ਪੰਜਾਬ

*ਸੁਕੇਸ਼ ਚੰਦਰਸ਼ੇਖਰਨ ਦੇ ਖੁਲਾਸੇ ਤੋਂ ਬਾਅਦ ‘ਆਪ’ ਵਲੋੰ ਰਾਜ ਸਭਾ ਦੀ  ਨਾਮਜ਼ਦਗੀਆਂ ਦੀ ਡੂੰਘਾਈ ਨਾਲ ਜਾਂਚ ਕਰਨ ਦੀ ਲੋੜ: ਕਾਂਗਰਸ*

ਚੰਡੀਗੜ੍ਹ, 2 ਨਵੰਬਰ: ਪੰਜਾਬ ਕਾਂਗਰਸ ਨੇ ਸੁਕੇਸ਼ ਚੰਦਰਸ਼ੇਖਰਨ ਵੱਲੋਂ ਦਿੱਲੀ ਦੇ ਮੰਤਰੀ ਸਤਿੰਦਰ ਜੈਨ ਵੱਲੋਂ ਰਾਜ ਸਭਾ ਨਾਮਜ਼ਦਗੀ ਲਈ 50 ਕਰੋੜ ਰੁਪਏ ਦੀ ਪੇਸ਼ਕਸ਼ ਕੀਤੇ ਜਾਣ ਦੇ ਖੁਲਾਸੇ ਦੀ ਵਿਸਥਾਰਤ ਜਾਂਚ ਦੀ ਮੰਗ ਕੀਤੀ ਹੈ।
ਪਾਰਟੀ ਨੇ ਦੋਸ਼ ਲਾਇਆ ਕਿ ਪੰਜਾਬ ਵਿੱਚ ਵੀ ਰਾਜ ਸਭਾ ਦੀਆਂ ਟਿਕਟਾਂ ਵਿਕਣ ਦਾ ਇਲਜ਼ਾਮ ਪਹਿਲਾਂ ਹੀ ਲੱਗਾ ਹੋਇਆ ਸੀ।
ਸੁਕੇਸ਼ ਦੇ ਦੋਸ਼ਾਂ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਸਿਰਫ ਇਸ ਲਈ ਕਿ ਦੋਸ਼ ਅਜਿਹੇ ਵਿਅਕਤੀ ਦੁਆਰਾ ਲਗਾਏ ਗਏ ਹਨ ਜੋ ਪਹਿਲਾਂ ਹੀ ਜਾਂਚ ਅਧੀਨ ਹੈ, ਇਸਦਾ ਮਤਲਬ ਇਹ ਨਹੀਂ ਕਿ ਉਨ੍ਹਾਂ ਨੂੰ ਖਾਰਜ ਕਰ ਦਿੱਤਾ ਜਾਵੇ।
ਉਨ੍ਹਾਂ ਕਿਹਾ ਕਿ ਦੋਸ਼ਾਂ ਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ, ਜਿਸ ਵਿੱਚ ਪੰਜਾਬ ਵਿੱਚ ਆਮ ਆਦਮੀ ਪਾਰਟੀ ਵੱਲੋਂ ਰਾਜ ਸਭਾ ਦੀਆਂ ਨਾਮਜ਼ਦਗੀਆਂ ਵੀ ਸ਼ਾਮਲ ਹੋਣੀਆਂ ਚਾਹੀਦੀਆਂ ਹਨ।
ਵੜਿੰਗ ਨੇ ਦੱਸਿਆ ਕਿ ‘ਆਪ’ ਵੱਲੋਂ ਸਿਆਸੀ ਤੌਰ ’ਤੇ ਅਣਜਾਣ ਵਿਅਕਤੀਆਂ ਨੂੰ ਰਾਜ ਸਭਾ ਲਈ ਨਾਮਜ਼ਦ ਕਰਨ ’ਤੇ ਵੀ ਸਵਾਲ ਖੜ੍ਹੇ ਹੋਏ ਸਨ, ਜਿਨ੍ਹਾਂ ਦੀ ਉਸ ਸਮੇਂ ਰਾਜਨੀਤੀ ਵਿੱਚ ਕੋਈ ਦਿਲਚਸਪੀ ਨਹੀਂ ਸੀ ਅਤੇ ਵਿਧਾਨ ਸਭਾ ਵਿੱਚ ‘ਆਪ’ ਦਾ ਪੂਰਨ ਬਹੁਮਤ ਹੋਣ ਕਾਰਨ ਉਹ ਬਿਨਾਂ ਕਿਸੇ ਵਿਰੋਧ ਤੋਂ ਚੁਣੇ ਗਏ ਸਨ।
