ਪੰਜਾਬ

ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਵਿੱਚ ਛੁੱਟੀਆਂ ਦਾ ਵਾਧਾ

ਸੂਬੇ ਵਿੱਚ ਪੈ ਰਹੀ ਕੜਾਕੇ ਦੀ ਠੰਡ ਅਤੇ ਧੁੰਦ ਕਾਰਨ, ਸਕੂਲੀ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਿਹਤ ਸੁਰੱਖਿਆ ਦੇ ਮੱਦੇਨਜ਼ਰ, ਪੰਜਾਬ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਮਿਤੀ 02/01/2023 ਤੋਂ 08/01/2023 ਤੱਕ ਛੁੱਟੀਆਂ ਦਾ ਵਾਧਾ ਕੀਤਾ ਜਾਂਦਾ ਹੈ

 

 

 

ਪੰਜਾਬ ‘ਚ 2 ਜਨਵਰੀ ਨੂੰ ਨਹੀਂ ਖੁੱਲ੍ਹਣਗੇ ਸਕੂਲ, ਸਰਕਾਰ ਨੇ ਸਰਦੀਆਂ ਦੀਆਂ ਛੁੱਟੀਆਂ 8 ਜਨਵਰੀ ਤੱਕ ਵਧਾਈਆਂ : ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 1 ਜਨਵਰੀ

ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ 8 ਜਨਵਰੀ, 2023 ਤੱਕ ਵਧਾ ਦਿੱਤੀਆਂ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੇ ਸਾਰੇ ਸਕੂਲ ਪਹਿਲਾਂ ਐਲਾਨੇ ਅਨੁਸਾਰ 2 ਜਨਵਰੀ ਨੂੰ ਨਹੀਂ ਖੁੱਲ੍ਹਣੇ ਸਨ ਪ੍ਰੰਤੂ ਹੁਣ ਸਕੂਲ 9 ਜਨਵਰੀ 2023 ਨੂੰ ਖੁੱਲ੍ਹਣਗੇ।

ਜ਼ਿਕਰਯੋਗ ਹੈ ਕਿ ਸਿੱਖਿਆ ਵਿਭਾਗ ਵੱਲੋਂ ਪਹਿਲਾਂ ਪੰਜਾਬ ਦੇ ਸਾਰੇ ਸਕੂਲਾਂ ਵਿੱਚ 25 ਦਸੰਬਰ ਤੋਂ 1ਜਨਵਰੀ ਤੱਕ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਗਿਆ ਸੀ ਪਰ ਹੁਣ ਮੌਸਮ ਦੇ ਖ਼ਰਾਬ ਹੋਣ ਦੇ ਮੱਦੇਨਜ਼ਰ ਇਹ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!