ਪੰਜਾਬ
*ਸਾਧੂ ਸਿੰਘ ਧਰਮਸੋਤ ਨੂੰ 3 ਦਿਨ ਦੇ ਪੁਲਿਸ ਰਿਮਾਂਡ ਉਤੇ ਭੇਜਿਆ*
ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਖੈਰ ਦੇ ਦਰੱਖਤਾਂ ਦੀ ਕਟਾਈ ਲਈ ਪਰਮਿਟ ਜਾਰੀ ਕਰਨ, ਅਧਿਕਾਰੀਆਂ ਦੇ ਤਬਾਦਲੇ, ਖਰੀਦਦਾਰੀ ਅਤੇ ਐਨ.ਓ.ਸੀ. ਜਾਰੀ ਕਰਨ ਆਦਿ ਸਬੰਧੀ ਸੰਗਠਿਤ ਭਿ੍ਰਸ਼ਟਾਚਾਰ ਵਿੱਚ ਸ਼ਾਮਲ ਹੋਣ ਦੇ ਦੋਸ਼ ਹੇਠ ਗਿ੍ਰਫਤਾਰ ਕੀਤਾ ਹੈ। ਗਿਰਫ਼ਤਾਰ ਕਰਨ ਤੋਂ ਬਾਅਦ ਧਰਮਸੋਤ ਨੂੰ ਮੋਹਾਲੀ ਕੋਰਟ ਵਿਚ ਪੇਸ਼ ਕੀਤਾ ਗਿਆ ਹੈ ਅਤੇ ਕੋਰਟ ਨੇ ਧਰਮਸੋਤ ਨੂੰ 3 ਦਿਨ ਦੇ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਹੈ ।