ਪੰਜਾਬ

ਅਕਾਲੀ ਦਲ ਨੇ ਤਿੰਨ ਖੇਤੀ ਬਿੱਲਾਂ ਵਿਰੁੱਧ ਵੋਟ ਪਾਈ, ਸੁਖਬੀਰ ਬਾਦਲ ਦੀ ਕਿਸਾਨਾਂ ਨੂੰ ਸਫਾਈ

Updatepunjab  Desk  

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਕ ਸਿਟੀ ਰਿਜ਼ੋਰਟ ਮਲੋਟ ਵਿਖੇ ਕਿਸਾਨ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕੀਤੀ, ਅਤੇ ਉਨ੍ਹਾਂ ਨੂੰ ਜਾਣੂ ਕਰਵਾਇਆ ਕਿ ਕਿਵੇਂ ਸ਼੍ਰੋਮਣੀ ਅਕਾਲੀ ਦਲ ਕਿਸਾਨ ਆਗੂਆਂ ਕੋਲੋਂ ਪ੍ਰਤੀਕਿਰਿਆ ਜਾਣ ਕੇ, ਭਾਜਪਾ ਦੀ ਉੱਚ-ਲੀਡਰਸ਼ਿਪ ਤੱਕ ਪਹੁੰਚਾਉਂਦਾ ਰਿਹਾ। ਉਨ੍ਹਾਂ ਨੂੰ ਦੱਸਿਆ ਕਿ ਕੇਂਦਰ ਵੱਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਭਰੋਸਾ ਦਿੱਤਾ ਜਾਂਦਾ ਰਿਹਾ ਸੀ ਕਿ ਕਿਸਾਨਾਂ ਦੇ ਖ਼ਦਸ਼ੇ ਦੂਰ ਕੀਤੇ ਜਾਣਗੇ। ਅਸੀਂ ਕੇਂਦਰ ਸਰਕਾਰ ਨੂੰ ਇਹ ਵੀ ਸੁਝਾਅ ਦਿੱਤਾ ਸੀ ਕਿ ਤਿੰਨ ਖੇਤੀ ਆਰਡੀਨੈਂਸਾਂ ਨੂੰ ਇੱਕ ਸਿਲੈਕਟ ਕਮੇਟੀ ਕੋਲ ਭੇਜਿਆ ਜਾਵੇ। ਜਦੋਂ ਉਨ੍ਹਾਂ ਅਜਿਹਾ ਨਹੀਂ ਕੀਤਾ, ਤਾਂ ਅਸੀਂ ਕਿਸਾਨੀ ਹਿੱਤਾਂ ਲਈ ਸੰਸਦ ਵਿੱਚ ਸਖ਼ਤ ਰੁਖ਼ ਅਪਣਾਇਆ।
ਸੁਖਬੀਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇੱਕੋ-ਇੱਕ ਅਜਿਹੀ ਪਾਰਟੀ ਸੀ, ਜਿਸ ਨੇ ਤਿੰਨ ਖੇਤੀ ਬਿੱਲਾਂ ਵਿਰੁੱਧ ਵੋਟ ਪਾਈ, ਭਾਵੇਂ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਇਨ੍ਹਾਂ ਬਿਲਾਂ ਦਾ ਵਿਰੋਧ ਕਰਨ ਤੋਂ ਕਿਨਾਰਾ ਕਰ ਗਏ। ਇਸ ਤੋਂ ਬਾਅਦ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫਾ ਵੀ ਦਿੱਤਾ, ਅਤੇ ਅਸੀਂ ਐੱਨਡੀਏ ਗੱਠਜੋੜ ਛੱਡ ਕੇ ਭਾਜਪਾ ਨਾਲੋਂ ਆਪਣੀ ਤਕਰੀਬਨ 3 ਦਹਾਕੇ ਪੁਰਾਣੀ ਸਾਂਝ ਵੀ ਤੋੜੀ। ਮੈਂ ਕਿਸਾਨ ਯੂਨੀਅਨਾਂ ਦੇ ਨੁਮਾਇੰਦਿਆਂ ਨੂੰ ਯਾਦ ਕਰਵਾਇਆ ਕਿ ਸ਼੍ਰੋਮਣੀ ਅਕਾਲੀ ਦਲ ਨੇ ਸਾਰੇ ਮਾਨਸੂਨ ਸੈਸ਼ਨ ਦੌਰਾਨ ਸੰਸਦ ਦੇ ਬਾਹਰ ਨਿਰੰਤਰ ਵਿਰੋਧ ਪ੍ਰਦਰਸ਼ਨ ਵੀ ਕੀਤਾ। ਇਨ੍ਹਾਂ ਨੁਮਾਇੰਦਿਆਂ ਨੂੰ ਯਕੀਨ ਦਿਵਾਇਆ ਕਿ ਪੰਜਾਬ ਦੀ ਅਗਲੀ ਅਕਾਲੀ-ਬਸਪਾ ਸਰਕਾਰ, ਪੰਜਾਬ ਵਿੱਚ ਤਿੰਨ ਖੇਤੀ ਕਾਨੂੰਨਾਂ ਨੂੰ ਕਿਸੇ ਕੀਮਤ ‘ਤੇ ਲਾਗੂ ਨਹੀਂ ਕਰੇਗੀ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!