਦਿੱਤਾ।