ਪੰਜਾਬ

ਜਲੰਧਰ ਪੱਛਮੀ ਜ਼ਿਮਨੀ ਚੋਣ ‘ਚ ਆਪ ਦੀ ਇਤਿਹਾਸਕ ਜਿੱਤ ,ਸੀਨੀਅਰ ਆਗੂਆਂ ਨੇ ਮਨਾਇਆ ਜਸ਼ਨ

ਨਵੇਂ ਚੁਣੇ ਵਿਧਾਇਕ ਮੋਹਿੰਦਰ ਭਗਤ, ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਬ੍ਰਹਮ ਸ਼ੰਕਰ ਜਿੰਪਾ, ਸੰਸਦ ਮੈਂਬਰ ਰਾਜ ਕੁਮਾਰ ਚੱਬੇਵਾਲ, ਲੋਕ ਸਭਾ ਉਮੀਦਵਾਰ ਪਵਨ ਕੁਮਾਰ ਟੀਨੂੰ ਨੇ ਵੋਟਰਾਂ ਦਾ ਕੀਤਾ ਧੰਨਵਾਦ

ਜਲੰਧਰ, 13 ਜੁਲਾਈ ਆਮ ਆਦਮੀ ਪਾਰਟੀ (ਆਪ) ਨੇ ਜਲੰਧਰ ਪੱਛਮੀ ਜ਼ਿਮਨੀ ਚੋਣ ‘ਚ ਸ਼ਨੀਵਾਰ ਨੂੰ ਸ਼ਾਨਦਾਰ ਅਤੇ ਇਤਿਹਾਸਕ ਜਿੱਤ ਦਰਜ ਕੀਤੀ ਹੈ। ਪਾਰਟੀ ਦੇ ਉਮੀਦਵਾਰ ਅਤੇ ਨਵੇਂ ਚੁਣੇ ਵਿਧਾਇਕ ਮੋਹਿੰਦਰ ਭਗਤ ਅਤੇ ‘ਆਪ’ ਦੇ ਸੀਨੀਅਰ ਆਗੂਆਂ ਨੇ ਇਸ ਜਿੱਤ ਦਾ ਜਸ਼ਨ ਜਲੰਧਰ ਪੱਛਮੀ ਦੇ ਲੋਕਾਂ ਨਾਲ ਮਨਾਇਆ ਅਤੇ ਲੋਕਾਂ ਦਾ ਧੰਨਵਾਦ ਕਰਨ ਲਈ ਰੋਡ ਸ਼ੋਅ ਕੱਢਿਆ।

ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਬ੍ਰਹਮ ਸ਼ੰਕਰ ਜਿੰਪਾ, ਸੰਸਦ ਮੈਂਬਰ ਰਾਜ ਕੁਮਾਰ ਚੱਬੇਵਾਲ ਅਤੇ ਜਲੰਧਰ ਤੋਂ ‘ਆਪ’ ਦੇ ਲੋਕ ਸਭਾ ਉਮੀਦਵਾਰ ਪਵਨ ਕੁਮਾਰ ਟੀਨੂੰ ਵੀ ਰੋਡ ਸ਼ੋਅ ਵਿੱਚ ਸ਼ਾਮਲ ਹੋਏ। ਇਸ ਤੋਂ ਬਾਅਦ ਆਪ ਆਗੂਆਂ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਜਲੰਧਰ ਪੱਛਮੀ ਦੇ ਵਲੰਟੀਅਰਾਂ ਅਤੇ ਵੋਟਰਾਂ ਦਾ ਧੰਨਵਾਦ ਕੀਤਾ।

ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਮੋਹਿੰਦਰ ਭਗਤ ਅਤੇ ਆਪ ਦੇ ਵਲੰਟੀਅਰਾਂ ਨੂੰ ਇਸ ਸ਼ਾਨਦਾਰ ਇਤਿਹਾਸਕ  ਜਿੱਤ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਜਲੰਧਰ ਪੱਛਮੀ ਦੇ ਲੋਕਾਂ ਨੇ ‘ਆਪ’ ਨੂੰ ਇੰਨਾ ਵੱਡਾ ਫ਼ਤਵਾ ਦਿੱਤਾ ਹੈ ਕਿ ਉਨ੍ਹਾਂ ਦਾ ਧੰਨਵਾਦ ਕਰਨ ਲਈ ਉਨ੍ਹਾਂ ਕੋਲ ਸ਼ਬਦ ਹੀ ਨਹੀਂ ਹਨ। ਉਨ੍ਹਾਂ ਕਿਹਾ ਕਿ ਇਹ ਇਤਿਹਾਸਕ  ਜਿੱਤ ‘ਆਪ’ ਆਗੂਆਂ ਅਤੇ ਵਲੰਟੀਅਰਾਂ ਦੀ ਮਿਹਨਤ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੇ ਝੂਠ ਅਤੇ ਡਰਾਮੇਬਾਜ਼ੀ ਤੋਂ ਉੱਪਰ ਉੱਠ ਕੇ ਵਿਕਾਸ ਅਤੇ ਇਮਾਨਦਾਰੀ ਨੂੰ ਚੁਣਿਆ ਹੈ।

