ਪੰਜਾਬ
ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਕਾਂਗਰਸ ਦੇ ਖਾਤੇ ਫਰੀਜ ਕਰਨ ਦੀ ਕੀਤੀ ਨਿੰਦਾ
ਅੱਜ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਰਾਜਸਥਾਨ ਕਾਂਗਰਸ ਮਾਮਲਿਆਂ ਦੇ ਪ੍ਰਭਾਰੀ ਤੇ ਵਿਧਾਇਕ ਡੇਰਾ ਬਾਬਾ ਨਾਨਕ ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰ ਸਰਕਾਰ ਦੇ ਇਸ਼ਾਰਿਆਂ ਤੇ ਚੋਣਾਂ ਦੇ ਦਿਨਾਂ ਵਿਚ ਕਾਂਗਰਸ ਪਾਰਟੀ ਦੇ ਖਾਤੇ ਫਰੀਜ ਕਰਨ ਤੇ ਕੇਂਦਰ ਦੀ ਮੋਦੀ ਸਰਕਾਰ ਦੀ ਅਲੋਚਨਾਂ ਕੀਤੀ
ਮੋਦੀ ਸਰਕਾਰ ਦਾ ਤਾਨਾਸ਼ਾਹੀ ਫੈਸਲਾ
ਰੰਧਾਵਾ ਨੇ ਕਿਹਾ ਕਿ ਇਹ ਮੋਦੀ ਸਰਕਾਰ ਦਾ ਤਾਨਾਸ਼ਾਹੀ ਫੈਸਲਾ ਹੈ ਅੱਜ ਕਾਂਗਰਸ ਦੇ ਖਾਤੇ ਫਰੀਜ ਕਾਰਨ ਕਾਂਗਰਸ ਪਾਰਟੀ ਚੋਣਾਂ ਦੌਰਾਨ ਵਰਤੀ ਜਾਣ ਵਾਲੀ ਸਮੱਗਰੀ ਝੰਡੇ ਬੈਨਰ ਸਟਿੱਕਰ ਆਦਿ ਲਈ ਇਕ ਰੁਪਿਇਆ ਵੀ ਪੇਮੈਂਟ ਨਹੀਂ ਕਰ ਸੱਕਦੀ ਇਸ ਨਾਲ ਦੇਸ਼ ਵਿਚ ਲੋਕਤੰਤਰ ਕਦਰਾਂ ਕੀਮਤਾਂ ਨੂੰ ਢਾਹ ਲੱਗੀ ਹੈ ਤੇ ਮੋਦੀ ਸਰਕਾਰ ਵੱਲੋਂ ਲੋਕਤੰਤਰ ਦਾ ਚਿੱਟੇ ਦਿਨ ਘਾਣ ਹੈ
ਵਰਕਰਾਂ ਮੋਦੀ ਸਰਕਾਰ ਦੇ ਮਨਸੂਬਿਆਂ ਨੂੰ ਕਿਸੇ ਵੀ ਕੀਮਤ ਤੇ ਸਫ਼ਲ ਨਹੀਂ ਹੋਣ ਦੇਣਗੇ
ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਇਹੋ ਜਿਹੀਆਂ ਲੂੰਬੜ ਚਾਲਾਂ ਕਾਂਗਰਸ ਪਾਰਟੀ ਅਤੇ ਕਾਂਗਰਸ ਪਾਰਟੀ ਦੇ ਜੂਝਾਰੋ ਵਰਕਰਾਂ ਦਾ ਮਨੋਬਲ ਨਹੀਂ ਗਿਰਾ ਸੱਕਦੀਆਂ ਇਸ ਲੂੰਬੜ ਚਾਲਾਂ ਦਾ ਕਾਂਗਰਸ ਪਾਰਟੀ ਅਤੇ ਉਸਦੇ ਵਰਕਰ ਮਜਬੂਤੀ ਨਾਲ ਮੁਕਾਬਲਾ ਕਰਕੇ ਮੋਦੀ ਸਰਕਾਰ ਦੇ ਮਨਸੂਬਿਆਂ ਨੂੰ ਕਿਸੇ ਵੀ ਕੀਮਤ ਤੇ ਸਫ਼ਲ ਨਹੀਂ ਹੋਣ ਦੇਣਗੇ ਤੇ ਕਾਂਗਰਸ ਪਾਰਟੀ ਅੱਗੇ ਨਾਲ਼ੋਂ ਵੀ ਵਧੇਰੇ ਮਜ਼ਬੂਤ ਹੋ ਕਿ ਨਿਕਲੇਗੀ ਮੀਡੀਆ ਨਾਲ ਇਹ ਜਾਣਕਾਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਕਰੀਬੀ ਕਿਸ਼ਨ ਚੰਦਰ ਮਹਾਜ਼ਨ ਨੇ ਸਾਂਝੀ ਕੀਤੀ