ਪੰਜਾਬ
ਹਰਿਆਣਾ ਵਿਧਾਨ ਸਭਾ ਲਈ ਵੱਖਰੀ ਜਮੀਨ ਦੇਣ ਲਈ ਹਰਿਆਣਾ ਦੇ ਸਪੀਕਰ ਵਲੋਂ ਰਾਜਪਾਲ ਨਾਲ਼ ਮੁਲਾਕਾਤ,
ਮੁੱਖ ਮੰਤਰੀ ਚੁੱਕਣ ਜਲਦੀ ਕਦਮ :ਡਾ ਦਲਜੀਤ ਚੀਮਾ
ਹਰਿਆਣਾ ਦੀ ਵੱਖਰੀ ਵਿਧਾਨ ਸਭਾ ਲਈ ਜ਼ਮੀਨ ਅਲਾਟ ਕਰਨ ਦੀ ਮੰਗ ਨੂੰ ਲੈ ਕੇ ਹਰਿਆਣਾ ਦੇ ਸਪੀਕਰ ਨੇ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸ਼ਕ ਨਾਲ ਮੁਲਾਕਾਤ ਕੀਤੀ ਹੈ। ਹਰਿਆਣਾ ਦੇ ਸਪੀਕਰ ਨੇ ਜਲਦੀ ਜਮੀਨ ਅਲਾਟ ਕਰਨ ਲਈ ਕਿਹਾ ਹੈ। ਇਸ ਮਾਮਲੇ ਤੇ ਅਕਾਲੀ ਦੇ ਸੀਨੀਅਰ ਨੇਤਾ ਤੇ ਸਾਬਕਾ ਮੰਤਰੀ ਦਲਜੀਤ ਸਿੰਘ ਚੀਮਾ ਨੇ ਕਿਹਾ ਹੈ ਕਿ ਹੁਣ ਪੰਜਾਬ ਦੇ ਮੁੱਖ ਮੰਤਰੀ ਨੂੰ ਇਸ ਮਾਮਲੇ ਵਿੱਚ ਸਖ਼ਤ ਕਦਮ ਚੁੱਕਣਾ ਚਾਹੀਦਾ ਹੈ। ਤੇ ਲਿਖਤ ਵਿੱਚ ਇਸ ਪ੍ਰਸਤਾਵ ਦਾ ਵਿਰੋਧ ਕਰਨਾ ਚਾਹੀਦਾ ਹੈ।ਕਿਸੇ ਤਰ੍ਹਾਂ ਦੀ ਦੇਰੀ ਦਾ ਪੰਜਾਬ ਤੇ ਬੁਰਾ ਅਸਰ ਪਵੇਗਾ।