 ਫ਼ਤਵਾ ਪੰਜਾਬ ਦੀਆਂ ਬਾਕੀ ਸਾਰੀਆਂ ਸਿਆਸੀ ਪਾਰਟੀਆਂ ਲਈ ਸੰਦੇਸ਼

ਅਰੋੜਾ ਨੇ ਕਿਹਾ ਕਿ ਇਹ ਫ਼ਤਵਾ ਪੰਜਾਬ ਦੀਆਂ ਬਾਕੀ ਸਾਰੀਆਂ ਸਿਆਸੀ ਪਾਰਟੀਆਂ ਲਈ ਸੰਦੇਸ਼ ਹੈ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ਜਲੰਧਰ ਤੋਂ ਕਾਂਗਰਸ ਦੀ ਜਿੱਤ ਤੋਂ ਬਾਅਦ ਕਾਂਗਰਸ ਬਹੁਤ ਜ਼ਿਆਦਾ ਆਤਮਵਿਸ਼ਵਾਸ ਵਿੱਚ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੇ ਸਪੱਸ਼ਟ ਸੰਕੇਤ ਦਿੱਤਾ ਹੈ ਕਿ ਵਿਧਾਨ ਸਭਾ ਅਤੇ ਲੋਕ ਸਭਾ ਚੋਣਾਂ ਵੱਖ-ਵੱਖ ਹਨ। ਉਨ੍ਹਾਂ ਕਿਹਾ ਕਿ ਇਹ ਨਤੀਜਾ ਭਾਜਪਾ ਅਤੇ ਸ਼ੀਤਲ ਅੰਗੁਰਾਲ ਲਈ ਵੀ ਸੰਦੇਸ਼ ਹੈ।  ਉਨ੍ਹਾਂ ਕਿਹਾ ਕਿ ਭਾਜਪਾ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸਿਰਫ਼ ਦੋ ਸੀਟਾਂ ਹੀ ਜਿੱਤੀਆਂ ਸਨ ਪਰ ਪੰਜਾਬ ਵਿੱਚ ਲੋਕ ਸਭਾ ਚੋਣਾਂ ਵਿੱਚ ਉਨ੍ਹਾਂ ਨੂੰ ਇੱਕ ਵੀ ਸੀਟ ਨਹੀਂ ਮਿਲੀ। ਅਰੋੜਾ ਨੇ ਕਿਹਾ ਕਿ ਪੰਜਾਬ ‘ਚ ਭਾਜਪਾ ਜਿੰਨੇ ਮਰਜ਼ੀ ਵਿਧਾਇਕਾਂ ਨੂੰ ਖ਼ਰੀਦਣ ਦੀ ਕੋਸ਼ਿਸ਼ ਕਰ ਲਵੇ ਪਰ ਪੰਜਾਬ ਦੇ ਲੋਕ ‘ਆਪ’ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਹਨ।

ਅਰੋੜਾ ਨੇ ਕਿਹਾ ਕਿ ਮਾਨ ਸਰਕਾਰ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਕਦਮ ਚੁੱਕ ਰਹੀ ਹੈ, ਭ੍ਰਿਸ਼ਟਾਚਾਰ ਨੂੰ ਨੱਥ ਪਾਈ ਗਈ ਹੈ, ਲੋਕਾਂ ਨੂੰ ਮੁਫ਼ਤ ਬਿਜਲੀ ਆਦਿ ਮਿਲ ਰਹੀ ਹੈ, ਇਸ ਲਈ ਇਹ ਪੰਜਾਬ ਵਿੱਚ ਕੰਮ ਦੀ ਰਾਜਨੀਤੀ ਦੀ ਜਿੱਤ ਹੈ। ਉਨ੍ਹਾਂ ਕਿਹਾ ਕਿ ਪਾਰਟੀ ਪੰਚਾਇਤੀ ਅਤੇ ਲੋਕਲ ਬਾਡੀਜ਼ ਦੀਆਂ ਚੋਣਾਂ ਵਿੱਚ ਵੀ ਸ਼ਾਨਦਾਰ ਜਿੱਤ ਦਰਜ ਕਰੇਗੀ।

