ਪੰਜਾਬ

ਬਠਿੰਡਾ :ਨਸ਼ਿਆਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ 2 ਨੂੰ ਕੀਤਾ ਕਾਬੂ

ਬਠਿੰਡਾ, 1 ਮਈ : ਪੰਜਾਬ ਵਿੱਚੋਂ ਨਸ਼ਿਆਂ ਦੀ ਅਲਾਮਤ ਖਤਮ ਕਰਨ ਲਈ ਵਿੱਢੀ ਗਈ ਮੁਹਿੰਮ ਤਹਿਤ ਸੀਨੀਅਰ ਪੁਲਿਸ ਕਪਤਾਨ  ਗੁਲਨੀਤ ਸਿੰਘ ਖੁਰਾਣਾ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਐੱਸ.ਪੀ ਇਨਵੈਸਟੀਗੇਸ਼ਨ, ਅਜੈ ਗਾਂਧੀ ਦੀ ਅਗਵਾਈ ਹੇਠ ਸਥਾਨਕ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਅਤੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਕਾਰਵਾਈ ਕਰਦਿਆਂ ਨਿਮਨ ਲਿਖਤ ਮੁਕੱਦਮੇ ਦਰਜ ਰਜਿਸਟਰ ਕਰਕੇ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

  1. ਮੁਕੱਦਮਾ ਨੰਬਰ 108 ਮਿਤੀ 30.04.2023 ਅ/ਧ 21ਬੀ/61/85 ਐੱਨ.ਡੀ.ਪੀ.ਐੱਸ.ਐਕਟ ਥਾਣਾ ਸਿਵਲ ਲਾਈਨ ਬਰਖਿਲਾਫ ਹੰਸਰਾਜ ਸਿੰਘ ਪੁੱਤਰ ਗੱਜਣ ਸਿੰਘ ਵਾਸੀ ਭਦੌੜ ਜਿਲ਼੍ਹਾ ਬਰਨਾਲਾ, ਮਨਜੀਤ ਕੌਰ ਪਤਨੀ ਚਰਨਜੀਤ ਸਿੰਘ ਵਾਸੀ ਧੋਬੀਆਣਾ ਬਸਤੀ ਬਠਿੰਡਾ, ਜਗਸੀਰ ਸਿੰਘ ਪੁੱਤਰ ਛੋਟਾ ਸਿੰਘ ਵਾਸੀ ਘੁੰਮਣ ਕਲਾਂ, ਵਿਸਾਖਾ ਸਿੰਘ ਪੁੱਤਰ ਪ੍ਰਭਦਿਆਲ ਸਿੰਘ ਵਾਸੀ ਜੰਤਾ ਨਗਰ ਬਠਿੰਡਾ।

ਬਰਾਮਦਗੀ 20 ਗਰਾਮ ਹੈਰੋਇਨ, 8,40,000/- ਰੁਪਏ ਡਰੱਗ ਮਨੀ ਅਤੇ ਇੱਕ ਕਾਰ

  1. ਮੁਕੱਦਮਾ ਨੰਬਰ 55 ਮਿਤੀ 30.04.2023 ਅ/ਧ 15ਏ/61/85 ਐੱਨ.ਡੀ.ਪੀ.ਐੱਸ.ਐਕਟ ਥਾਣਾ ਸਦਰ ਬਠਿੰਡਾ ਬਰਖਿਲਾਫ ਸੁਖਮੰਦਰ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਬੀੜ ਤਲਾਬ

ਬਰਾਮਦਗੀ 1 ਕਿੱਲੋ ਭੁੱਕੀ ਚੂਰਾ ਪੋਸਤ

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!