ਪੰਜਾਬ
1984 ਦੇ ਸਿੱਖ ਵਿਰੋਧੀ ਦੰਗਿਆਂ ਦਾ ਮਾਮਲਾ : ਕੋਰਟ ਨੇ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਕੀਤਾ ਬਰੀ
1984 ਦੇ ਸਿੱਖ ਵਿਰੋਧੀ ਦੰਗਿਆਂ ਦੌਰਾਨ ਸੁਲਤਾਨਪੁਰੀ ਇਲਾਕੇ ਦੀ ਘਟਨਾ ਨਾਲ ਸਬੰਧਤ ਮਾਮਲਾ ਵਿਚ ਦਿੱਲੀ ਦੀ ਰੌਸ ਐਵੇਨਿਊਰੈਵੇਨਿਊ ਕੋਰਟ ਨੇ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਬਰੀ ਕਰ ਦਿੱਤਾ ਹੈ । ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਇਸ ਫੈਸਲੇ ਨੂੰ ਅਤਿਅੰਤ ਦਰਦਨਾਕ ਅਤੇ ਹੈਰਾਨ ਕਰਨ ਵਾਲਾ ਦੱਸਿਆ ਹੈ । ਬਾਦਲ ਨੇ ਕਿਹਾ ਹੈ ਕਿ ਘੱਟ ਗਿਣਤੀਆਂ ਅਤੇ ਧਰਮ ਨਿਰਪੱਖਤਾ ਲਈ ਇੱਕ ਕਾਲਾ ਦਿਨ, ਅਤੇ ਦੇਸ਼ ਵਿੱਚ ਨਿਆਂ, ਮਨੁੱਖੀ ਅਧਿਕਾਰਾਂ, ਕਾਨੂੰਨ ਦੇ ਰਾਜ ‘ਤੇ ਇੱਕ ਧੱਬਾ। ਦੁਨੀਆ ਭਰ ਦੇ ਸਿੱਖ ਆਪਣੇ ਜ਼ਖਮਾਂ ‘ਤੇ ਹੋਰ ਲੂਣ ਰਗੜਦੇ ਮਹਿਸੂਸ ਕਰਨਗੇ। ਸੁਖਬੀਰ ਬਾਦਲ ਨੇ ਕਿਹਾ ਕਿ ਹਾਰ ਨਹੀਂ ਮੰਨਾਂਗੇ ਅਤੇ ਦੋਸ਼ੀਆਂ ਨੂੰ ਕਾਨੂੰਨ ਦੇ ਕਟਹਿਰੇ ਵਿਚ ਲਿਆਉਣ ਤੱਕ ਕੇਸ ਦੀ ਨਿਰੰਤਰ ਪੈਰਵੀ ਕਰਾਂਗੇ।