ਪੰਜਾਬ

ਮਲੇਰਕੋਟਲਾ ਪੁਲਿਸ ਨੇ ਅੰਤਰਰਾਜੀ drug ਰੈਕੇਟ ਦਾ ਕੀਤਾ ਪਰਦਾਫਾਸ਼; ਦੋ ਪੈਡਲਰ ਫੜੇ 

ਪੁਲਿਸ ਨੇ ਲੱਖਾਂ ਰੁਪਏ ਦੀ ਕੀਮਤ ਦਾ 3.5 ਕਿਲੋਗ੍ਰਾਮ ਨਸ਼ੀਲੇ ਪਦਾਰਥ ਜ਼ਬਤ ਕੀਤਾ

ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਪੁਲਿਸ, ਪੰਜਾਬ ਨੂੰ drug  ਮੁਕਤ ਬਣਾਉਣ ਲਈ ਵਚਨਬੱਧ : ਐਸ.ਐਸ.ਪੀ.

ਮਲੇਰਕੋਟਲਾ, 12 ਦਸੰਬਰ, ਮਲੇਰਕੋਟਲਾ ਪੁਲਿਸ ਨੇ ਅੰਤਰਰਾਜੀ drug  ਰੈਕੇਟ ਦਾ ਪਰਦਾਫਾਸ਼  ਕੀਤਾ ਹੈ। Drug trafficking  ਦੇ ਦੋ ਸਮੱਗਲਰਾਂ ਨੂੰ ਕਾਬੂ ਕੀਤਾ ਹੈ। ਮੁੱ ਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਆਈ.ਪੀ.ਐਸ ਦੇ ਦਿਸ਼ਾ-ਨਿਰਦੇਸ਼ਾਂ ਤੇ ਸੂਬੇ ਵਿੱਚੋਂ ਨਸ਼ੀਲੇ ਪਦਾਰਥਾਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਨਸ਼ਿਆਂ ਵਿਰੁੱਧ ਚੱਲ ਰਹੀ ਸਖ਼ਤ ਕਾਰਵਾਈ ਦੇ ਦੌਰਾਨ ਸੋਮਵਾਰ ਦੁਪਹਿਰ ਨੂੰ ਉਨ੍ਹਾਂ ਕੋਲੋਂ 3.5 ਕਿਲੋਗ੍ਰਾਮ ਵਰਜਿਤ ਸੁਲਫਾ ਜ਼ਬਤ ਕੀਤਾ ਗਿਆ ਹੈ।

ਫੜੇ ਗਏ ਮੁਲਜ਼ਮਾਂ ਦੀ ਪਛਾਣ ਮੁਹੰਮਦ ਯਾਸੀਨ ਉਰਫ ਸੋਨੀ (32) ਪੁੱਤਰ ਮੁਹੰਮਦ ਖੈਰਦੀਨ ਵਾਸੀ ਖੁਸ਼ਹਾਲ ਬਸਤੀ ਅਤੇ ਮੁਹੰਮਦ ਰਫੀ (27) ਪੁੱਤਰ ਸਿਕੰਦਰ ਖਾਨ ਵਾਸੀ ਪਿੰਡ ਘਾਟ ਟੀਲਾ ਆਦਮਪਾਲ ਵਜੋਂ ਹੋਈ ਹੈ।

ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਸੀਨੀਅਰ ਪੁਲਿਸ ਕਪਤਾਨ  ਹਰਕਮਲ ਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਇਸ ਗੈਰ-ਕਾਨੂੰਨੀ ਸੌਦੇ ਬਾਰੇ ਭਰੋਸੇਮੰਦ ਸੂਚਨਾਵਾਂ ਤੇ ਕਾਰਵਾਈ ਕਰਦੇ ਹੋਏ, ਸਬ-ਇੰਸਪੈਕਟਰ ਸੁਰਜੀਤ ਸਿੰਘ ਦੀ ਅਗਵਾਈ ਵਾਲੀ ਪੁਲਿਸ ਟੀਮ ਨੇ ਮੁਲਜਮਾਂ ਨੂੰ ਖੁਸ਼ਾਲ ਬਸਤੀ ਇਲਾਕੇ ਵਿੱਚ ਲੱਭਿਆ ਅਤੇ ਉਨ੍ਹਾਂ ਨੂੰ ਪਾਬੰਦੀਸ਼ੁਦਾ ਪੈਕੇਜ ਸਮੇਤ ਰੰਗੇ ਹੱਥੀਂ ਕਾਬੂ ਕੀਤਾ। ਦੋਵੇਂ ਵਿਅਕਤੀ ਗੈਰ-ਕਾਨੂੰਨੀ ਪਦਾਰਥਾਂ ਦੇ ਮੁੱਖ ਸਪਲਾਇਰ ਸਨ ਅਤੇ ਖੇਤਰ ਦੇ ਥਾਣਿਆਂ ਵਿੱਚ ਕਈ ਕੇਸਾਂ ਵਿੱਚ ਲੰਬਿਤ ਸਨ।

ਦੋਵਾਂ ਖਿਲਾਫ ਥਾਣਾ ਸਿਟੀ ਮਾਲੇਰਕੋਟਲਾ ਵਿਖੇ ਐਨਡੀਪੀਐਸ ਐਕਟ ਦੀਆਂ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ।

ਹਿਰਾਸਤ ਵਿੱਚ ਲਏ ਗਏ ਮੁਲਜ਼ਮਾਂ ਨੂੰ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਮਾਮਲੇ ਦੀ ਹੋਰ ਜਾਂਚ ਕਰਨ ਅਤੇ ਉਨ੍ਹਾਂ ਦੇ ਅਗਾਂਹਵਧੂ ਅਤੇ ਪਿਛੜੇ ਸਬੰਧਾਂ ਦੀ ਜਾਂਚ ਕਰਨ ਲਈ ਉਨ੍ਹਾਂ ਦੀ ਹਿਰਾਸਤ ਦੀ ਮੰਗ ਕੀਤੀ ਜਾਵੇਗੀ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!