ਪੰਜਾਬ
ਕਿਸਾਨਾਂ ਨਾਲ ਮੀਟਿੰਗ ਤੋਂ ਪਹਿਲਾ ਕੇਂਦਰੀ ਖੇਤੀ ਮੰਤਰੀ ਤੋਮਰ ਦਾ ਅਕਾਲੀ ਦਲ ਤੇ ਤਿੱਖਾ ਹਮਲਾ

ਕੇਂਦਰੀ ਖੇਤੀ ਮੰਤਰੀ ਤੋਮਰ ਦਾ ਅਕਾਲੀ ਦਲ ਨੂੰ ਲੈ ਕੇ ਵੱਡਾ ਬਿਆਨ
ਕਿਸਾਨਾਂ ਨਾਲ ਮੀਟਿੰਗ ਤੋਂ ਪਹਿਲਾ ਕੇਂਦਰੀ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਖੇਤੀ ਕਨੂੰਨਾਂ ਨੂੰ ਲੈ ਅਕਾਲੀ ਦਲ ਤੇ ਨਿਸ਼ਾਨ ਸਾਧਦੇ ਹੋਏ ਕਿਹਾ ਹੈ ਕਿ ਅਕਾਲੀ ਦਲ ਪਹਿਲਾ ਕਨੂੰਨ ਦਾ ਸਮਰਥਨ ਕਰਦਾ ਰਿਹਾ ਹੈ । ਉਸ ਸਮੇ ਉਸਨੇ ਕੀ ਅੱਖਾਂ ਤੇ ਪੱਟੀ ਬੰਨ੍ਹ ਰੱਖੀ ਸੀ,ਜੋ ਹੁਣ ਅਕਾਲੀ ਦਲ ਵਿਰੋਧ ਕਰ ਰਿਹਾ ਹੈ । ਤੋਮਰ ਨੇ ਇਕ ਇੰਟਰਵਿਊ ਦੌਰਾਨ ਕਿਹਾ ਕਿ ਕਾਂਗਰਸ ਅਤੇ ਆਪ ਨੇ ਆਪਣੇ ਚੋਣ ਮੈਨੀਫੈਸਟੋ ਵਿਚ ਇਸ ਤਰ੍ਹਾਂ ਦੇ ਕਨੂੰਨ ਦੀ ਵਕਾਲਤ ਕੀਤੀ ਸੀ । ਤੋਮਰ ਨੇ ਕਿਹਾ ਕਿ ਅਸੀਂ ਕਿਸਾਨਾਂ ਨਾਲ ਗੱਲਬਾਤ ਕਰਕੇ ਰਸਤਾ ਕੱਢਾਗੇ ।
ਤੋਮਰ ਨੇ ਕਿਹਾ ਕਿ ਅਗਰ ਯੂਨੀਅਨ ਕਹੇਗੀ ਤਾਂ ਮੈਂ ਸਾਰੇ ਕਿਸਾਨਾਂ ਨਾਲ ਗੱਲਬਾਤ ਕਰਨ ਨੂੰ ਤਿਆਰ ਹਾਂ ।