ਪੰਜਾਬ
ਪੰਜਾਬ ਦੀ ਸਿਆਸਤ ‘ਚ ਕਿਸਾਨਾਂ ਦੀ ਐਂਟਰੀ , ਬਲਬੀਰ ਸਿੰਘ ਰਾਜੇਵਾਲ ਹੋਣਗੇ ਮੁੱਖ ਮੰਤਰੀ ਦਾ ਚੇਹਰਾ
25 ਜਥੇਬੰਦੀਆਂ ਨੇ ਸਾਂਝਾ ਸਮਾਜ ਮੋਰਚਾ ਬਣਾਇਆ
ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਚੋਣ ਲੜਨਗੇ
ਬਲਬੀਰ ਰਾਜੇਵਾਲ ਮੁੱਖ ਮੰਤਰੀ ਦਾ ਚਿਹਰਾ ਹੋਣਗੇ
ਵਿਧਾਨ ਸਭਾ ਚੋਣਾਂ ਤੋਂ ਕੁਝ ਦਿਨ ਪਹਿਲਾਂ ਹੀ ਕਿਸਾਨਾਂ ਨੇ ਪੰਜਾਬ ਦੀ ਸਿਆਸਤ ਵਿਚ ਵੱਡਾ ਧਮਾਕਾ ਕਰ ਦਿੱਤਾ ਹੈ। ਦਿੱਲੀ ਬਾਰਡਰ ‘ਤੇ ਸਫਲ ਅੰਦੋਲਨ ਤੋਂ ਬਾਅਦ ਵਾਪਸ ਪਰਤੇ ਕਿਸਾਨ ਜਥੇਬੰਦੀਆਂ ਨੇ ਚੋਣ ਲੜਨ ਦਾ ਐਲਾਨ ਕਰ ਦਿੱਤਾ ਹੈ। ਸੂਬੇ ਦੀਆਂ 32 ਵਿੱਚੋਂ 25 ਕਿਸਾਨ ਜਥੇਬੰਦੀਆਂ ਹੁਣ ਸਿੱਧੇ ਤੌਰ ’ਤੇ ਸਿਆਸਤ ਵਿੱਚ ਸ਼ਾਮਲ ਹੋਣਗੀਆਂ। ਇਸ ਦੇ ਲਈ ਸਾਂਝਾ ਸਮਾਜ ਮੋਰਚਾ ਬਣਾਇਆ ਗਿਆ ਹੈ। ਉਨ੍ਹਾਂ ਦੀ ਤਰਫੋਂ ਬੀਕੇਯੂ ਰਾਜੇਵਾਲ ਦੇ ਆਗੂ ਬਲਬੀਰ ਸਿੰਘ ਰਾਜੇਵਾਲ ਮੁੱਖ ਮੰਤਰੀ ਦਾ ਚਿਹਰਾ ਹੋਣਗੇ। ਇਸ ਤੋਂ ਪਹਿਲਾਂ ਚੰਡੀਗੜ੍ਹ ਵਿੱਚ ਮੀਟਿੰਗ ਹੋਈ ਸੀ। ਇਸ ਤੋਂ ਬਾਅਦ ਕਿਸਾਨਾਂ ਨੇ ਇਹ ਐਲਾਨ ਕੀਤਾ।