ਪੰਜਾਬ

ਭਾਜਪਾ ਰਵਨੀਤ ਬਿੱਟੂ ਖ਼ਿਲਾਫ਼ ਸਾਰੇ ਜ਼ਿਲ੍ਹਿਆਂ ਵਿੱਚ ਕੇਸ ਦਰਜ ਕਰਵਾਉਣ ਅਤੇ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਦੇਵੇਗੀ ਮੰਗ ਪੱਤਰ : ਅਸ਼ਵਨੀ ਸ਼ਰਮਾ

ਚੰਡੀਗੜ੍ਹ: 29 ਦਸੰਬਰ (    ), ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪੰਜਾਬ ਪੁਲਿਸ ਦੀ ਕਾਰਵਾਈ ‘ਤੇ ਸਵਾਲ ਚੁਕਦਿਆਂ  ਕਿਹਾ ਕਿ ਪੁਲਿਸ ਨੇ ਭਾਰਤ ਰਤਨ ਅਟਲ ਜੀ ਦਾ ਭਾਜਪਾ ਵਰਕਰਾਂ ਵਲੋਂ ਸੂਬੇ ਵਿੱਚ 27 ਥਾਵਾਂ‘ ਤੇ ਕੀਤੇ ਜਾ ਰਹੇ ਪ੍ਰੋਗਰਾਮਾਂ ਨੂੰ ਜ਼ਬਰਦਸਤੀ ਬੰਦ ਕਰਵਾ ਕੇ ਲੋਕਤੰਤਰ ਦੇ ਬੁਨਿਆਦੀ ਅਧਿਕਾਰਾਂ ਦੀ ਹੱਤਿਆ ਕੀਤੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦਾ ਗ੍ਰਹਿ ਵਿਭਾਗ ਕੈਪਟਨ ਅਮਰਿੰਦਰ ਸਿੰਘ ਅਤੇ ਡੀ.ਜੀ.ਪੀ. ਦੋਵਾਂ ਕੋਲ ਹੈ ਅਤੇ ਇਹ ਦੋਵੇਂ ਇਸ ਨੂੰ ਸੰਭਾਲਣ ਵਿੱਚ ਅਸਫਲ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਨੂੰ ਕਾਲੇ ਦੌਰ ਵੱਲ ਧੱਕਣਾ ਸ਼ੁਰੂ ਕਰ ਦਿੱਤਾ ਹੈ ਅਤੇ ਇਸ ਵਿੱਚ ਉਹਨਾਂ ਦਾ ਸਾਥ ਨਕਸਲੀ ਤਾਕਤਾਂ ਅਤੇ ਸਮਾਜ ਵਿਰੋਧੀ ਅਨਸਰ ਕਿਸਾਨਾਂ ਦੇ ਨਾਲ 'ਤੇ ਦੇ ਰਹੇ ਹਨ, ਜੋ ਪੰਜਾਬ ਦੇ ਅਮਨ ਅਤੇ ਭਾਈਚਾਰੇ ਦਾ ਮਾਹੌਲ ਖਰਾਬ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਮੈਨੂੰ ਨਸੀਹਤ ਦੇਣ ਵਾਲੇ ਕਾਂਗਰਸੀ ਮੰਤਰੀ ਪਹਿਲਾਂ ਆਪਣੀ ਪੀੜੀ ਥੱਲੇ ਸੋਟਾ ਫੇਰ ਲੈਣ। ਉਨ੍ਹਾਂ ਕਿਹਾ ਕਿ ਪਹਿਲਾਂ ਆਪਣੀ ਕਾਂਗਰਸ ਦੀ ਭ੍ਰਿਸ਼ਟ ਸਰਕਾਰ ਨੂੰ ਦੇਖੋ ਅਤੇ ਇਸ ਭ੍ਰਿਸ਼ਟਾਚਾਰ ਵੱਲ ਧਿਆਨ ਦਿਓ ਜੋ ਸਿਖਰ ‘ਤੇ ਪੁੱਜ ਚੁੱਕਾ ਹੈ।
