ਪੰਜਾਬ

ਉਦੇਵੀਰ ਸਿੰਘ ਰੰਧਾਵਾ ਨੇ ਪਿੰਡ ਖਾਨੋਵਾਲ ਅਤੇ ਸਕਰੀ ਵਿਖੇ ਮੀਟਿੰਗ ਨੂੰ ਸੰਬੋਧਨ ਕੀਤਾ

ਉਦੇਵੀਰ ਸਿੰਘ ਰੰਧਾਵਾ ਹੋਣਹਾਰ ਸਪੁੱਤਰ  ਸੁਖਜਿੰਦਰ ਸਿੰਘ ਰੰਧਾਵਾ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਅਤੇ ਜਨਰਲ ਸਕੱਤਰ ਇੰਚਾਰਜ ਰਾਜਸਥਾਨ ਕਾਂਗਰਸ ਤੇ ਵਿਧਾਇਕ ਡੇਰਾ ਬਾਬਾ ਨਾਨਕ ਨੇ   ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਖਾਨੋਵਾਲ ਵਿਖੇ ਸਰਪੰਚ ਮੱਖਣ ਸਿੰਘ ਦੇ ਘਰ ਲੋਕ ਸਭਾ ਚੋਣਾਂ ਨੂੰ ਲੈ ਕਿ ਇਕ ਮੀਟਿੰਗ ਨੂੰ ਸੰਬੋਧਨ ਕੀਤਾ
ਉਹਨਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਹਾਈਕਮਾਂਡ ਜਿਸ ਵੀ ਉਮੀਦਵਾਰ ਨੂੰ ਲੋਕ ਸਭਾ ਹਲਕਾ ਗੁਰਦਾਸਪੁਰ  ਤੋਂ ਕਾਂਗਰਸ ਪਾਰਟੀ ਦੀ ਟਿਕਟ ਦੇ ਕਿ ਨਿਵਾਜਦੀ ਹੈ ਉਸ ਉਮੀਦਵਾਰ ਨੂੰ ਵੱਧ ਤੋਂ ਵੱਧ ਵੋਟਾਂ ਕਾਂਗਰਸ ਪਾਰਟੀ ਦੇ ਹੱਕ ਵਿਚ ਪਾ ਕਿ ਸੁਖਜਿੰਦਰ ਸਿੰਘ ਰੰਧਾਵਾ ਦੇ ਹੱਥ ਮਜ਼ਬੂਤ ਕਰੋ ਇਸ ਤੋਂ ਬਾਅਦ  ਉਦੇਵੀਰ ਸਿੰਘ ਰੰਧਾਵਾ ਨੇ  ਪਿੰਡ ਸਕਰੀ ਵਿਖੇ ਸਰਪੰਚ ਗੁਰਮੇਜ਼ ਸਿੰਘ ਦੇ ਘਰ ਇਕ ਮੀਟਿੰਗ ਨੂੰ ਸੰਬੋਧਿਤ ਕੀਤਾ ਜਿਸ ਵਿਚ ਆਗਾਮੀ ਲੋਕ ਸਭਾ ਚੋਣਾਂ ਅਤੇ ਹੋਰ ਜ਼ਰੂਰੀ ਮੁਦਿਆਂ ਤੇ ਗੱਲਬਾਤ ਕੀਤੀ ਗ‌ਈ
ਪਿੰਡ ਖਾਨੋਵਾਲ ਅਤੇ ਸੱਕਰੀ ਪਿੰਡ ਦੇ ਸੂਝਵਾਨ ਵੋਟਰਾਂ ਨੇ ਦੋਵੇਂ ਹੱਥ ਖੜੇ ਕਰਕੇ ਉਦੇਵੀਰ ਸਿੰਘ ਰੰਧਾਵਾ ਨੂੰ ਪੂਰਨ ਵਿਸ਼ਵਾਸ ਦਿਵਾਇਆ ਕਿ ਉਹ ਲੋਕ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਦਾ ਡੱਟ ਕਿ ਸਾਥ ਦੇਣਗੇ ਤੇ ਸਾਡੇ ਹਰ ਸਮੇਂ ਦੇ ਦੁੱਖ ਸੁੱਖ ਦੇ ਸਾਥੀ  ਸੁਖਜਿੰਦਰ ਸਿੰਘ ਰੰਧਾਵਾ ਦਾ  ਹਲਕਾ ਡੇਰਾ ਬਾਬਾ ਨਾਨਕ ਵਿਚ ਭਾਰੀ ਵੋਟਾਂ ਨਾਲ ਜਿੱਤ ਦਾ ਝੰਡਾ ਬੁਲੰਦ ਕਰਾਂਗੇ
ਇਸ ਮੌਕੇ ਉਦੇਵੀਰ ਸਿੰਘ ਰੰਧਾਵਾ ਦੇ ਨਾਲ ਸਵਿੰਦਰ ਸਿੰਘ ਭੰਮਰਾ ਮੈਂਬਰ ਪੰਜਾਬ ਪ੍ਰਦੇਸ਼ ਕਾਂਗਰਸ ਅਤੇ  ਹਲਕੇ ਦੇ ਪ੍ਰਮੁੱਖ ਆਗੂ ਹਾਜ਼ਰ ਸਨ ਮੀਡੀਆ ਨੂੰ ਇਹ ਜਾਣਕਾਰੀ ਕਾਂਗਰਸੀ ਆਗੂ ਕਿਸ਼ਨ ਚੰਦਰ ਮਹਾਜਨ ਨੇ ਦਿਤੀ

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!