ਪੰਜਾਬ
ਪੰਜਾਬ ਸਿਵਲ ਸਕੱਤਰੇਤ ਦੀਆਂ ਮੁਲਾਜਮ ਜਥੇਬੰਦੀਆਂ ਨੇ ਕੀਤੀ ਵਿੱਤ ਮੰਤਰੀ ਨਾਲ ਮੁਲਾਕਾਤ
ਚੰਡੀਗੜ: 9 ਨਵੰਤਬਰ
ਪੰਜਾਬ ਸਿਵਲ ਸਕੱਤਰੇਤ ਦੀਆਂ ਸਮੂਹ ਮੁਲਾਜਮ ਜਥੇਬੰਦੀਆਂ ਦੇ ਆਗੂ ਅੱਜ ਜੋਆਇੰਟ ਐਕਸ਼ਨ ਕਮੇਟੀ ਦੀ ਅਗਵਾਈ ਹੇਠ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਪ੍ਰਮੁੱਖ ਸਕੱਤਰ, ਵਿੱਤ ਵਿਭਾਗ ਨੂੰ ਮਿਲੇ। ਮੁਲਾਜਮ ਆਗੂਆਂ ਵੱਲੋਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਦੀਵਾਲੀ ਮੌਕੇ ਮੁਲਾਜਮਾਂ ਦਾ ਬਣਦਾ ਡੀ.ਏ. ਜਲਦ ਰਲੀਜ਼ ਕੀਤਾ ਜਾਵੇ ਅਤੇ ਚੰਡੀਗੜ ਪ੍ਰਸ਼ਾਸ਼ਨ ਵਾਂਗ ਦੀਵਾਲੀ ਬੋਨਸ ਵੀ ਦਿੱਤਾ ਜਾਵੇ। ਵਿੱਤ ਮੰਤਰੀ ਵੱਲੋਂ ਪ੍ਰਮੁੱਖ ਸਕੱਤਰ ਵਿੱਤ ਦੀ ਹਾਜਰੀ ਵਿੱਚ ਮੁਲਾਜਮਾਂ ਦੀਆਂ ਹੱਕੀ ਮੰਗਾਂ ਤੇ ਵਿਚਾਰ ਕੀਤਾ ਗਿਆ ਅਤੇ ਮੁੱਖ ਮੰਤਰੀ ਤੱਕ ਪਹੁੰਚਾਉਣ ਦਾ ਭਰੋਸਾ ਵੀ ਦਿੱਤਾ ਗਿਆ। ਵਿੱਤ ਮੰਤਰੀ ਵੱਲੋਂ ਮੁਲਾਜਮਾਂ ਆਗੂਆਂ ਨੂੰ ਧਰਤੀ ਹੇਠਲਾ ਪਾਣੀ ਬਚਾਉਣ, ਪੰਜਾਬ ਦੀ ਜੀ.ਐਸ.ਟੀ ਵਧਾੳਣ ਅਤੇ ਆਰਗੇਨਿਕ ਖੇਤੀ ਤੇ ਪੌਸਟਿਕ ਆਹਾਰ ਖਾਣ ਦਾ ਵੀ ਸੁਨੇਹਾ ਲੋਕਾਂ ਤੱਕ ਪਹੁੰਚਾਉਣ ਲਈ ਆਖਿਆ ਗਿਆ।
ਇਸ ਮੁਲਾਕਾਤ ਦੌਰਾਨ ਅਫਸਰ ਐਸੋਸੀਏਸ਼ਨ ਵੱਲੋਂ ਪਰਮਦੀਪ ਭਬਾਤ, ਭੁਪਿੰਦਰ ਝੱਜ, ਕਮਲ ਸ਼ਰਮਾ, ਪਰਸਨਲ ਸਟਾਫ ਐਸੋਸੀਏਸ਼ਨ ਵੱਲੋਂ ਮਲਕੀਤ ਔਜਲਾ, ਸਕੱਤਰੇਤ ਸਟਾਫ ਐਸੋਸੀਏਸ਼ਨ ਵੱਲੋਂ ਸੁਖਚੈਨ ਖਹਿਰਾ, ਜਸਪ੍ਰੀਤ ਰੰਧਾਵਾ, ਇੰਦਰਪਾਲ ਭੰਗੂ, ਸਾਹਿਲ ਸ਼ਰਮਾ, ਐਫ.ਸੀ.ਆਰ. ਐਸੋਸੀਏਸ਼ਨ ਵੱਲੋਂ ਕੁਲਵੰਤ ਸਿੰਘ, ਗੁਰਮੀਤ ਸਿੰਘ ਅਤੇ ਦਰਜਾ-4 ਯੂਨੀਅਨ ਵੱਲੋਂ ਜਗਤਾਰ ਸਿੰਘ ਆਦਿ ਹਾਜਰ ਸਨ।