ਪੰਜਾਬ

ਸੁਖਬੀਰ ਸਿੰਘ ਬਾਦਲ ਵੱਲੋਂ ਮਿਉਂਸਪਲ ਕਾਰਪੋਰੇਸ਼ਨ ਦੀਆਂ ਚੋਣਾਂ ਲਈ ਪਾਰਟੀ ਦੀਆਂ ਸਕਰੀਨਿੰਗ ਕਮੇਟੀਆਂ ਦਾ ਐਲਾਨ

ਚੰਡੀਗੜ੍ਹ 12 ਦਸੰਬਰ–ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਆ ਰਹੀਆਂ 9 ਵੱਖ-ਵੱਖ ਮਿਉਂਸਪਲ ਕਾਰਪੋਰੇਸ਼ਨਾਂ ਦੀਆਂ ਚੋਣਾਂ ਵਿੱਚ ਪਾਰਟੀ ਦੇ ਉਮੀਦਵਾਰਾਂ ਦੀ ਸਕਰੀਨਿੰਗ ਕਰਨ ਅਤੇ ਸਥਾਨਕ ਪੱਧਰ ‘ਤੇ ਤਾਲਮੇਲ ਕਰਨ ਲਈ ਸੀਨੀਅਰ ਲੀਡਰਾਂ ਤੇ ਅਧਾਰਤ ਹਰ ਸ਼ਹਿਰ ਦੀ ਸਕਰੀਨਿੰਗ ਕਮੇਟੀਆਂ ਬਣਾਉਣ ਦਾ ਐਲਾਨ ਕੀਤਾ। ਇਹ ਕਮੇਟੀਆਂ ਸਥਾਨਕ ਲੀਡਰਸ਼ਿਪ ਨਾਲ ਤਾਲਮੇਲ ਕਰਕੇ ਯੋਗ ਉਮੀਦਵਾਰਾਂ ਦੀ ਚੋਣ ਕਰਕੇ ਸੰਭਾਵਤ ਉਮੀਦਵਾਰਾਂ ਦੀ ਸੂਚੀ ਪਾਰਟੀ ਪ੍ਰਧਾਨ ਨੂੰ ਸੌਂਪਣਗੀਆਂ ਅਤੇ ਫਾਈਨਲ ਕੀਤੇ ਗਏ ਉਮੀਦਵਾਰਾਂ ਦਾ ਐਲਾਨ ਪਾਰਟੀ ਵੱਲੋਂ ਕੀਤਾ ਜਾਵੇਗਾ।
ਅੱਜ ਐਲਾਨੀ ਗਈ ਸਕਰੀਨਿੰਗ ਕਮੇਟੀ ਦਾ ਵਿਸਥਾਰ ਹੇਠ ਲਿਖੇ ਅਨੁਸਾਰ ਹੈ :
ਅਬੋਹਰ ਮਿਉਂਸਪਲ ਕਾਰਪੋਰੇਸ਼ਨ ਲਈ ਸ. ਜਨਮੇਜਾ ਸਿੰਘ ਸੇਖੋਂ ਸਾਬਕਾ ਮੰਤਰੀ, ਸ. ਕੰਵਰਜੀਤ ਸਿੰਘ ਬਰਕੰਦੀ ਅਤੇ ਸ਼ੀ੍ਰ ਅਸ਼ੋਕ ਅਨੇਜਾ, ਬਠਿੰਡਾ ਕਾਰਪੋਰੇਸਨ ਲਈ ਸ. ਸਿਕੰਦਰ ਸਿੰਘ ਮਲੂਕਾ ਸਾਬਕਾ ਮੰਤਰੀ, ਸ. ਮਨਤਾਰ ਸਿੰਘ ਬਰਾੜ, ਸ਼੍ਰੀ ਸਰੂਪ ਚੰਦ ਸਿੰਗਲਾ ਅਤੇ ਸ. ਪਰਮਬੰਸ ਸਿੰਘ ਬੰਟੀ ਰੋਮਾਣਾ, ਬਟਾਲਾ ਮਿਉਂਸਪਲ ਕਾਰਪੋਰੇਸ਼ਨ ਲਈ ਸ. ਲਖਬੀਰ ਸਿੰਘ ਲੋਧੀਨੰਗਲ ਅਤੇ ਸ. ਬਲਬੀਰ ਸਿੰਘ ਬਿੱਟੂ, ਮੋਗਾ ਮਿਉਂਸਪਲ ਕਾਰਪੋਰੇਸ਼ਨ ਲਈ ਜਥੇਦਾਰ ਤੋਤਾ ਸਿੰਘ ਸਾਬਕਾ ਮੰਤਰੀ, ਕਪੂਰਥਲਾ ਕਾਰਪੋਰੇਸ਼ਨ ਲਈ ਡਾ. ਉਪਿੰਦਰਜੀਤ ਕੌਰ ਸਾਬਕਾ ਮੰਤਰੀ, ਸ. ਗੁਰਪ੍ਰਤਾਪ ਸਿੰਘ ਵਡਾਲਾ, ਯੁਵਰਾਜ ਭੁਪਿੰਦਰ ਸਿੰਘ ਅਤੇ ਸ. ਹਰਜੀਤ ਸਿੰਘ ਵਾਲੀਆ, ਮੋਹਾਲੀ ਮਿਉਂਸਪਲ ਕਾਰਪੋਰੇਸ਼ਨ ਲਈ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਸਾਬਕਾ ਮੈਬਰ ਪਾਰਲੀਮੈਂਟ, ਸ਼੍ਰੀ ਐਨ.