        ਅਸ਼ਵਨੀ ਸ਼ਰਮਾ ਨੇ ਕਿਹਾ ਕਿ ਬਠਿੰਡਾ ਵਿੱਚ ਵਾਪਰੀ ਘਟਨਾ ਦੌਰਾਨ ਜ਼ਖਮੀ ਹੋਏ ਭਾਜਪਾ ਵਰਕਰਾਂ ਨੇ ਸਪੱਸ਼ਟ ਤੌਰ ‘ਤੇ ਕਿਹਾ ਹੈ ਕਿ ਉਹ ਤੋੜ-ਫੋੜ ਕਾਰਨ ਵਾਲਿਆਂ ਸਮੇਤ ਪੁਲਿਸ ਵਲੋਂ ਕੀਤੇ ਲਾਠੀਚਾਰਜ ਕਰਕੇ ਜ਼ਖ਼ਮੀ ਹੋਏ ਹਨ। ਪੁਲਿਸ ਨੂੰ ਦਿਤੀ ਦਰਖ਼ਾਸਤ 'ਚ ਨਾਮ ਲਿਖ ਕੇ ਦਿੱਤੇ ਜਾਣ ਤੋਂ ਬਾਅਦ ਵੀ ਪੁਲਿਸ ਵਲੋਂ ਅਣਪਛਾਤੇ ਲੋਕਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। 
        ਰਵਨੀਤ ਬਿੱਟੂ ਵੱਲੋਂ ਪੰਜਾਬ ਵਿਚ ਲਾਸ਼ਾਂ ਵਿਛਾਉਂਨ ਦੇ ਦਿੱਤੇ ਗਏ ਬਿਆਨ 'ਤੇ ਸ਼ਰਮਾ ਨੇ ਬਿੱਟੂ' ਤੇ ਵਰ੍ਹਦਿਆਂ ਕਿਹਾ ਕਿ ਇਹ ਕਾਂਗਰਸ ਦੀ ਨੀਵੀਂ ਰਾਜਨੀਤੀ ਅਤੇ ਮਾੜੀ ਸੋਚ ਨੂੰ ਦਰਸਾਉਂਦਾ ਹੈ। ਕਾਂਗਰਸ ਨੇ ਪਹਿਲਾਂ ਵੀ ਪੰਜਾਬ ਨੂੰ ਭਿਆਨਕ ਕਾਲਾ ਦੌਰ  ਦਿਖਾਇਆ ਹੈ। ਉਨ੍ਹਾਂ ਕਿਹਾ ਕਿ 30 ਦਸੰਬਰ ਨੂੰ ਭਾਜਪਾ ਸਾਰੇ ਜ਼ਿਲ੍ਹਿਆਂ ਵਿੱਚ ਐਸਐਸਪੀ ਨੂੰ ਬਿੱਟੂ ਖ਼ਿਲਾਫ਼ ਕੇਸ ਦਰਜ ਕਰਨ ਅਤੇ ਉਸ ਨੂੰ ਗ੍ਰਿਫ਼ਤਾਰ ਕਰਨ ਲਈ ਮੰਗ ਪੱਤਰ ਦੇਵੇਗੀ। ਇਸ ਦੇ ਨਾਲ ਹੀ 2 ਜਨਵਰੀ 2021 ਤੋਂ ਉਹ ਰਵਨੀਤ ਬਿੱਟੂ ਖ਼ਿਲਾਫ਼ ਕੇਸ ਦਰਜ ਕਰਨ ਅਤੇ ਉਸ ਨੂੰ ਗ੍ਰਿਫਤਾਰ ਕਰਨ ਲਈ ਲੁਧਿਆਣਾ ਵਿੱਚ ਅਣਮਿੱਥੇ ਸਮੇਂ ਲਈ ਹੜਤਾਲ ਕਰੇਗੀ। 