ਮਾਨ ਸਰਕਾਰ ਦੇ ਕੰਮਾਂ ਦੀ ਇਤਿਹਾਸਕ ਜਿੱਤ : ਮੋਹਿੰਦਰ ਭਗਤ

ਹਲਕਾ ਜਲੰਧਰ ਪੱਛਮੀ ਦੇ ਵੋਟਰਾਂ ਦਾ ਧੰਨਵਾਦ ਕਰਦਿਆਂ ਹਲਕਾ ਵਿਧਾਇਕ ਮੋਹਿੰਦਰ ਭਗਤ ਨੇ ਕਿਹਾ ਕਿ ਇਹ ਮਾਨ ਸਰਕਾਰ ਦੇ ਕੰਮਾਂ ਦੀ ਜਿੱਤ ਹੈ। ਉਨ੍ਹਾਂ ਕਿਹਾ ਕਿ ਇੰਨੇ ਵੱਡੇ ਫ਼ਤਵੇ ਦਾ ਮਤਲਬ ਹੈ ਕਿ ਲੋਕ ਮਾਨ ਸਰਕਾਰ ਦੀ ਕਾਰਜਸ਼ੈਲੀ ਨੂੰ ਪਸੰਦ ਕਰਦੇ ਹਨ। ਉਨ੍ਹਾਂ ਸਮੂਹ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਇਕੱਠੇ ਹੋ ਕੇ ਜਲੰਧਰ ਪੱਛਮੀ ਹਲਕੇ ਦਾ ਸੁਧਾਰ ਕਰਨ। ਉਨ੍ਹਾਂ ਕਿਹਾ ਕਿ ਜਲੰਧਰ ਪੱਛਮੀ ਦੇ ਕਈ ਖੇਤਰਾਂ ਦੇ ਮਾੜੇ ਪ੍ਰਬੰਧਾਂ ਅਤੇ ਅਣਗਹਿਲੀ ਕਾਰਨ ਇਹ ਹਲਕਾ ਜਲੰਧਰ ਦਾ ਸਭ ਤੋਂ ਅਸੁਰੱਖਿਅਤ ਇਲਾਕਾ ਬਣ ਗਿਆ ਹੈ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੇ ਵਾਅਦੇ ਮੁਤਾਬਿਕ ਇਸ ਨੂੰ ਜਲੰਧਰ ਦਾ ਸਭ ਤੋਂ ਵਧੀਆ ਅਤੇ ਸੁਰੱਖਿਅਤ ਖੇਤਰ ਬਣਾਏਗੀ। ਉਨ੍ਹਾਂ ਨੇ ‘ਆਪ’ ਦੇ ਵਰਕਰਾਂ ਅਤੇ ਵਲੰਟੀਅਰਾਂ ਦਾ ਵੀ ਧੰਨਵਾਦ ਕੀਤਾ ਜਿਨ੍ਹਾਂ ਨੇ ਇਸ ਇੱਕਤਰਫ਼ਾ  ਜਿੱਤ ਨੂੰ ਯਕੀਨੀ ਬਣਾਇਆ।

ਮੀਡੀਆ ਨੂੰ ਸੰਬੋਧਨ ਕਰਦਿਆਂ ਸੰਸਦ ਮੈਂਬਰ ਰਾਜ ਕੁਮਾਰ ਚੱਬੇਵਾਲ ਨੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ, ਡਾਕਟਰ ਸੰਦੀਪ ਪਾਠਕ, ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਆਗੂਆਂ ਤੇ ਸਮਰਥਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਇੱਕ ਇਮਾਨਦਾਰ ਉਮੀਦਵਾਰ ਨੂੰ ਮੈਦਾਨ ਵਿੱਚ ਉਤਾਰਿਆ ਹੈ। ਮੁੱਖ ਮੰਤਰੀ ਮਾਨ ਸਰਕਾਰ  ਬਣਨ ਤੋਂ ਲੈ ਕੇ ਹੁਣ ਤੱਕ ਆਮ ਲੋਕਾਂ ਲਈ ਸਖ਼ਤ ਮਿਹਨਤ ਕਰ ਰਹੇ ਹਨ।

