ਪੰਜਾਬ
ਪੰਜਾਬ ਸਰਕਾਰ ਕਰੇਗੀ ਟੈਕਸ ਮੁਆਫੀ ਯੋਜਨਾ ਦੀ ਸ਼ੁਰੂਆਤ, ਕੈਬ ਡਰਾਈਵਰਾਂ ਤੇ ਆਟੋ ਰਿਕਸ਼ਾ ਚਾਲਕਾਂ ਨੂੰ ਹੋਵੇਗਾ ਫਾਇਦਾ
ਇਸ ਟੈਕਸ ਮੁਆਫੀ ਯੋਜਨਾ ਨਾਲ ਛੋਟੇ ਟਰਾਂਸਪੋਟਰਾਂ ਨੂੰ ਕਾਫ਼ੀ ਰਾਹਤ ਮਿਲੇਗੀ ਅਤੇ ਉਨ੍ਹਾਂ ਨੂੰ ਬਿਨਾ ਕਿਸੇ ਜ਼ੁਰਮਾਨੇ ਤੋਂ ਟੈਕਸ ਭਰਨ ਦਾ ਇੱਕ ਹੋਰ ਮੌਕਾ ਮਿਲੇਗਾ। ਇਹ ਯੋਜਨਾ 25 ਅਪ੍ਰੈਲ 2022 ਤੋਂ 24 ਜੁਲਾਈ 2022 ਤੱਕ ਤਿੰਨ ਮਹੀਨੇ ਲਈ ਹੋਵੇਗੀ।
ਇਸ ਐਲਾਨ ਤਹਿਤ ਕੋਰੋਨਾ ਵਾਇਰਸ ਅਤੇ ਲੌਕਡਾਊਨ ਕਾਰਨ ਟੈਕਸ ਨਾ ਭਰ ਸਕਣ ਵਾਲੇ ਟਰਾਂਸਪੋਟਰਾਂ ਨੂੰ ਬਿਨਾਂ ਕਿਸੇ ਜੁਰਮਾਨੇ ਤੋਂ ਮੋਟਰ ਟੈਕਸ ਭਰਨ ਦਾ ਇੱਕ ਹੋਰ ਮੌਕਾ ਦਿੱਤਾ ਜਾਵੇਗਾ।