ਕੇ.ਸ਼ਰਮਾ, ਸ. ਚਰਨਜੀਤ ਸਿੰਘ ਬਰਾੜ, ਸ. ਕੰਵਲਜੀਤ ਸਿੰਘ ਰੂਬੀ ਅਤੇ ਸ. ਕੁਲਵੰਤ ਸਿੰਘ ਮੇਅਰ, ਹੁਸ਼ਿਆਰਪੁਰ ਮਿਉਂਸਪਲ ਕਾਰਪੋਰੇਸ਼ਨ ਲਈ ਸ. ਸ਼ਰਨਜੀਤ ਸਿੰਘ ਢਿੱਲੋਂ ਸਾਬਕਾ ਮੰਤਰੀ, ਸ. ਸੋਹਣ ਸਿੰੰਘ ਠੰਡਲ ਸਾਬਕਾ ਮੰਤਰੀ, ਸ. ਸੁਰਿੰਦਰ ਸਿੰਘ ਠੇਕੇਦਾਰ, ਬੀਬੀ ਮਹਿੰਦਰ ਕੌਰ ਜੋਸ਼, ਸ. ਸਰਬਜੋਤ ਸਿੰਘ ਸਾਹਬੀ ਅਤੇ ਸ. ਜਤਿੰਦਰ ਸਿੰਘ ਲਾਲੀ ਬਾਜਵਾ, ਪਠਾਨਕੋਟ ਮਿਉਂਸਪਲ ਕਾਰਪੋਰੇਸ਼ਨ ਲਈ ਸ. ਹੀਰਾ ਸਿੰਘ ਗਾਬੜੀਆ ਸਾਬਕਾ ਮੰਤਰੀ, ਸ. ਗੁਰਬਚਨ ਸਿੰਘ ਬੱਬੇਹਾਲੀ, ਸ. ਸਰਬਜੋਤ ਸਿੰਘ ਸਾਹਬੀ ਅਤੇ ਸ. ਸੁਰਿੰਦਰ ਸਿੰਘ ਕੰਵਰ ਮਿੰਟੂ, ਫਗਵਾੜਾ ਮਿਉਂਸਪਲ ਕਾਰਪੋਰੇਸ਼ਨ ਲਈ ਸ. ਬਲਦੇਵ ਸਿੰਘ ਖਹਿਰਾ, ਸ. ਜਰਨੈਲ ਸਿੰਘ ਵਾਹਦ ਅਤੇ ਸ. ਸਰਵਣ ਸਿੰਘ ਕੁਲਾਰ ਦੇ ਨਾਮ ਸ਼ਾਮਲ ਹਨ।
ਇਸ ਤੋਂ ਇਲਾਵਾ ਸ. ਬਾਦਲ ਵੱਲੋਂ ਫੈਸਲਾ ਕੀਤਾ ਗਿਆ ਕਿ ਬਾਕੀ 109 ਮਿਉਂਸਪਲ ਕਮੇਟੀਆਂ ਦੀਆਂ ਚੋਣਾਂ ਵਾਸਤੇ ਉਮੀਦਵਾਰਾਂ ਦੀ ਚੋਣ ਕਰਨ ਲਈ ਹਰ ਮਿਉਂਸਪਲ ਕਮੇਟੀ ਵਾਸਤੇ 3 ਮੈਂਬਰੀ ਸਕਰੀਨਿੰਗ ਕਮੇਟੀਆਂ ਬਣਾਉਣ ਦਾ ਫੈਸਲਾ ਕੀਤਾ ਗਿਆ ਹੈ ਜਿਸ ਵਿੱਚ ਸਬੰਧਤ ਜਿਲੇ ਦੇ ਅਬਜਰਵਰ, ਸਬੰਧਤ ਹਲਕੇ ਦਾ ਇੰਚਾਰਜ ਅਤੇ ਸਬੰਧਤ ਜ਼ਿਲੇ ਦਾ ਸ਼ਹਿਰੀ ਅਤੇ ਦਿਹਾਤੀ ਪ੍ਰਧਾਨ ਸਾਮਲ ਹੋਣਗੇ। ਇਹ ਕਮੇਟੀਆਂ ਸੰਭਾਵੀ ਉਮੀਦਵਾਰਾਂ ਦੀਆਂ ਲਿਸਟਾਂ ਤਿਆਰ ਕਰਕੇ ਪਾਰਟੀ ਪ੍ਰਧਾਨ ਨੂੰ ਸੌਂਪਣਗੀਆਂ ਅਤੇ ਉਮੀਦਵਾਰਾਂ ਦੀ ਫਾਈਨਲ ਸੁੂਚੀ ਪਾਰਟੀ ਵੱਲੋਂ ਜਾਰੀ ਕੀਤੀ ਜਾਵੇਗੀ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!