ਪੰਜਾਬ
ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਤੇ ਡਾ ਗੁਰਵੀਨ ਕੌਰ ਵਿਆਹ ਬੰਧਨ ਚ ਬੱਝੇ
ਚੰਡੀਗੜ੍ਹ ਵਿਖੇ ਪਰਿਵਾਰਕ ਮੈਂਬਰਾਂ ਦੀ ਹਾਜ਼ਰੀ ਵਿੱਚ ਹੋਈ ਆਨੰਦ ਕਾਰਜ ਦੀ ਰਸਮ
ਬਹੁਤ ਹੀ ਸਾਦੇ ਤੇ ਸੀਮਤ ਹਾਜ਼ਰੀ ਵਾਲੇ ਇੱਕ ਘਰ ਵਿਖੇ ਹੋਏ ਸਮਾਗਮ ਵਿੱਚ ਹੋਈਆਂ ਵਿਆਹ ਦੀਆਂ ਰਸਮਾਂ
ਭਾਈ ਬਲਵਿੰਦਰ ਸਿੰਘ ਰੰਗੀਲਾ ਜੀ ਨੇ ਰਸ ਭਿੰਨਾ ਸ਼ਬਦ ਕੀਰਤਨ ਕੀਤਾ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਰਿਵਾਰ ਸਮੇਤ ਆਪਣੀ ਕੈਬਨਿਟ ਦੇ ਵਜ਼ੀਰ ਮੀਤ ਹੇਅਰ ਨੂੰ ਵਿਆਹ ਦੀ ਵਧਾਈ ਦਿੱਤੀ।
ਮੁੱਖ ਮੰਤਰੀ ਦੀ ਧਰਮ ਪਤਨੀ ਡਾ ਗੁਰਪ੍ਰੀਤ ਕੌਰ ਤੇ ਭੈਣ ਮਨਪ੍ਰੀਤ ਕੌਰ ਵੀ ਹਾਜ਼ਰ ਸਨ।
ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਡਾ ਬਲਬੀਰ ਸਿੰਘ, ਬ੍ਰਮ ਸ਼ੰਕਰ ਜਿੰਪਾ, ਕੁਲਦੀਪ ਸਿੰਘ ਧਾਲੀਵਾਲ, ਲਾਲਜੀਤ ਸਿੰਘ ਭੁੱਲਰ, ਚੇਤਨ ਸਿੰਘ ਜੌੜਾਮਾਜਰਾ, ਅਨਮੋਲ ਗਗਨ ਮਾਨ, ਗੁਰਮੀਤ ਸਿੰਘ ਖੁੱਡੀਆ ਤੇ ਲਾਲ ਚੰਦ ਕਟਾਰੂਚੱਕ, ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ, ਮੁੱਖ ਸਕੱਤਰ ਅਨੁਰਾਗ ਵਰਮਾ, ਡੀਜੀਪੀ ਗੌਰਵ ਯਾਦਵ ਵੀ ਹਾਜ਼ਰ ਹਨ।