ਪੰਜਾਬ

*ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਹਜ਼ਾਰਾਂ ਕਿਸਾਨਾਂ ਨੇ ਰੇਲਵੇ ਸਟੇਸ਼ਨਾਂ ਤੇ ਕੀਤੇ ਚੱਕੇ ਜਾਮ*

*ਕਿਸਾਨਾਂ ਨਾਲ ਵਾਅਦੇ ਪੂਰੇ ਕਰੇ ਸਰਕਾਰ ਨਹੀ ਫੇਰ ਕਰਾਂਗੇ ਵੱਡਾ ਅੰਦੋਲਨ*

 ਚੰਡੀਗੜ੍ਹ 31 ਜੁਲਾਈ ਚੰਡੀਗੜ੍ਹ/ਮੋਹਾਲੀ (            ) ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਹਜ਼ਾਰਾਂ ਕਿਸਾਨਾਂ ਨੇ ਰੇਲਾਂ ਰੋਕੀਆਂ ।
ਅੱਜ ਇਹਨਾਂ ਧਰਨਿਆ ਦੀ ਅਗਵਾਈ ਵੱਖ ਵੱਖ ਥਾਵਾਂ ਤੇ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ)  ਦੇ ਜਨਰਲ ਸੈਕਰੇਟਰੀ ਹਰਿੰਦਰ ਸਿੰਘ ਲੱਖੋਵਾਲ, ਸੀਨੀਅਰ  ਮੀਤ ਪ੍ਰਧਾਨ ਅਵਤਾਰ ਸਿੰਘ ਮੇਹਲੋ, ਕੁੱਲ ਹਿੰਦ ਕਿਸਾਨ ਸਭਾ, ਪੰਜਾਬ ਦੇ ਮੇਜਰ ਸਿੰਘ ਪੁੰਨਾਂਵਾਲ, ਜਨਰਲ ਸੈਕਰੇਟਰੀ , ਕ੍ਰਾਂਤੀਕਾਰੀ ਕਿਸਾਨ ਯੂਨੀਅਨ, ਪੰਜਾਬ ਦੇ ਪ੍ਰਧਾਨ ਡਾ: ਦਰਸ਼ਨ ਪਾਲ, ਜਨਰਲ ਸਕੱਤਰ ਗੁਰਮੀਤ ਸਿੰਘ ਮਹਿੰਮਾ, ਪ੍ਰੈੱਸ ਸਕੱਤਰ ਅਵਤਾਰ ਸਿੰਘ ਮਹਿਮਾ, ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਦੇ ਪ੍ਰਧਾਨ ਸੁਰਜੀਤ ਸਿੰਘ ਫੂਲ,ਜਨਰਲ ਸੈਕਰੇਟਰੀ ,ਬਲਦੇਵ ਸਿੰਘ ਜ਼ੀਰਾ, ਕਿਰਤੀ ਕਿਸਾਨ ਯੂਨੀਅਨ, ਪੰਜਾਬ ਦੇ ਪ੍ਰਧਾਨ ਹਰਦੇਵ ਸਿੰਘ ਸੰਧੂ, ਜਨਰਲ ਸੈਕਰੇਟਰੀ ਰਸ਼ਪਾਲ ਸਿੰਘ, ਜੈ ਕਿਸਾਨ ਅੰਦੋਲਨ, ਪੰਜਾਬ ਦੇ  ਪ੍ਰਧਾਨ ਗੁਰਬਖ਼ਸ਼ ਸਿੰਘ ਬਰਨਾਲਾ, ਆਜ਼ਾਦ ਕਿਸਾਨ ਕਮੇਟੀ, ਦੋਆਬਾ ਦੇ ਪ੍ਰਧਾਨ ਹਰਪਾਲ ਸਿੰਘ ਸੰਘਾ, ਜਨਰਲ ਸੈਕਰੇਟਰੀ ਰਣਜੀਤ ਸਿੰਘ ,  ਕੰਢੀ ਏਰੀਆ ਸੰਘਰਸ਼ ਕਮੇਟੀ ਦੇ ਪ੍ਰਧਾਨ ਭੁਪਿੰਦਰ ਸਿੰਘ, ਮਹਿਲਾ ਕਿਸਾਨ ਯੂਨੀਅਨ ਦੇ ਪ੍ਰਧਾਨ, ਰਾਜਵਿੰਦਰ ਕੌਰ ਰਾਜੂ, ਜਮਹੂਰੀ ਕਿਸਾਨ ਸਭਾ, ਪੰਜਾਬ ਦੇ ਪ੍ਰਧਾਨ ਡਾ ਸਤਨਾਮ ਸਿੰਘ ਅਜਨਾਲਾ, ਜਨਰਲ ਸੈਕਰੇਟਰੀ ਕੁਲਵੰਤ ਸਿੰਘ ਸੰਧੂ, ਕੁੱਲ ਹਿੰਦ ਕਿਸਾਨ ਸਭਾ (ਅਜੈ ਭਵਨ)  