ਪੰਜਾਬ

ਕਾਂਗਰਸੀ ਵਿਧਾਇਕ ਰਣਦੀਪ ਕਾਕਾ ਦੇ ਭਰਾ ਜਸਦੀਪ ਨਿੱਕੂ, ਕਾਂਗਰਸੀ ਆਗੂ ਹਰਮੀਤ ਸਿੰਘ ਪਠਾਣਮਾਜਰਾ ਅਤੇ ਬਸਪਾ ਆਗੂ ਗੁਰਪ੍ਰੀਤ ਸਿੰਘ ਸਿੱਧੂ ‘ਆਪ’ ਚ’ ਹੋਏ ਸ਼ਾਮਲ

.ਕੇਜਰੀਵਾਲ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ‘ਚ ਹੋਏ ਸ਼ਾਮਲ


ਚੰਡੀਗੜ੍ਹ, 28 ਦਸੰਬਰ 2020
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਜ਼ਿਲ੍ਹੇ ‘ਚ ਕਾਂਗਰਸ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਪਾਰਟੀ ਦੀਆਂ ਨੀਤੀਆਂ ਤੋਂ ਤੰਗ ਹੋ ਕੇ ਵੱਡੇ ਆਗੂਆਂ ਨੇ ਕਾਂਗਰਸ ਨੂੰ ਅਲਵਿਦਾ ਕਹਿੰਦੇ ਹੋਏ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਨ੍ਹਾਂ ‘ਚ ਕਾਂਗਰਸੀ ਵਿਧਾਇਕ ਰਣਦੀਪ ਕਾਕਾ ਦੇ ਭਰਾ ਤੇ ਕਾਂਗਰਸੀ ਆਗੂ ਜਸਦੀਪ ਸਿੰਘ ਨਿੱਕੂ ਵੀ ਸ਼ਾਮਲ ਹਨ।
ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਕਿਸਾਨਾਂ, ਮਜ਼ਦੂਰਾਂ, ਛੋਟੇ ਵਪਾਰੀਆਂ ਸਮੇਤ ਹਰ ਤਬਕੇ  ਦੇ ਹੱਕ ਵਿੱਚ ਸਿੱਧੇ ਤੌਰ ‘ਤੇ ਖੜ੍ਹਨ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਦਾ ਕੁਨਬਾਂ ਲਗਾਤਾਰ ਵਧਦਾ ਜਾ ਰਿਹਾ ਹੈ। ਪਾਰਟੀ ਇੰਚਾਰਜ ਤੇ ਦਿੱਲੀ ਦੇ ਵਿਧਾਇਕ ਜਰਨੈਲ ਸਿੰਘ, ਸੂਬਾ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ, ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ,ਵਿਰੋਧੀ ਧਿਰ ਦੇ ਉਪ ਨੇਤਾ ਸਰਬਜੀਤ ਕੌਰ ਮਾਣੂੰਕੇ, ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਅਮਨ ਅਰੋੜਾ, ਗੁਰਮੀਤ ਸਿੰਘ ਮੀਤ ਹੇਅਰ, ਪ੍ਰਿੰਸੀਪਲ ਬੁੱਧਰਾਮ,  ਪ੍ਰੋ ਬਲਜਿੰਦਰ ਕੌਰ, ਜੈ ਕਿਸ਼ਨ ਸਿੰਘ ਰੋੜੀ, ਕੁਲਵੰਤ ਸਿੰਘ ਪੰਡੋਰੀ, ਜਗਤਾਰ ਸਿੰਘ ਜੱਗਾ ਹਿੱਸੋਵਾਲ, ਮਨਜੀਤ ਸਿੰਘ ਬਿਲਾਸਪੁਰ, ਮਾਸਟਰ ਬਲਦੇਵ ਸਿੰਘ, ਰੁਪਿੰਦਰ ਕੌਰ ਰੂਬੀ, ਅਮਰਜੀਤ ਸਿੰਘ ਸੰਦੋਆ, ਪਾਰਟੀ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ, ਸਕੱਤਰ ਗਗਨਦੀਪ ਸਿੰਘ ਚੱਢਾ ਆਦਿ ਦੀ ਹਾਜ਼ਰੀ ਵਿੱਚ ਕਾਂਗਰਸ ਆਗੂ ਜਸਦੀਪ ਸਿੰਘ ਨਿੱਕੂ, ਅਕਾਲੀ ਆਗੂ ਹਰਮੀਤ ਸਿੰਘ ਪਠਾਣਮਾਜਰਾ ਅਤੇ ਗੁਰਪ੍ਰੀਤ ਸਿੰਘ ਸਿੱਧੂ ਨੇ ਪਾਰਟੀ ਨੀਤੀਆਂ ਤੋਂ ਪ੍ਰਭਾਵਿਤ ਹੁੰਦੇ ਹੋਏ ਅੱਜ ‘ਆਪ’ ‘ਚ ਸ਼ਾਮਲ ਹੋਏ।
