ਪੰਜਾਬ

ਬਨਵਾਰੀਲਾਲ ਪੁਰੋਹਿਤ ਵੱਲੋਂ ਲੋਕਾਂ ਨੂੰ ਮਹਾਵੀਰ ਜਯੰਤੀ ਦੀ ਵਧਾਈ

ਚੰਡੀਗੜ੍ਹ, 3 ਅਪ੍ਰੈਲ: ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼, ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਬਨਵਾਰੀਲਾਲ ਪੁਰੋਹਿਤ ਨੇ ਭਗਵਾਨ ਮਹਾਵੀਰ ਦੇ ਜਨਮ ਦਿਹਾੜੇ, ਮਹਾਵੀਰ ਜਯੰਤੀ ਦੇ ਸ਼ੁਭ ਅਵਸਰ ‘ਤੇ ਪੰਜਾਬ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼, ਚੰਡੀਗੜ੍ਹ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਇੱਕ ਸੰਦੇਸ਼ ਵਿੱਚ ਸ੍ਰੀ ਪੁਰੋਹਿਤ ਨੇ ਕਿਹਾ ਕਿ ਭਗਵਾਨ ਮਹਾਵੀਰ ਦੇ ਸ਼ਾਂਤੀ ਅਤੇ ਅਹਿੰਸਾ ਦੇ ਸੰਦੇਸ਼ ਨੇ ਸਾਡੀ ਸੱਭਿਆਚਾਰਕ ਵਿਰਾਸਤ ਨੂੰ ਅਮੀਰ ਕੀਤਾ ਹੈ। ਉਨ੍ਹਾਂ ਦੀਆਂ ਮਹਾਨ ਸਿੱਖਿਆਵਾਂ ਸਾਨੂੰ ਪ੍ਰੇਰਿਤ ਕਰਦੀਆਂ ਰਹਿਣ। ਆਓ ਅਸੀਂ ਉਨ੍ਹਾਂ ਦੀਆਂ ‘ਸਹੀ ਵਿਸ਼ਵਾਸ’, ‘ਸਹੀ ਗਿਆਨ’ ਅਤੇ ‘ਸਹੀ ਆਚਰਣ’ ਦੀਆਂ ਸਿੱਖਿਆਵਾਂ ਨੂੰ ਗ੍ਰਹਿਣ ਕਰੀਏ। ਆਉ ਅਸੀਂ ਅਡੋਲ ਰਹਿ ਕੇ ਨੇਕ ਕਰਮਾਂ ਦੇ ਰਾਹ ‘ਤੇ ਚੱਲਦਿਆ ਸ਼ਾਂਤੀ ਨੂੰ ਉਤਸ਼ਾਹਿਤ ਕਰੀਏ।

ਸ੍ਰੀ ਪੁਰੋਹਿਤ ਨੇ ਕਿਹਾ ਕਿ ਇਹ ਅਵਸਰ ਸਾਰਿਆਂ ਲਈ ਖੁਸ਼ੀਆਂ ਅਤੇ ਖੁਸ਼ਹਾਲੀ ਲੈ ਕੇ ਆਵੇ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!