ਦੇ ਪ੍ਰਧਾਨ ਬਲਕਰਨ ਸਿੰਘ ਬਰਾੜ, ਜਨਰਲ ਸੈਕਰੇਟਰੀ  ਬਲਦੇਵ ਸਿੰਘ ਨਿਹਾਲਗਡ਼੍ਹ, ਭਾਰਤੀ ਕਿਸਾਨ ਯੂਨੀਅਨ, ਏਕਤਾ (ਡਕੌਂਦਾ) ਦੇ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ,  ਜਨਰਲ ਸਕੱਤਰ, ਜਗਮੋਹਨ ਸਿੰਘ ਪਟਿਆਲਾ, ਕਿਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ, ਮੀਤ ਪ੍ਰਧਾਨ ਰਾਜਿੰਦਰ ਸਿੰਘ ਦੀਪ ਸਿੰਘ ਵਾਲਾ, ਰਮਿੰਦਰ ਪਟਿਆਲਾ, ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ,ਜਨਰਲ ਸਕੱਤਰ, ਗੁਰਨਾਮ ਸਿੰਘ ਭੀਖੀ, ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਸੂਬਾ ਪ੍ਰਧਾਨ ਹਰਮੀਤ ਸਿੰਘ ਕਾਦੀਆਂ, ਭਾਰਤੀ ਕਿਸਾਨ ਮੰਚ ਦੇ ਸੂਬਾ ਪ੍ਰਧਾਨ ਬੂਟਾ ਸਿੰਘ ਸ਼ਾਦੀਪੁਰ, ਭਾਰਤੀ ਕਿਸਾਨ ਯੂਨੀਅਨ, ਦੋਆਬਾ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਰਾਏ, ਮਾਝਾ ਕਿਸਾਨ ਸੰਘਰਸ਼ ਕਮੇਟੀ ਦੇ  ਸੂਬਾ ਪ੍ਰਧਾਨ ਬਲਵਿੰਦਰ ਸਿੰਘ ਰਾਜੂ ਔਲਖ, ਇੰਡੀਅਨ ਫਾਰਮਰਜ਼ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਬਹਿਰੂ, ਦੋਆਬਾ ਕਿਸਾਨ ਕਮੇਟੀ ਦੇ  ਸੂਬਾ ਪ੍ਰਧਾਨ ਜੰਗਵੀਰ ਸਿੰਘ ਚੌਹਾਨ ,ਦੋਆਬਾ ਕਿਸਾਨ ਸੰਘਰਸ਼ ਕਮੇਟੀ ਦੇ  ਸੂਬਾ ਪ੍ਰਧਾਨ ਮੁਕੇਸ਼ ਚੰਦਰ, ਕੁੱਲ ਹਿੰਦ ਕਿਸਾਨ ਫੈੱਡਰੇਸ਼ਨ ਦੇ ਸੂਬਾ ਪ੍ਰਧਾਨ ਕਿਰਨਜੀਤ ਸਿੰਘ ਸੇਖੋਂ,ਆਈ ਪੀ ਡੀ ਕਿਸਾਨ ਬਚਾਓ ਮੋਰਚਾ ਦੇ ਸੂਬਾ ਪ੍ਰਧਾਨ ਲਖਵਿੰਦਰ ਸਿੰਘ, ਦੋਆਬਾ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ, ਕੁਲਦੀਪ ਸਿੰਘ ਬਜ਼ੀਦਪੁਰ, ਸੂਬਾ ਸਕੱਤਰ ਕੁਲਦੀਪ ਸਿੰਘ ਦਿਆਲ, ਭਾਰਤੀ ਕਿਸਾਨ ਯੂਨੀਅਨ, ਪੰਜਾਬ ਦੇ ਸੂਬਾ ਪ੍ਰਧਾਨ ਫੁਰਮਾਨ ਸਿੰਘ ਸੰਧੂ,ਕੌਮੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਬਿੰਦਰ ਸਿੰਘ ਗੋਲੇਵਾਲਾ,  ਕਿਰਤੀ ਕਿਸਾਨ ਮੋਰਚਾ, ਰੋਪੜ ਦੇ ਸੂਬਾ ਪ੍ਰਧਾਨ ਵੀਰ ਸਿੰਘ ਬੜ੍ਹਵਾ, ਜਨਰਲ ਸੈਕਰੇਟਰੀ ਜਗਮਨਦੀਪ ਸਿੰਘ, ਭਾਰਤੀ ਕਿਸਾਨ ਯੂਨੀਅਨ ਮਾਲਵਾ ਦੇ ਸੂਬਾ ਪ੍ਰਧਾਨ ਮਲੂਕ ਸਿੰਘ ਹੀਰਕੇ, ਜਨਰਲ ਸਕੱਤਰ ਨਛੱਤਰ ਸਿੰਘ ਜੈਤੋ,  ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਹਰਜੀਤ ਸਿੰਘ ਰਵੀ, ਕੰਢੀ ਕਿਰਸਾਣੁ ਸੰਘਰਸ਼ ਕਮੇਟੀ ਦੇ ਪ੍ਰਧਾਨ ਕੁਲਜਿੰਦਰ ਸਿੰਘ ਘੁੰਮਣ ,ਸਬਜ਼ੀ ਉਤਪਾਦਕ ਕਿਸਾਨ ਸੰਗਠਨ ਦੇ ਪ੍ਰਧਾਨ, ਭੁਪਿੰਦਰ ਸਿੰਘ ਤੀਰਥਪੁਰ ਆਦਿ ਨੇ ਕੀਤੀ ।
  ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਆਗੂਆਂ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਨੇ ਐੱਮਐੱਸਪੀ ਦਾ ਗਾਰੰਟੀ ਕਾਨੂੰਨ ਬਣਾਉਣ, ਅੰਦੋਲਨ ਦੌਰਾਨ ਕਿਸਾਨਾਂ ਉੱਪਰ ਦਰਜ ਸਾਰੇ ਕੇਸ ਰੱਦ ਕਰਨ ਅਤੇ ਲਖੀਮਪੁਰ ਖੀਰੀ ਦੇ ਸ਼ਹੀਦਾਂ ਨੂੰ ਇਨਸਾਫ ਦਿਵਾਉਣ ਲਈ ਦੇਸ਼ ਭਰ ਵਿੱਚ ਕਿਸਾਨ ਨੇ ਕਨਵੈਨਸ਼ਨ ਕੀਤੀਆਂ ਹਨ ਅਤੇ ਅੱਜ ਸੂਬੇ ਭਰ ਵਿੱਚ ਚੱਕਾ ਜਾਮ ਕਰਨੇ ਦੇ ਸੱਦੇ ਨੂੰ ਲਾਗੂ ਕਰਦਿਆਂ 100 ਦੇ ਕਰੀਬ ਜਗ੍ਹਾ ਤੇ ਧਰਨੇ ਦਿੱਤੇ  ।  ਅੱਜ ਦੇ ਧਰਨਿਆਂ ਦੀ ਸ਼ੁਰੂਆਤ ਮਹਾਨ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਜਲੀ ਅਰਪਿਤ ਕਰ ਕੇ  ਕੀਤੀ ਗਈ । ਇਸਦੇ ਨਾਲ ਹੀ ਉਨ੍ਹਾਂ ਦੱਸਿਆ ਕਿ 18,19 ਅਤੇ 20 ਅਗਸਤ ਨੂੰ ਲ਼ਖੀਮਪੁਰ ਖੀਰੀ ਯੂਪੀ ਵਿਖੇ 75 ਘੰਟਿਆਂ ਦਾ ਦੇਸ਼ ਪੱਧਰਾ ਧਰਨਾ ਦਿੱਤਾ ਜਾਵੇਗਾ , ਜਿਸ ਵਿੱਚ ਜਿਲ੍ਹੇ ਵਿੱਚੋਂ ਹਜਾਰਾਂ ਦੀ ਗਿਣਤੀ ਵਿੱਚ ਕਿਸਾਨ ਸ਼ਾਮਲ ਹੋਣਗੇ। ਇਸਦੇ ਨਾਲ ਹੀ ਅੱਗਨੀਪੱਥ ਸਕੀਮ ਦੇ ਵਿਰੋਧ ਵਿੱਚ ਜਿਲ੍ਹੇ ਅੰਦਰ 7 ਅਗਸਤ ਤੋਂ 14 ਅਗਸਤ ਵਿਚਾਲੇ ਜੈ ਜਵਾਨ ਜੈ ਕਿਸਾਨ ਜੈ ਨੌਜਵਾਨ ਕਨਵੈਨਸ਼ਨਾਂ ਕੀਤੀ ਜਾਣਗੀਆਂ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!