ਸੁਖਜਿੰਦਰ ਸਿੰਘ ਰੰਧਾਵਾ ਦੇ ਆਲ ਇੰਡਿਆ ਕਾਂਗਰਸ ਵਰਕਿੰਗ ਕਮੇਟੀ ਦਾ ਮੈਂਬਰ ਬੱਨਣ ਤੇ ਹਰ ਪਾਸੇ ਖੁਸੀ ਦਾ ਮਾਹੌਲ –ਕਿਸ਼ਨ ਚੰਦਰ ਮਹਾਜ਼ਨ
ਅੱਜ ਆਲ ਇੰਡਿਆ ਕਾਂਗਰਸ ਕਮੇਟੀ ਦੇ ਪ੍ਰਧਾਨ ਮਲਿਕਾਅਰਜਨ ਖੜਗੇ ਵੱਲੋਂ ਐਲਾਨੀ ਗਈ ਟੀਮ ਵਿਚ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਰਾਜਸਥਾਨ ਕਾਂਗਰਸ ਪਾਰਟੀ ਦੇ ਮਾਮਲਿਆਂ ਦੇ ਇੰਚਾਰਜ ਅਤੇ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਨੂੰ ਕਾਂਗਰਸ ਵਰਕਿੰਗ ਕਮੇਟੀ ਦਾ ਮੈਂਬਰ ਨਿਯੁਕਤ ਕਰਕੇ 100 ਸਾਲ ਪੁਰਾਣੇ ਟਕਸਾਲੀ ਕਾਂਗਰਸੀ ਪਰਿਵਾਰ ਦਾ ਮਾਣ ਵਧਾਇਆ ਹੈ
ਇਸ ਨਿਯੁਕਤੀ ਬਾਰੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸੁਖਜਿੰਦਰ ਸਿੰਘ ਰੰਧਾਵਾ ਦੇ ਬਹੁਤ ਹੀ ਨਜਦੀਕੀ ਅਤੇ ਸੀਨੀਅਰ ਕਾਂਗਰਸੀ ਆਗੂ ਕਿਸ਼ਨ ਚੰਦਰ ਮਹਾਜ਼ਨ ਨੇ ਕਿਹਾ ਕਿ ਸੁਖਜਿੰਦਰ ਸਿੰਘ ਰੰਧਾਵਾ ਦੇ ਪਿਤਾ ਜੀ ਅਤੇ ਬਾਰਡਰ ਤੇ ਵਸਣ ਵਾਲੇ ਲੋਕਾਂ ਦੇ ਮਸੀਹਾ ਸਵਰਗਵਾਸੀ ਸਰਦਾਰ ਸੰਤੌਖ ਸਿੰਘ ਰੰਧਾਵਾ ਸਾਹਿਬ ਵੀ ਦੋ ਵਾਰ ਪ੍ਰਦੇਸ ਕਾਂਗਰਸ ਦੇ ਪ੍ਰਧਾਨ ਰਹਿ ਕੇ ਅਤੇ ਕਈ ਵਾਰ ਕਾਂਗਰਸ ਦੀਆਂ ਪੰਜਾਬ ਵਿਚ ਰਹੀਆ ਵਜਾਰਤਾਂ ਵਿਚ ਬਤੌਰ ਕੈਬਨਿਟ ਮੰਤਰੀ ਰਹਿ ਕਿ ਹੇਠਲੇ ਪੱਧਰ ਤੱਕ ਆਪਣੇ ਵਰਕਰਾਂ ਅਤੇ ਪੰਜਾਬ ਵਾਸੀਆਂ ਦੀ ਸੇਵਾ ਕੀਤੀ ਹੈ ਜਿਸ ਨੂੰ ਲੋਕ ਅੱਜ ਵੀ ਯਾਦ ਕਰਕੇ ਭਾਵਕ ਹੋ ਜਾਂਦੇ ਹਨ ਹੁਣ ਆਪਣੇ ਪਿਤਾ ਦੇ ਨਕਸੇ ਕੱਦਮ ਤੇ ਚੱਲਦੇ ਹੋਏ ਸੁਖਜਿੰਦਰ ਸਿੰਘ ਰੰਧਾਵਾ ਇਮਾਨਦਾਰੀ ਨਾਲ ਲੋਕਾਂ ਦੀ ਅਤੇ ਕਾਂਗਰਸ ਪਾਰਟੀ ਦੀ ਦਿਨ ਰਾਤ ਨਿਰਸਵਾਰਥ ਸੇਵਾ ਕਰ ਰਹੇ ਹਨ ਜਿਸ ਕਾਰਨ ਕਾਂਗਰਸ ਹਾਈਕਮਾਂਡ ਦੀ ਪਾਰਖੂ ਅੱਖ ਨੇ ਉਹਨਾਂ ਨੂੰ ਕਾਂਗਰਸ ਵਰਕਿੰਗ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਹੈ ਇਥੇ ਇਹ ਗੱਲ ਵਿਸੇ਼ਸ ਤੌਰ ਤੇ ਦੱਸਣਯੋਗ ਹੈ ਕਿ ਸੁਖਜਿੰਦਰ ਸਿੰਘ ਰੰਧਾਵਾ ਬਤੌਰ ਰਾਜਸਥਾਨ ਕਾਂਗਰਸ ਦੇ ਇੰਚਾਰਜ ਦੇ ਤੌਰ ਤੇ ਦਿਨ ਰਾਤ ਕੰਮ ਕਰ ਰਹੇ ਹਨ ਜਿਸ ਕਾਰਨ ਰਾਜਸਥਾਨ ਵਿਚ ਕਾਂਗਰਸ ਸੱਤਾ ਵਿਚ ਸਾਨਦਾਰ ਵਾਪਸੀ ਕਰਨ ਜਾ ਰਹੀ ਹੈ ਕਿਸ਼ਨ ਚੰਦਰ ਮਹਾਜ਼ਨ ਨੇ ਰੰਧਾਵਾ ਸਾਹਿਬ ਨੂੰ ਵਰਕਿੰਗ ਕਮੇਟੀ ਦਾ ਮੈਂਬਰ ਨਿਯੁਕਤ ਕਰਨ ਤੇ ਪਾਰਟੀ ਪ੍ਰਧਾਨ ਮਲਿਕਾਅਰਜਨ ਖੜਗੇ ਅਤੇ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕੀਤਾ ਹੈ ਅਤੇ ਕਿਹਾ ਹੈ ਕਿ ਰੰਧਾਵਾ ਸਾਹਿਬ ਦੀ ਨਿਯੁਕਤੀ ਨਾਲ ਕਾਂਗਰਸ ਦੇਸ ਵਿਚ ਖਾਸ ਕਰਕੇ ਪੰਜਾਬ ਅਤੇ ਰਾਜਸਥਾਨ ਵਿਚ ਹੋਰ ਮਜਬੂਤ ਹੋਵੇਗੀ ਤੇ 2024 ਵਿਚ ਸੈਂਟਰ ਵਿਚ ਆਪਣੀ ਸਰਕਾਰ ਬਣਾਵੇ ਗੀ