ਵੈਟਨਰੀ ਇੰਸਪੈਕਟਰਜ ਐਸੋਸੀਏਸ਼ਨ ਦਾ ਵਫ਼ਦ ਮੰਗਾ ਸਬੰਧੀ ਪਸੂ਼ ਪਾਲਣ ਮੰਤਰੀ ਗੁਰਮੀਤ ਸਿੰਘ ਖੁਡੀਆ ਨੂੰ ਮਿਲਿਆ
ਅੱਜ ਪੰਜਾਬ ਸਟੇਟ ਵੈਟਨਰੀ ਇੰਸਪੈਕਟਰਜ ਐਸੋਸੀਏਸ਼ਨ ਦਾ ਇਕ ਵਫ਼ਦ ਸੂਬਾ ਪ੍ਰਧਾਨ ਦਲਜੀਤ ਸਿੰਘ ਚਾਹਲ ਦੀ ਅਗਵਾਈ ਹੇਠ ਕੈਬਨਿਟ ਮੰਤਰੀ ਖੇਤੀਬਾੜੀ,ਪਸੂ਼ ਪਾਲਣ ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਗੁਰਮੀਤ ਸਿੰਘ ਖੁਡੀਆ ਨੂੰ ਐਸੋਸੀਏਸ਼ਨ ਦੀਆਂ ਮੰਗਾਂ ਸਬੰਧੀ ਮਿਲਿਆ ਵਫ਼ਦ ਵਿਚ ਸੀਨੀਅਰ ਮੀਤ ਪ੍ਰਧਾਨ ਅਜਾਇਬ ਸਿੰਘ, ਜਨਰਲ ਸਕੱਤਰ ਗੁਰਪ੍ਰੀਤ ਸਿੰਘ ਨਾਭਾ,ਜਸਕਰਨ ਸਿੰਘ ਮੋਹਾਲੀ ,ਪਲਵਿੰਦਰ ਸਿੰਘ ਸੀਨੀਅਰ ਵੈਟਨਰੀ ਇੰਸਪੈਕਟਰ ਜਗਰਾਉਂ,ਕੁਲਦੀਪ ਸਿੰਘ ਲੁਧਿਆਣਾ ਸਾਮਿਲ ਹੋਏ ।
ਮੰਗਾਂ ਸਬੰੰਧੀ ਪੱਤਰਕਾਰਾਂ ਨਾਲ ਜਾਣਕਾਰੀ ਸਾਂਝੀ ਕਰਦੇ ਹੋਏ ਜਥੇਬੰਦੀ ਦੇ ਸੂਬਾਈ ਆਗੂ ਕਿਸ਼ਨ ਚੰਦਰ ਮਹਾਜ਼ਨ ਨੇ ਦੱਸਿਆ ਕਿ ਵਫ਼ਦ ਨੇ ਵੈਟਨਰੀ ਇੰਸਪੇਕਟਰਾਂ ਦਾ 4200 ਅਤੇ ਜਿਲਾ ਵੈਟਨਰੀ ਇੰਸਪੈਕਟਰ ਦਾ 4800 ਗਰੇਡ ਪੇਅ ਬਹਾਲ ਕਰਨਾ,ਸੀਨੀਅਰ ਵੈਟਨਰੀ ਇੰਸਪੈਕਟਰ ਦੀ ਪੋਸਟ ਨੂੰ ਪਲੇਸਮੈਂਟ ਦੀ ਥਾਂ ਤਰੱਕੀ ਵਿਚ ਤਬਦੀਲ ਕਰਨਾ,ਵੈਟਨਰੀ ਇੰਸਪੈਕਟਰਾਂ ਦੀ ਰਜਿਸਟਰੇਸ਼ਨ ਕਰਨਾ ਆਦਿ ਮੰਗਾਂ ਨੂੰ ਮੰਤਰੀ ਸਾਹਿਬ ਦੇ ਧਿਆਨ ਵਿਚ ਲਿਆ ਕੇ ਇਹਨਾਂ ਨੂੰ ਲਾਗੂ ਕਰਨ ਲਈ ਮੰਤਰੀ ਨੂੰ ਬੇਨਤੀ ਕੀਤੀ ਵਫ਼ਦ ਦੀਆਂ ਮੰਗਾਂ ਬਾਰੇ ਮੰਤਰੀ ਨੇ ਹਮਦਰਦੀ ਨਾਲ ਵਿਚਾਰ ਕਰਨ ਦਾ ਐਸੋਸੀਏਸ਼ਨ ਨੂੰ ਵਿਸਵਾਸ ਦਿਵਾਇਆ।
ਇਸ ਤੋਂ ਬਾਅਦ ਐਸੋਸੀਏਸ਼ਨ ਦੇ ਵਫ਼ਦ ਨੇ ਨਵ ਨਿਯੁਕਤ ਡਾਇਰੈਕਟਰ ਪਸੂ਼ ਪਾਲਣ ਵਿਭਾਗ ਪੰਜਾਬ ਡਾਕਟਰ ਗੁਰਸ਼ਰਨਜੀਤ ਸਿੰਘ ਬੇਦੀ ਨੂੰ ਮਿਲ ਕਿ ਐਸੋਸੀਏਸ਼ਨ ਵੱਲੋਂ ਵਧਾਈ ਦਿਤੀ ਅਤੇ ਪੂਰਨ ਸਹਿਯੋਗ ਦਾ ਭਰੋਸਾ ਦਿਤਾ ਵਫ਼ਦ ਨੇ ਡਾਇਰੈਕਟਰ ਪਸੂ਼ ਪਾਲਣ ਵਿਭਾਗ ਨਾਲ ਕੇਡਰ ਦੀਆਂ ਮੰਗਾ ਅਤੇ ਮਸਲੇ ਜੋ ਡਾਇਰੈਕਟੋਏਟ ਨਾਲ ਸਬੰਧ ਰੱਖਦੇ ਹਨ ਡਾਇਰੈਕਟਰ ਸਾਹਿਬ ਨਾਲ ਸਾਂਝੇ ਕੀਤੇ ।
ਡਾਇਰੈਕਟਰ ਪਸੂ਼ ਪਾਲਣ ਵਿਭਾਗ ਪੰਜਾਬ ਡਾਕਟਰ ਗੁਰਸ਼ਰਨਜੀਤ ਸਿੰਘ ਬੇਦੀ ਨੇ ਵਫ਼ਦ ਨੂੰ ਕਿਹਾ ਕਿ ਜਲਦੀ ਹੀ ਵੈਟਨਰੀ ਇੰਸਪੈਕਟਰਜ ਐਸੋਸੀਏਸ਼ਨ ਨੂੰ ਮੀਟਿੰਗ ਦਾ ਸਮਾਂ ਦੇ ਕਿ ਉਹਨਾ ਦੀਆਂ ਮੰਗਾਂ ਅਤੇ ਮਸਲੇ ਪਹਿਲ ਦੇ ਆਧਾਰ ਤੇ ਹੱਲ ਕੀਤੇ ਜਾਣਗੇ।