ਪੰਜਾਬ

ਮੁੱਖ ਮੰਤਰੀ ਵੱਲੋਂ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਲਈ ਬਿਜਲੀ ਦੀ ਨਿਰਵਿਘਨ ਅਤੇ ਨਿਯਮਤ ਸਪਲਾਈ ਦੀ ਮੰਗ

ਕੇਂਦਰੀ ਬਿਜਲੀ ਮੰਤਰੀ ਆਰ.ਕੇ. ਸਿੰਘ ਨਾਲ ਕੀਤੀ ਮੁਲਾਕਾਤ
ਨਵੀਂ ਦਿੱਲੀ, 25 ਅਪ੍ਰੈਲ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੇਂਦਰੀ ਬਿਜਲੀ ਮੰਤਰੀ ਸ੍ਰੀ ਆਰ.ਕੇ. ਸਿੰਘ ਤੋਂ ਝੋਨੇ ਦੇ ਅਗਾਮੀ ਸੀਜ਼ਨ ਦੇ ਮੱਦੇਨਜ਼ਰ ਪੰਜਾਬ ਲਈ ਬਿਜਲੀ ਦੀ ਨਿਰਵਿਘਨ ਅਤੇ ਨਿਯਮਤ ਸਪਲਾਈ ਯਕੀਨੀ ਬਣਾਉਣ ਦੀ ਮੰਗ ਕੀਤੀ।
ਮੁੱਖ ਮੰਤਰੀ ਨੇ ਅੱਜ ਇੱਥੇ ਕੇਂਦਰੀ ਮੰਤਰੀ ਨਾਲ ਉਨ੍ਹਾਂ ਦੇ ਦਫ਼ਤਰ ਵਿਖੇ ਮੁਲਾਕਾਤ ਕਰਦਿਆਂ ਉਹਨਾਂ ਨੂੰ ਝੋਨੇ ਦੇ ਅਗਾਮੀ ਸੀਜ਼ਨ ਦੇ ਮੱਦੇਨਜ਼ਰ ਸੂਬੇ ਲਈ ਬਿਜਲੀ ਦੀ ਲੋੜ ਬਾਰੇ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਪੰਜਾਬ ਲੰਬੇ ਸਮੇਂ ਤੋਂ ਦੇਸ਼ ਦਾ ਅੰਨਦਾਤਾ ਰਿਹਾ ਹੈ ਕਿਉਂਕਿ ਸੂਬੇ ਦੇ ਮਿਹਨਤੀ ਕਿਸਾਨਾਂ ਨੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ ਨਿਰਭਰ ਬਣਾਇਆ ਹੈ। ਮਾਨ ਨੇ ਕੇਂਦਰੀ ਮੰਤਰੀ ਨੂੰ ਅਪੀਲ ਕੀਤੀ ਕਿ ਸੂਬੇ ਦੇ ਕਿਸਾਨਾਂ ਨੂੰ ਝੋਨਾ ਪੈਦਾ ਕਰਕੇ ਦੇਸ਼ ਦੇ ਖੁਰਾਕ ਉਤਪਾਦਨ ਵਿੱਚ ਯੋਗਦਾਨ ਪਾਉਣ ਲਈ ਝੋਨੇ ਦੇ ਸੀਜ਼ਨ ਦੌਰਾਨ ਬਿਜਲੀ ਦੀ ਲੋੜ ਹੈ।
ਮੁੱਖ ਮੰਤਰੀ ਨੇ ਆਰ.ਕੇ. ਸਿੰਘ ਨੂੰ ਦੱਸਿਆ ਕਿ ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਕਿਸਾਨਾਂ ਲਈ ਬਿਜਲੀ ਦੀ ਨਿਰੰਤਰ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਹ ਪੰਜਾਬ ਦਾ ਜਾਇਜ਼ ਹੱਕ ਹੈ ਜਿਸ ਨੇ ਦੇਸ਼ ਦੀਆਂ ਅਨਾਜ ਲੋੜਾਂ ਦੀ ਪੂਰਤੀ ਕੀਤੀ ਹੈ। ਭਗਵੰਤ ਮਾਨ ਨੇ ਕੇਂਦਰੀ ਮੰਤਰੀ ਨੂੰ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਕਣਕ-ਝੋਨੇ ਦੇ ਚੱਕਰ ਵਿੱਚੋਂ ਕੱਢਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਮੁੱਦੇ ‘ਤੇ ਸਹਿਮਤੀ ਬਣਾਉਣ ਲਈ ਕਿਸਾਨਾਂ ਸਮੇਤ ਸਾਰੇ ਭਾਈਵਾਲਾਂ ਨਾਲ ਪਹਿਲਾਂ ਹੀ ਵਿਸਥਾਰਪੂਰਵਕ ਗੱਲਬਾਤ ਕਰ ਰਹੀ ਹੈ। ਸ. ਮਾਨ ਨੇ ਆਸ ਪ੍ਰਗਟਾਈ ਕਿ ਸੂਬਾ ਸਰਕਾਰ ਦੇ ਠੋਸ ਯਤਨਾਂ ਨੂੰ ਜਲਦ ਹੀ ਬੂਰ ਪਵੇਗਾ।
ਇਸ ਦੌਰਾਨ ਕੇਂਦਰੀ ਮੰਤਰੀ ਨੇ ਭਗਵੰਤ ਮਾਨ ਨੂੰ ਭਰੋਸਾ ਦਿੱਤਾ ਕਿ ਕੇਂਦਰ ਸਰਕਾਰ ਸੂਬਾ ਸਰਕਾਰ ਦੀਆਂ ਜਾਇਜ਼ ਮੰਗਾਂ ‘ਤੇ ਹਮਦਰਦੀ ਨਾਲ ਵਿਚਾਰ ਕਰੇਗੀ।
ਇਸ ਮੌਕੇ ਮੁੱਖ ਮੰਤਰੀ ਦੇ ਨਾਲ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨਿਰੁਧ ਤਿਵਾੜੀ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਸ੍ਰੀ ਏ. ਵੇਣੂ ਪ੍ਰਸਾਦ, ਪੰਜਾਬ ਭਵਨ ਦੀ ਪ੍ਰਮੁੱਖ ਰੈਜ਼ੀਡੈਂਟ ਕਮਿਸ਼ਨਰ ਸ੍ਰੀਮਤੀ ਰਾਖੀ ਗੁਪਤਾ ਭੰਡਾਰੀ ਅਤੇ ਹੋਰ ਹਾਜ਼ਰ ਸਨ।
—–

