ਪੰਜਾਬ

ਧੂਮਧਾਮ ਨਾਲ ਮਨਾਇਆ ਜਾਵੇਗਾ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਹਾੜਾ

*ਜਨਮ ਦਿਹਾੜੇ ਮੌਕੇ ਘਰਾਂ ਚ ਰਾਸ਼ਟਰੀ ਤਿਰੰਗਾ ਲਹਿਰਾਉਣ ਤੇ ਮੋਮਬੱਤੀਆਂ ਜਲਾਉਣ ਦੀ ਕੀਤੀ ਅਪੀਲ

*ਸਵੇਰ ਸਮੇਂ ਸਾਈਕਲ ਰੈਲੀ ਤੇ ਸ਼ਾਮ ਨੂੰ ਕੱਢਿਆ ਜਾਵੇਗਾ ਕੈਂਡਲ ਮਾਰਚ

ਬਠਿੰਡਾ, 22 ਸਤੰਬਰ (             ) : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਮਿਲੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਚ 28 ਸਤੰਬਰ ਨੂੰ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦਾ ਜਨਮ ਦਿਹਾੜਾ ਧੂਮਧਾਮ ਮਨਾਇਆ ਜਾਵੇਗਾ। ਇਸ ਮੌਕੇ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਜਿੱਥੇ ਸਾਈਕਲ ਰੈਲੀ ਦਾ ਆਯੋਜਿਨ ਕੀਤਾ ਜਾਵੇਗਾ ਉਥੇ ਕੈਂਡਲ ਮਾਰਚ ਵੀ ਕੱਢਿਆ ਜਾਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦਾ ਜਨਮ ਦਿਹਾੜਾ ਮਨਾਉਣ ਸਬੰਧੀ ਕੀਤੀਆਂ ਜਾਣ ਵਾਲੀਆਂ ਅਗਾਊਂ ਤਿਆਰੀਆਂ ਬਾਰੇ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਾਂਝੀ ਕੀਤੀ। ਇਸ ਮੌਕੇ ਉਨ੍ਹਾਂ ਵੱਲੋਂ ਅਧਿਕਾਰੀਆਂ ਨੂੰ ਲੋੜੀਂਦ ਪ੍ਰਬੰਧ ਕਰਨ ਦੇ ਆਦੇਸ਼ ਵੀ ਦਿੱਤੇ ਗਏ।

          ਬੈਠਕ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਨੇ ਦੇਸ਼ ਨੂੰ ਆਜ਼ਾਦੀ ਦਿਵਾਉਣ ਉਪਰੰਤ ਇਸ ਦੇ ਸੁਨਿਹਰੀ ਭਵਿੱਖ ਦੀ ਜੋ ਕਾਮਨਾ ਕੀਤੀ ਸੀ, ਉਸ ਨੂੰ ਪੂਰਾ ਕਰਨ ਤੇ ਉਸ ਵੱਲੋਂ ਲਏ ਗਏ ਸੁਪਨਿਆਂ ਨੂੰ ਸਾਕਾਰ ਕਰਨ ਦੇ ਮੱਦੇਨਜ਼ਰ ਜ਼ਿਲ੍ਹੇ ਚ ਉਨ੍ਹਾਂ ਦਾ ਜਨਮ ਦਿਹਾੜਾ ਪੂਰੀ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ। ਇਸ ਤਹਿਤ ਸਵੇਰ ਦੇ ਸਮੇਂ ਇੱਕ ਵਿਸ਼ੇਸ਼ ਸਾਈਕਲ ਰੈਲੀ ਦਾ ਆਯੋਜਿਨ ਕੀਤਾ ਜਾਵੇਗਾ। ਇਹ ਸਾਈਕਲ ਰੈਲੀ ਸਥਾਨਕ ਰਾਜਿੰਦਰਾ ਕਾਲਜ ਤੋਂ ਸ਼ੁਰੂ ਹੋ ਕੇ ਫ਼ੌਜੀ ਚੌਂਕ, ਹਨੂੰਮਾਨ ਚੌਂਕ ਤੋਂ ਹੁੰਦੀ ਹੋਈ ਰੋਜ਼ ਗਾਰਡਨ ਵਿਖੇ ਸਮਾਪਤ ਹੋਵੇਗੀ।

          ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਜਨਮ ਦਿਹਾੜੇ ਮੌਕੇ ਸ਼ਾਮ ਨੂੰ ਸੁਭਸ਼ ਮਾਰਕੀਟ (ਟੈਂਕ ਸਾਈਟ) ਤੋਂ ਕੈਂਡਲ ਮਾਰਚ ਕੱਢਿਆ ਜਾਵੇਗਾ ਜੋ ਗੋਲਡਿੱਗੀ ਤੋਂ ਹੁੰਦਾ ਹੋਇਆ ਆਰੀਆ ਸਮਾਜ ਚੌਂਕ ਵਿਖੇ ਸਥਾਪਿਤ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਬੁੱਤ ਕੋਲ ਜਾ ਕੇ ਸਮਾਪਤ ਹੋਵੇਗਾ।

          ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਮਿਸ਼ਨਰ ਨਗਰ ਨਿਗਮ ਨੂੰ ਕਿਹਾ ਕਿ ਜਨਮ ਦਿਹਾੜੇ ਮੌਕੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਚੌਂਕ, ਕਿਲ੍ਹਾ ਮੁਬਾਰਕ, ਫੌਜੀ ਚੌਂਕ, ਘਨੱਈਆ ਚੌਂਕ, ਡੌਲਫ਼ਿਨ ਚੌਂਕ ਦੀ ਲਾਈਟਾਂ ਨਾਲ ਸਜਾਵਟ ਕੀਤੀ ਜਾਵੇ। ਉਨ੍ਹਾਂ ਬਠਿੰਡਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਆਪੋ-ਆਪਣੇ ਘਰਾਂ ਮੂਹਰੇ ਮੋਮਬੱਤੀਆਂ ਜਲਾਉਣ ਅਤੇ ਰਾਸ਼ਟਰੀ ਤਿਰੰਗਾ ਲਹਿਰਾਕੇ ਉਨ੍ਹਾਂ ਦਾ ਜਨਮ ਦਿਹਾੜਾ ਮਨਾਉਣ।

          ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਰਾਹੁਲ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਮੈਡਮ ਲਵਜੀਤ ਕੌਰ, ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋਂ, ਜ਼ਿਲ੍ਹਾ ਖੇਡ ਅਫ਼ਸਰ ਰੁਪਿੰਦਰ ਸਿੰਘ ਆਦਿ ਅਧਿਕਾਰੀ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!