ਜਰਨੈਲ ਸਿੰਘ ਅਤੇ ਭਗਵੰਤ ਮਾਨ ਨੇ ਪਾਰਟੀ ‘ਚ ਸ਼ਾਮਲ ਹੋਏ ਆਗੂਆਂ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਆਗੂਆਂ ਦੇ ਆਉਣ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਉਮੀਦ ਪ੍ਰਗਟਾਈ ਕਿ ‘ਆਪ’ ਪਰਿਵਾਰ ‘ਚ ਆਏ ਆਗੂ ਪਾਰਟੀ ਵੱਲੋਂ ਲਗਾਈ ਗਈ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ ਅਤੇ ਪੰਜਾਬ ਨੂੰ ਫਿਰ ਤੋਂ ਖੁਸ਼ਹਾਲ ਬਣਾਉਣ ਲਈ ਅਹਿਮ ਭੂਮਿਕਾ ਨਿਭਾਉਣਗੇ।
ਜਸਦੀਪ ਸਿੰਘ ਨਿੱਕੂ ਨੇ ਕਿਹਾ ਕਿ ਉਨ੍ਹਾਂ ਦਾ ਪਰਿਵਾਰ ਪਿਛਲੇ ਲੰਬੇ ਸਮੇਂ ਤੋਂ ਕਾਂਗਰਸ ਪਾਰਟੀ ਨਾਲ ਜੋੜਿਆ ਹੋਇਆ ਹੈ। ਉਨ੍ਹਾਂ ਦੇ ਭਰਾ ਰਣਦੀਪ ਕਾਕਾ ਅਮਲੋਹ ਤੋਂ ਵਿਧਾਇਕ ਹਨ।  ਪ੍ਰੰਤੂ ਮੌਜੂਦਾ ਪੰਜਾਬ ਦੀ ਕਾਂਗਰਸ ਸਰਕਾਰ ਦੀਆਂ ਨਕਾਮੀਆਂ ਕਰਕੇ ਉਨ੍ਹਾਂ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ। ਉਨ੍ਹਾਂ ਕਿਹਾ ਕਿ ਅੱਜ ਜੋ ਆਮ ਆਦਮੀ ਪਾਰਟੀ ਪੰਜਾਬ ਦੇ ਕਿਸਾਨਾਂ ਲਈ ਕਰ ਰਹੀ ਹੈ ਉਸ ਤੋਂ ਪ੍ਰਭਾਵਿਤ ਹੋ ਕੇ ਇਸ ‘ਚ ਸ਼ਾਮਲ ਹੋਏ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪਾਰਟੀ ਵੱਲੋਂ ਜੋ ਵੀ ਜ਼ਿੰਮੇਵਾਰੀ ਦਿੱਤੀ ਜਾਵੇਗੀ ਉਸ ਨੂੰ ਨਿਭਾਉਣਗੇ।
ਹਰਮੀਤ ਸਿੰਘ ਪਠਾਣਮਾਜਰਾ ਨੇ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਜੋ ਆਮ ਆਦਮੀ ਪਾਰਟੀ ਦੀ ਦਿੱਲੀ ਦੀ ਕੇਜਰੀਵਾਲ ਸਰਕਾਰ ਵੱਲੋਂ ਕਿਸਾਨਾਂ ਲਈ ਕੰਮ ਕੀਤਾ ਜਾ ਰਿਹਾ ਹੈ, ਉਹ ਸ਼ਲਾਘਾਯੋਗ ਹੈ। ਇਸ ਲਈ ਅੱਜ ਉਹ ਆਪ ਵਿੱਚ ਸ਼ਾਮਲ ਹੋਏ ਹਨ ਜੋ ਕਿਸਾਨਾਂ ਨਾਲ ਹਰ ਫਰੰਟ ਉੱਤੇ ਡਟੀ ਹੋਈ ਹੈ। ਉਨ੍ਹਾਂ ਕਿਹਾ ਕਿ ‘ਪਾਰਟੀ ਵੱਲੋਂ ਜੋ ਵੀ ਡਿਊਟੀ ਦਿੱਤੀ ਜਾਵੇਗੀ ਉਸ ਨੂੰ ਤਨਦੇਹੀ ਨਾਲ ਨਿਭਾਉਣਗੇ।
ਹਰਮੀਤ ਸਿੰਘ ਪਠਾਣਮਾਜਰਾ ਪਿਛਲੇ ਲੰਬੇ ਸਮੇਂ ਤੋਂ ਜ਼ਿਲ੍ਹਾ ਪਟਿਆਲਾ ਦੇ ਵਿਧਾਨ ਸਭਾ ਹਲਕਾ ਸੰਨੌਰ ਤੋਂ ਰਾਜਨੀਤਿਕ ਤੌਰ ਉੱਤੇ ਸਰਗਰਮ ਹਨ। ਉਨ੍ਹਾਂ 2017 ਵਿੱਚ ਅਜ਼ਾਦ ਤੌਰ ਉੱਤੇ ਵਿਧਾਨ ਸਭਾ ਚੋਣ ਵੀ ਲੜੀ ਜਿਨ੍ਹਾਂ ਨੇ 12000 ਤੋਂ ਵੱਧ ਵੋਟਾਂ ਲਈਆਂ ਸਨ। ਸਾਲ 2019 ਵਿੱਚ ਉਹ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ।
ਬਹੁਜਨ ਸਮਾਜ ਪਾਰਟੀ ਵੱਲੋਂ 2009 ਦੀਆਂ ਲੋਕ ਸਭਾ ਚੋਣਾਂ ਵਿੱਚ ਫਰੀਦਕੋਟ ਤੋਂ ਕਨਵੀਨਰ ਰਹੇ ਗੁਰਪ੍ਰੀਤ ਸਿੰਘ ਸਿੱਧੂ ਵੀ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਏ। ਉਨ੍ਹਾਂ ਕਿਹਾ ਕਿ ਉਹ ਦਿੱਲੀ ”ਚ ਕੇਜਰੀਵਾਲ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿੱਚ ਸ਼ਾਮਲ ਹੋਏ ਹਨ। ਪਾਰਟੀ ਵੱਲੋਂ ਜੋ ਵੀ ਡਿਊਟੀ ਲਗਾਈ ਜਾਵੇਗੀ ਉਹ ਨਿਭਾਉਣਗੇ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!