 

 

CM SEEKS UNINTERRUPTED AND REGULAR POWER SUPPLY FOR FARMERS IN ENSUING PADDY SEASON

 

CALLS ON UNION POWER MINISTER RK SINGH

New Delhi, April 25:

Punjab Chief Minister Bhagwant Mann on Monday impressed upon the Union Power Minister RK singh to ensure uninterrupted and regular supply to Punjab during the ensuing paddy season. 

The Chief Minister, who called on the Minister here at his office this evening , apprised the Minister about the power requirement of the state in wake of the coming paddy season. He said that the Punjab had since long been the country’s food bowl as hard working and resilient farmers of the state has made the country self reliant in food production. 

Bhagwant Mann urged the Union Minister that during the paddy season the farmers of state need surplus power to contribute in national food kitty by growing paddy. 

The Chief Minister informed RK Singh that in wake of the paddy season it is utmost important to ensure regular and uninterrupted supply of electricity to the farmers. He also said that it is the legitimate right of Punjab which has fulfilled the food needs of the country. He also apprised the Union Minister that Punjab government is making strenuous efforts to bring the farmers out of the wheat and paddy cycle. 

The Chief Minister said that it is the need of hour to make agriculture a profitable venture. He said that the state government is already having detailed parleys with all the stakeholders including the farmers to draw a consensus on the issue. Mr Mann expressed hope that the concerted efforts of the state government will soon bear fruits. 

Meanwhile, the Union Minister assured Mr Bhagwant Mann that the Union government will sympathetically consider the genuine demands of the state government. 

The Chief Minister was accompanied by Chief Secretary Punjab Anirudh Tiwari, Additional Chief Secretary to Chief Minister A Venu Prasad, Principal Resident Commissioner, Punjab Bhawan Rakhee Gupta Bhandari and others.

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!