ਭਗਵੰਤ ਮਾਨ ਦੀ ਜਲੰਧਰ ਸਥਿਤ ਰਿਹਾਇਸ਼ ਨੇ ਵੀ ਇਸ ਚੋਣ ਵਿੱਚ ਪਾਰਟੀ ਦਾ ਪੱਖ ਪੂਰਿਆ

‘ਆਪ’ ਉਮੀਦਵਾਰ ਦੀ  ਇਤਿਹਾਸਕ ਜਿੱਤ ‘ਚ ਇਨ੍ਹਾਂ ਦੋਵਾਂ ਤੱਤਾਂ ਨੇ ਅਹਿਮ ਭੂਮਿਕਾ ਨਿਭਾਈ। ਚੱਬੇਵਾਲ ਅਤੇ ਅਮਨ ਅਰੋੜਾ ਨੇ ਇਹ ਵੀ ਕਿਹਾ ਕਿ ਸੀ.ਐਮ ਭਗਵੰਤ ਮਾਨ ਦੀ ਜਲੰਧਰ ਸਥਿਤ ਰਿਹਾਇਸ਼ ਨੇ ਵੀ ਇਸ ਚੋਣ ਵਿੱਚ ਪਾਰਟੀ ਦਾ ਪੱਖ ਪੂਰਿਆ ਹੈ। ਡਾ. ਚੱਬੇਵਾਲ ਨੇ ਕਿਹਾ ਕਿ ਇਹ ਜਿੱਤ ‘ਆਪ’ ਕੇਡਰ  ਵਿੱਚ ਜੋਸ਼ ਭਰੇਗੀ ਅਤੇ ਪਾਰਟੀ ਦੇ ਵਲੰਟੀਅਰ ਨਵੇਂ ਆਤਮ ਵਿਸ਼ਵਾਸ ਅਤੇ ਉਤਸ਼ਾਹ ਨਾਲ ਕੰਮ ਕਰਨਗੇ।

ਜਲੰਧਰ ਪੱਛਮੀ ਦੇ ਲੋਕਾਂ ਨੇ ਇੱਕ ਇਮਾਨਦਾਰ  ਉਮੀਦਵਾਰ ਨੂੰ ਚੁਣਿਆ

ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਜਲੰਧਰ ਪੱਛਮੀ ਦੇ ਲੋਕਾਂ ਨੇ ਇੱਕ ਇਮਾਨਦਾਰ  ਉਮੀਦਵਾਰ ਨੂੰ ਚੁਣਿਆ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੇ ਪਿਛਲੇ ਵਿਧਾਇਕ ਸ਼ੀਤਲ ਅੰਗੁਰਾਲ ਦੀ ਨਕਾਰਾਤਮਿਕ ਨੂੰ ਮਾਤ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਜਿੱਤ ਇਸ ਗੱਲ ਦਾ ਵੀ ਸਬੂਤ ਹੈ ਕਿ ਲੋਕ ਸਚਾਈ ਜਾਣਦੇ ਹਨ ਅਤੇ ਉਹ ‘ਆਪ’ ਅਤੇ ਸੀਐਮ ਭਗਵੰਤ ਮਾਨ ਦੇ ਨਾਲ ਹਨ।

ਲੋਕਾਂ ਨੇ ਇਮਾਨਦਾਰੀ ਦੀ ਰਾਜਨੀਤੀ ਨੂੰ ਚੁਣਿਆ : ਪਵਨ ਕੁਮਾਰ ਟੀਨੂੰ

ਆਪ’ ਦੇ ਲੋਕ ਸਭਾ ਉਮੀਦਵਾਰ ਅਤੇ ਸਾਬਕਾ ਵਿਧਾਇਕ ਪਵਨ ਕੁਮਾਰ ਟੀਨੂੰ ਨੇ ਵੀ ਮੀਡੀਆ ਨੂੰ ਸੰਬੋਧਨ ਕਰਦਿਆਂ ਵਾਅਦਾ ਕੀਤਾ ਕਿ ਪਾਰਟੀ ਜਲੰਧਰ ਪੱਛਮੀ ਦੇ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉੱਤਰੇਗੀ। ਉਨ੍ਹਾਂ ਕਿਹਾ ਕਿ ਪਿਛਲੇ 7 ਸਾਲਾਂ ਤੋਂ ਜਲੰਧਰ ਪੱਛਮੀ ਗੈਰ-ਕਾਨੂੰਨੀ ਗਤੀਵਿਧੀਆਂ ਦੇ ਕੇਂਦਰ ਬਿੰਦੂ ਵਜੋਂ ਨਕਾਰਾਤਮਿਕ ਤੌਰ ‘ਤੇ ਵਿਕਸਤ ਹੋ ਰਿਹਾ ਸੀ ਪਰ ਹੁਣ ਇਹ ਬਦਲਣ ਵਾਲਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਨੇ ਇੱਕਜੁੱਟ ਹੋ ਕੇ ਇਹ ਚੋਣ ਭ੍ਰਿਸ਼ਟਾਚਾਰੀਆਂ ਅਤੇ ਝੂਠੇ ਲੋਕਾਂ ਵਿਰੁੱਧ ਲੜੀ ਹੈ। ਉਨ੍ਹਾਂ ਇਮਾਨਦਾਰ ਨੁਮਾਇੰਦੇ ਨੂੰ ਚੁਣਨ ਲਈ ਵੋਟਰਾਂ ਦਾ ਧੰਨਵਾਦ ਅਤੇ ਵਧਾਈ ਵੀ ਦਿੱਤੀ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!