ਪੰਜਾਬ

ਆਪ ਸਰਕਾਰ ਤੋਂ ਲੋਕਾਂ ਦਾ ਵਿਸ਼ਵਾਸ਼ ਖਤਮ- ਸੁਖਜਿੰਦਰ ਸਿੰਘ  ਰੰਧਾਵਾ

  ਨੂਰਮਹਿਲ-  ਜਲੰਧਰ ਲੋਕ ਸਭਾ ਜਿਮਨੀ ਚੋਣ ਲਈ ਕਾਂਗਰਸ ਪਾਰਟੀ ਦੇ ਉਮੀਦਵਾਰ ਬੀਬੀ ਕਰਮਜੀਤ ਕੌਰ ਚੌਧਰੀ ਦੇ ਹੱਕ ਵਿਚ ਨੂਰਮਹਿਲ ਵਿਖੇ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਸੁਖਜਿੰਦਰ ਸਿੰਘ  ਰੰਧਾਵਾ ਕਿਹਾ ਕੇ ਪੰਜਾਬ ਦੀ ਆਮ ਆਦਮੀ ਪਾਰਟੀਦੀ  ਸਰਕਾਰ ਤੋਂ ਲੋਕਾਂ ਦਾ ਵਿਸ਼ਵਾਸ ਖਤਮ ਹੋ ਗਿਆ ਹੈ। ਆਮ ਆਦਮੀ ਪਾਰਟੀ ਨੇ ਲੋਕਾਂ ਨਾਲ ਝੂਠੇ ਵਾਅਦੇ ਦੇ ਸਿਰ ਤੇ ਸਰਕਾਰ ਬਣਾਈ  ਗਈ।ਪਰੰਤੂ ਸਰਕਾਰ ਬਣਨ ਤੋਂ ਬਾਅਦ  ਆਦਮੀ ਪਾਰਟੀ ਵੱਲੋਂ ਲੋਕਾਂ ਨਾਲ ਕੀਤੇ ਝੂਠੇ ਵਾਅਦਿਆਂ ਦਾ ਇਕ ਇਕ ਕਰਕੇ ਪਰਦਾ ਫਾਸ਼ ਹੋ ਰਿਹਾ ਹੈ। ਮੌਜੂਦਾ ਸਰਕਾਰ ਨੇ ਪਿਛਲੀ ਕਾਂਗਰਸ ਸਰਕਾਰ ਵੱਲੋ ਚਲਾਈਆਂ ਸਾਰੀਆਂ ਲੋਕ ਭਲਾਈ ਸਕੀਮਾਂ ਨੂੰ ਖਤਮ ਕੀਤਾ ਜਾ ਰਿਹਾ ਹੈ।ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਇਕ ਸਾਲ ਦੇ ਕਾਰਜਕਾਲ ਅੰਦਰ ਪੰਜਾਬ ਦੇ ਮਜਦੂਰ ਕਿਸਾਨ ਮੁਲਾਜਮ ਤੇ ਵਪਾਰੀ ਵਰਗ ਬੁਰੀ ਤਰਾਂ ਮਾਯੂਸ ਹਨ। ਉਹ ਲੋਕ ਸਭਾ ਹਲਕਾ ਜਲੰਧਰ ਦੀ ਚੋਣ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਬੀਬੀ ਕਰਮਜੀਤ ਕੌਰ ਚੌਧਰੀ ਵਿਚ ਡਟ ਕੇ ਭੁਗਤਣਗੇ।
ਇਸ ਮੌਕੇ  ਸੀਨੀਅਰ ਕਾਂਗਰਸੀ ਆਗੂ ਭੁਪਿੰਦਰ ਸਿੰਘ ਸੱਚਰ, ਬਲਵਿੰਦਰ ਸਿੰਘ ਰੰਧਾਵਾ, ਬਲਰਾਮ ਸ਼ਰਮਾ, ਪਿਆਰਾ ਸਿੰਘ, ਬਲਵਿੰਦਰ ਸਿੰਘ ਬੱਲ,ਹਰਪਰੀਤ ਸਿੰਘ ਹਨੀ ਬਾਸੀ ਸਮੇਤ ਹੋਰ ਕਾਂਗਰਸੀ ਅਹੁਦੇਦਾਰ ਸਮੇਤ ਭਾਰੀ ਗਿਣਤੀ ਵਿਚ ਵਰਕਰ ਮੌਜੂਦ ਸਨ ਇਹ ਜਾਨਕਾਰੀ ਪੱਤਰਕਾਰਾਂ ਨੂੰ ਕਾਂਗਰਸੀ ਆਗੂ ਕਿਸ਼ਨ ਚੰਦਰ ਮਹਾਜ਼ਨ ਨੇ ਦਿਤੀ

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!