ਪੰਜਾਬ

ਸੁਖਜਿੰਦਰ ਸਿੰਘ ਰੰਧਾਵਾ ਨੇ ਜੰਮੂ ਕਸ਼ਮੀਰ ਚੋਣਾਂ ਬਾਰੇ ਅਹਿਮ ਮੀਟਿੰਗ 

 ਜੰਮੂ ਕਸ਼ਮੀਰ ਚੋਣਾਂ ਲ‌ਈ ਕਾਂਗਰਸ ਪਾਰਟੀ ਵੱਲੋਂ  ਨਿਯੁਕਤ ਕੀਤੇ ਗਏ ਜੰਮੂ ਕਸ਼ਮੀਰ ਸਕਰੀਨਿੰਗ ਕਮੇਟੀ ਦੇ ਚੇਅਰਮੈਨ ਅਤੇ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਸੁਖਜਿੰਦਰ ਸਿੰਘ ਰੰਧਾਵਾ ਨੇ ਦਿੱਲੀ ਵਿਖੇ ਜੰਮੂ ਕਸ਼ਮੀਰ ਦੀਆਂ ਆ ਰਹੀਆਂ ਵਿਧਾਨ ਸਭਾ ਚੋਣਾਂ ਦੇ ਸੰਬੰਧ ਵਿੱਚ ਜੰਮੂ ਕਸ਼ਮੀਰ ਕਾਂਗਰਸ ਕਮੇਟੀ ਦੇ ਪ੍ਰਧਾਨ ਵਿਕਾਰ ਰਸੂਲ ਵਾਨੀ ਦੇ ਨਾਲ ਮੁਲਾਕਾਤ ਕੀਤੀ ਅਤੇ ਜੰਮੂ ਕਸ਼ਮੀਰ ਵਿਧਾਨ ਸਭਾ ਚੋਣਾਂ ਦੇ ਸੰਬੰਧ ਵਿੱਚ ਵਿਚਾਰ ਚਰਚਾ ਕੀਤੀ
ਇਥੇ ਇਹ ਗੱਲ ਵਿਸ਼ੇਸ਼ ਤੌਰ ਤੇ ਦੱਸਣਯੋਗ ਹੈ ਕਿ ਲੋਕ ਸਭਾ ਚੋਣਾਂ ਵਿੱਚ ਰਾਜਸਥਾਨ ਸੂਬੇ ਵਿੱਚ ਸੁਖਜਿੰਦਰ ਸਿੰਘ ਰੰਧਾਵਾ ਦੇ   ਪ੍ਰਭਾਰੀ ਹੋਣ ਦੇ ਨਾਤੇ ਕਾਂਗਰਸ ਪਾਰਟੀ ਦਾ ਪ੍ਰਦਰਸ਼ਨ ਬਹੁਤ ਵਧੀਆ ਰਿਹਾ ਸੀ ਜਿਸ ਤੋਂ ਖੁਸ਼ ਹੋ ਕੇ ਕਾਂਗਰਸ ਹਾਈਕਮਾਂਡ ਖਾਸ ਤੌਰ ਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਅਤੇ ਕਾਂਗਰਸ  ਪਾਰਟੀ ਦੇ ਆਗੂ ਰਾਹੁਲ ਗਾਂਧੀ ਅਤੇ ਕਾਂਗਰਸ ਪਾਰਟੀ ਦੀ ਚੇਅਰਪਰਸਨ ਅਤੇ ਸਾਬਕਾ ਪ੍ਰਧਾਨ ਆਲ ਇੰਡੀਆ ਕਾਂਗਰਸ ਕਮੇਟੀ ਅਤੇ ਰਾਜਸਭਾ ਮੈਂਬਰ  ਸੋਨੀਆ ਗਾਂਧੀ ਅਤੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਰਾਸ਼ਟਰੀ ਪ੍ਰਧਾਨ ਮਲਿਕਾਅਰਜ਼ਨ ਖੜਗੇ ਨੇ ਖੁੱਸ਼ ਹੋ ਕਿ  ਸੁਖਜਿੰਦਰ ਸਿੰਘ ਰੰਧਾਵਾ ਨੂੰ ਜੰਮੂ ਕਸ਼ਮੀਰ ਵਿਧਾਨ ਸਭਾ ਚੋਣਾਂ ਲ‌ਈ ਕਾਂਗਰਸ ਸਕਰੀਨਿੰਗ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਹੈ

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!