ਪੰਜਾਬ

RANJIT SAGAR DAM ਤੋਂ 31 ਦਿਨਾਂ ਲਈ ਪਾਣੀ ਦੀ ਪੂਰਨ ਬੰਦੀ ਰੱਖਣ ਦਾ ਫ਼ੈਸਲਾ

ਚੰਡੀਗੜ੍ਹ, 13 ਜਨਵਰੀ: updatepunjab : ਪੰਜਾਬ ਦੇ ਜਲ ਸਰੋਤ ਵਿਭਾਗ ਨੇ RANJIT SAGAR DAM ਵਿਖੇ ਜ਼ਰੂਰੀ ਕੰਮ ਕਰਨ ਅਤੇ ਜਲ ਭੰਡਾਰ ਵਿੱਚ ਪਾਣੀ ਭਰਨ ਲਈ ਰਣਜੀਤ ਸਾਗਰ ਡੈਮ ਤੋਂ 31 ਦਿਨਾਂ ਲਈ ਪਾਣੀ ਦੀ ਪੂਰਨ ਬੰਦੀ ਰੱਖਣ ਦਾ ਫ਼ੈਸਲਾ ਕੀਤਾ ਹੈ।
ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੌਸਮ ਅਤੇ ਫ਼ਸਲਾਂ ਦੀ ਹਾਲਤ ਨੂੰ ਮੁੱਖ ਰੱਖਦਿਆਂ ਹੋਇਆਂ ਸ਼ਾਹਪੁਰਕੰਡੀ ਡੈਮ ਦੇ ਆਰਜ਼ੀ ਗੇਟ ਬੰਦ ਕਰਨ ਅਤੇ ਡੈਮ ਵਿੱਚ ਪਾਣੀ ਭਰਨ ਆਦਿ ਜਿਹੇ ਜ਼ਰੂਰੀ ਕੰਮਾਂ ਲਈ 15 ਜਨਵਰੀ 2024 ਤੋਂ 14 ਫ਼ਰਵਰੀ 2024 ਤੱਕ (ਦੋਵੇਂ ਦਿਨਾਂ ਸਮੇਤ) 31 ਦਿਨਾਂ ਵਾਸਤੇ ਰਣਜੀਤ ਸਾਗਰ ਡੈਮ ਤੋਂ ਪਾਣੀ ਦੀ ਪੂਰਨ ਬੰਦੀ ਹੋਵੇਗੀ
ਇਹ ਹੁਕਮ ਨਾਰਦਰਨ ਇੰਡੀਆ ਕੈਨਾਲ ਅਤੇ ਡਰੇਨੇਜ, 1873 (ਐਕਟ 8 ਆਫ਼ 1873) ਅਧੀਨ ਜਾਰੀ ਰੂਲਾਂ ਦੇ ਰੂਲ 63 ਤਹਿਤ ਜਾਰੀ ਕੀਤੇ ਹਨ। ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।
RANJIT SAGAR DAM’S WATER OUTFLOW REMAIN CLOSED FOR 31 DAYS

Chandigarh, January 13: The Punjab Water Resources Department will shut the water outflow from Ranjit Sagar Dam for 31 days starting January 15, 2024, for essential work and Shahpurkandi Dam reservoir filling. This decision, made under Rule-63 of the Northern India Canal and Drainage Act, 1873, aims to complete urgent tasks, including under sluice plugging and Shahpurkandi Dam impounding, considering weather conditions and crop status.

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!