        ਅਸ਼ਵਨੀ ਸ਼ਰਮਾ ਨੇ ਕਿਹਾ ਕਿ ਖੇਤੀਬਾੜੀ ਬਿੱਲਾਂ ਨੂੰ ਅਧਾਰ ਬਣਾ ਕੇ ਕੁਝ ਰਾਜਨੀਤਿਕ ਆਗੂ ਅਤੇ ਸਮਾਜ ਵਿਰੋਧੀ ਅਨਸਰ ਆਪਣੇ ਸਵਾਰਥ ਲਈ ਕਿਸਾਨਾਂ ਅਤੇ ਹੋਰ ਲੋਕਾਂ ਨੂੰ ਭੜਕਾ ਕੇ, ਪ੍ਰਦਰਸ਼ਨ ਅਤੇ ਹਿੰਸਕ ਕਾਰਵਾਈਆਂ ਕਰਵਾ ਰਹੇ ਹਨ। ਇਥੋਂ ਤਕ ਕਿ ਕੁਝ ਰਾਜਨੀਤਿਕ ਵਿਰੋਧੀਆਂ ਦੇ ਇਸ਼ਾਰੇ 'ਤੇ, ਆਪਣੇ ਆਪ ਨੂੰ ਕਿਸਾਨ ਅਖਵਾਉਣ ਵਾਲੇ ਕੁਝ ਸਮਾਜ ਵਿਰੋਧੀ ਅਨਸਰ ਭਾਜਪਾ ਨੇਤਾਵਾਂ ਨੂੰ ਭਿਆਨਕ ਨਤੀਜੇ ਭੁਗਤਣ ਦੀ ਧਮਕੀ ਦੇ ਰਹੇ ਹਨ। ਪ੍ਰਭਾਵਿਤ ਭਾਜਪਾ ਆਗੂਆਂ ਵਲੋਂ ਉਪਰੋਕਤ ਬਦਮਾਸ਼ਾਂ / ਸਮਾਜ ਵਿਰੋਧੀ ਅਨਸਰਾਂ ਖਿਲਾਫ ਕੀਤੀਆਂ ਸ਼ਿਕਾਇਤਾਂ ਦੇ ਬਾਵਜੂਦ, ਪੰਜਾਬ ਸਰਕਾਰ ਅਤੇ ਪੁਲਿਸ ਵੱਲੋਂ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ। ਇਹ ਸਾਫ ਹੈ ਕਿ ਕੈਪਟਨ ਸਰਕਾਰ ਪੰਜਾਬ ਦਾ ਮਾਹੌਲ ਖ਼ਰਾਬ ਕਰਕੇ ਇਸ ਨੂੰ ਕਾਲੇ ਦੌਰ ਵਿਚ ਧੱਕਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਉਸ ਦਿਨ ਦਾ ਇੰਤਜ਼ਾਰ ਕਰ ਰਹੇ ਹਨ ਜਦੋਂ ਉਹ ਆਪਣੀ ਵੋਟ ਦੀ ਤਾਕਤ ਨਾਲ ਪੰਜਾਬ ਦੀ ਇਸ ਭ੍ਰਿਸ਼ਟ ਕਾਂਗਰੇਸ ਸਰਕਾਰ ਤੋਂ ਚੱਲਦਿਆਂ ਕਰ ਸਕਣ ਅਤੇ ਆਪਣੇ ਆਪ ਨੂੰ ਆਜ਼ਾਦ ਕਰਵਾ ਸਕਨ ਅਤੇ ਭਾਜਪਾ ਦੀ ਸਾਫ-ਸੁਥਰੀ ਅਤੇ ਪਾਰਦਰਸ਼ੀ ਸਰਕਾਰ ਨੂੰ ਸੂਬੇ ਦੀ ਸੱਤਾ ‘ਤੇ ਬਿਠਾ ਸਕਣ। ਇਸ ਮੌਕੇ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ, ਡਾ: ਸੁਭਾਸ਼ ਸ਼ਰਮਾ, ਦਿਆਲ ਸਿੰਘ ਸੋhiੀ, ਰਾਜੇਸ਼ ਬਾਗਾ, ਸੁਨੀਤਾ ਗਰਗ ਆਦਿ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!