ਮੁੱਖ ਮੰਤਰੀ ਨੇ ਕਿਸਾਨੀ ਬਿਲਾਂ ਨੂੰ ਲੈ ਕੇ ਸੁਖਬੀਰ ਬਾਦਲ ਦੀ ਚਿੱਠੀ ਸਦਨ ਵਿੱਚ ਪੜੀ, ਸੁਖਬੀਰ ਬਾਦਲ ਨੇ ਖੇਤੀ ਕਾਨੂੰਨਾਂ ਨੂੰ ਦੱਸਿਆ ਸੀ ਸਹੀ
ਮੁੱਖ ਮੰਤਰੀ ਨੇ ਕਿਸਾਨੀ ਬਿਲਾਂ ਨੂੰ ਲੈ ਕੇ ਸੁਖਬੀਰ ਬਾਦਲ ਦੀ ਚਿੱਠੀ ਸਦਨ ਵਿੱਚ ਪੜੀ, ਸੁਖਬੀਰ ਬਾਦਲ ਨੇ ਖੇਤੀ ਕਾਨੂੰਨਾਂ ਨੂੰ ਦੱਸਿਆ ਸੀ ਸਹੀ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਜਪਾਲ ਦੇ ਭਾਸ਼ਣ ਤੇ ਬੋਲਦਿਆਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵਲੋਂ ਮੁੱਖ ਮੰਤਰੀ ਨੂੰ ਲਿਖੀ ਚਿੱਠੀ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਸੁਖਬੀਰ ਬਾਦਲ ਨੇ ਚਿੱਠੀ ਵਿਚ ਕਿਹਾ ਸੀ ਕਿ ਤੁਸੀਂ ਲੋਕਾਂ ਨੂੰ ਗੁੰਮਰਾਹ ਕਰ ਰਹੇ ਹੋ। ਇਹ ਖੇਤੀ ਕਾਨੂੰਨ ਕਿਸਾਨਾਂ ਦੇ ਪੱਖ ਵਿੱਚ ਹਨ। ਮੁੱਖ ਮੰਤਰੀ ਨੇ ਕਿਹਾ ਕਿ ਜਿਸ ਸਮੇਂ ਕੈਬਿਨੇਟ ਵਿੱਚ ਆਰਡੀਨੈਂਸ ਆਇਆ ਸੀ ਤਾਂ ਹਰਸਿਮਰਤ ਬਾਦਲ ਨੇ ਸਮਰਥਨ ਕੀਤਾ ਸੀ.
ਸਪੀਕਰ ਨੇ ਅਕਾਲੀ ਦੇ ਵਿਧਾਇਕਾਂ ਨੂੰ ਕੀਤਾ ਨੇਮ, ਮਾਰਸ਼ਲ ਨੂੰ ਹਦਾਇਤ , 10 ਮਾਰਚ ਤੱਕ ਅਕਾਲੀ ਵਿਧਾਇਕਾਂ ਸਦਨ ਵਿੱਚ ਦਾਖਲ ਨਾ ਹੋਣ ਦਿੱਤਾ ਜਾਵੇ
ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਅਕਾਲੀ ਦਲ ਦੇ ਵਿਧਾਇਕਾਂ ਨੂੰ ਅਗਲੇ 3 ਦਿਨ ਲਈ ਨੇਮ ਕਰ ਦਿੱਤਾ ਹੈ।ਅਤੇ ਮਾਰਸ਼ਲ ਨੂੰ ਹਦਾਇਤ ਕੀਤੀ ਹੈ ਕਿ 10 ਮਾਰਚ ਤੱਕ ਅਕਾਲੀ ਦਲ ਦੇ ਵਿਧਾਇਕਾਂ ਨੂੰ ਸਦਨ ਵਿਚੋਂ ਦਾਖਿਲ ਨਾ ਹੋਣ ਦਿੱਤਾ ਜਾਵੇ।