ਉਨ੍ਹਾਂ ਕਿਹਾ ਕਿ ਹੁਣ ਤੱਕ ਘੱਟੋ-ਘੱਟ ਤਿੰਨ ਉਮੀਦਵਾਰਾਂ ਦੀ ਚੋਣ ਅਤੇ ਨਾਮਜ਼ਦਗੀ ਸਾਰਿਆਂ ਲਈ ਹੈਰਾਨੀ ਵਾਲੀ ਗੱਲ ਸੀ, ਖਾਸ ਕਰਕੇ ਉਨ੍ਹਾਂ ਲਈ ਜਿਨ੍ਹਾਂ ਨੇ ‘ਆਪ’ ਲਈ ਆਪਣਾ ਖੂਨ-ਪਸੀਨਾ ਵਹਾਇਆ ਸੀ।
ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਹੁਣ ਬਿੱਲੀ ਥੈਲੇ ਵਿੱਚੋਂ ਬਾਹਰ ਆ ਗਈ ਹੈ ਅਤੇ ਜਦੋਂ ਪੰਜਾਬ ਤੋਂ ਰਾਜ ਸਭਾ ਨਾਮਜ਼ਦਗੀਆਂ ਨੂੰ ਦੇਖਿਆ ਜਾਂਦਾ ਹੈ ਤਾਂ ਸੁਕੇਸ਼ ਚੰਦਰਸ਼ੇਖਰਨ ਵੱਲੋਂ ਲਾਏ ਗਏ ਕੁਝ ਗੰਭੀਰ ਦੋਸ਼ਾਂ ਅਤੇ ਖੁਲਾਸਿਆਂ ਦੀ ਡੂੰਘਾਈ ਨਾਲ ਜਾਂਚ ਕੀਤੇ ਜਾਣ ਦੀ ਲੋੜ ਹੈ।  ਇੱਥੋਂ ਤੱਕ ਕਿ ‘ਆਪ’ ਆਗੂਆਂ ਅਤੇ ਵਰਕਰਾਂ ਨੇ ਪਾਰਟੀ ਵੱਲੋਂ ਰਾਜ ਸਭਾ ਲਈ ਘੱਟੋ-ਘੱਟ ਤਿੰਨ ਨਾਮਜ਼ਦਗੀਆਂ ‘ਤੇ ਸਵਾਲ ਚੁੱਕੇ ਸਨ।
ਵੜਿੰਗ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਸੁਕੇਸ਼ ਦੇ ਇਸ ਦੋਸ਼ ਨੂੰ ਖਾਰਜ ਕਰਨ ‘ਤੇ ਵੀ ਚੁਟਕੀ ਲਈ ਹੈ ਕਿ ਹਿਰਾਸਤ ਦੌਰਾਨ ਕਿਸੇ ਲਈ ਵੀ ਕੁਝ ਵੀ ਅਖਵਾਇਆ ਜਾ ਸਕਦਾ ਹੈ।  ਇਹ ਉਸੇ ਤਰ੍ਹਾਂ ਦਾ ਹੈ ਜਿਸ ਤਰ੍ਹਾਂ ਉਨ੍ਹਾਂ ਦੀ ਸਰਕਾਰ ਪੰਜਾਬ ਵਿੱਚ ਹਿਰਾਸਤ ਵਿੱਚ ਲਏ ਲੋਕਾਂ ਤੋਂ ਬਿਆਨ ਲੈ ਕੇ ਵਿਰੋਧੀਆਂ ਨੂੰ ਝੂਠੇ ਕੇਸਾਂ ਵਿੱਚ ਫਸਾਉਣ ਦੀ ਕੋਸ਼ਿਸ਼ ਕਰ ਰਹੀ ਹੈ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!