ਪੰਜਾਬ
ਰੰਧਾਵਾ ਵੱਲੋਂ ਭਾਰਤ ਜੋੜੋ ਨਿਆ ਯਾਤਰਾ ਦਾ ਰਾਜਸਥਾਨ ਪਹੁੰਚਣ ਤੇ ਸਵਾਗਤ
ਭਾਰਤ ਜੋੜੋ ਨਿਆ ਯਾਤਰਾ ਮੌਕੇ ਅੱਜ ਰਾਹੁਲ ਗਾਂਧੀ ਸਾਬਕਾ ਕੌਮੀ ਪ੍ਰਧਾਨ ਆਲ ਇੰਡੀਆ ਕਾਂਗਰਸ ਵੱਲੋਂ ਨਿਆਂ ਦੀ ਖਾਤਰ ਕਾਂਗਰਸ ਪਾਰਟੀ ਦਾ ਸਾਥ ਦੇਣ ਲਈ ਸ਼ੁਰੂ ਕੀਤੀ ਹੈ । ਭਾਰਤ ਜੋੜੋ ਨਿਆਂ ਯਾਤਰਾ ਦਾ ਰਾਜਸਥਾਨ ਦੇ ਜ਼ਿਲ੍ਹਾ ਧੌਲਪੁਰ ਪਹੁੰਚਣ ਤੇ ਸੁਖਜਿੰਦਰ ਸਿੰਘ ਰੰਧਾਵਾ ਇੰਚਾਰਜ ਰਾਜਸਥਾਨ ਕਾਂਗਰਸ ਅਤੇ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਨੇ ਸਾਬਕਾ ਮੁੱਖ ਮੰਤਰੀ ਅਸ਼ੋਕ ਗਹਿਲੋਤ ਰਾਜਸਥਾਨ ਕਾਂਗਰਸ ਦੇ ਪ੍ਰਧਾਨ ਡੋਟਾਸਰਾ ਅਤੇ ਰਾਜਸਥਾਨ ਦੇ ਨੌਜਵਾਨ ਲੀਡਰ ਸਚਿਨ ਪਾਇਲਟ ਸਮੇਤ ਹਜ਼ਾਰਾਂ ਕਾਂਗਰਸੀ ਲੀਡਰਾਂ ਅਤੇ ਵਰਕਰਾਂ ਨਾਲ ਯਾਤਰਾ ਦਾ ਭਾਰੀ ਸਵਾਗਤ ਕੀਤਾ ।
ਰੰਧਾਵਾ ਨੇ ਦੱਸਿਆ ਕਿ ਭਾਰਤ ਜੋੜੋ ਨਿਆ ਯਾਤਰਾ ਦੀ ਅਗਵਾਈ ਕਰ ਰਹੇ ਰਾਹੁਲ ਗਾਂਧੀ ਤੇ ਪ੍ਰਿਅੰਕਾ ਗਾਂਧੀ ਨੇ ਰਾਜਸਥਾਨ ਦੀ ਜਨਤਾ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਨਿਆਂ ਦੀ ਰੱਖਿਆ ਖ਼ਾਤਰ ਉਹ ਕਾਂਗਰਸ ਪਾਰਟੀ ਦਾ ਸਾਥ ਦੇਣ ।
ਭਾਰਤ ਜੋੜੋ ਨਿਆ ਯਾਤਰਾ ਮੌਕੇ ਤੇ ਜਨਤਾ ਨੇ ਇਕ ਸੁਰ ਵਿਚ ਨਾਅਰੇ ਬੁਲੰਦ ਕਰਕੇ ਰਾਹੁਲ ਗਾਂਧੀ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਆ ਰਹੀਆਂ ਲੋਕ ਸਭਾ ਚੋਣਾਂ ਵਿੱਚ ਨਿਆਂ ਦੀ ਖਾਤਿਰ ਕਾਂਗਰਸ ਪਾਰਟੀ ਦਾ ਸਾਥ ਦੇਣਗੇ ।
ਰੰਧਾਵਾ ਨੇ ਇਸ ਯਾਤਰਾ ਨੂੰ ਕਾਮਯਾਬ ਬਣਾਉਣ ਲਈ ਰਾਜਸਥਾਨ ਦੀ ਪ੍ਰਦੇਸ਼ ਇਕਾਈ ਅਤੇ ਜੂਝਾਰੋ ਕਾਂਗਰਸੀ ਵਰਕਰਾਂ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕੀਤਾ ।
ਇਸ ਮੌਕੇ ਤੇ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਨੇ ਜਨਤਾ ਨੂੰ ਸੰਬੋਧਤ ਹੁੰਦੇ ਹੋਏ ਉਹਨਾਂ ਦਾ ਧੰਨਵਾਦ ਕੀਤਾ । ਜਿਨ੍ਹਾਂ ਨੇ ਦੇਸ਼ ਅਤੇ ਦੇਸ਼ ਦੇ ਨਿਆਂ ਤੰਤਰ ਨੂੰ ਬਚਾਉਣ ਲਈ ਕਾਂਗਰਸ ਦਾ ਸਾਥ ਦੇਣ ਦਾ ਵਾਅਦਾ ਕੀਤਾ ਹੈ ।
ਮੀਡੀਆ ਨੂੰ ਇਹ ਜਾਣਕਾਰੀ ਰੰਧਾਵਾ ਸਾਹਿਬ ਦੇ ਪਰਿਵਾਰ ਦੇ ਮੈਂਬਰ ਕਿਸ਼ਨ ਚੰਦਰ ਮਹਾਜਨ ਨੇ ਦਿਤੀ ।