ਪੰਜਾਬ

ਗਮਾਡਾ ਵਿੱਚ ਫਰਜ਼ੀ ਢੰਗ ਨਾਲ ਮੁਆਵਜ਼ਾ ਲੈਣ ਦਾ ਵੱਡਾ ਘਪਲਾ ; FIR ਵਿਚ ਡੀ ਸੀ ਫਿਰੋਜਪੁਰ ਰਾਜੇਸ਼ ਧੀਮਾਨ ਦੀ ਪਤਨੀ ਦਾ ਨਾਮ

ਡੀ ਸੀ ਰਾਜੇਸ਼ ਧੀਮਾਨ ਦੀ ਪਤਨੀ ਨੇ ਲਿਆ ਫਰਜ਼ੀ ਢੰਗ ਨਾਲ 1 .17 ਕਰੋੜ ਦਾ ਮੁਆਵਜਾ

ਕਰੋੜਾਂ ਰੁਪਏ ਦਾ ਮੁਆਵਜਾ ਲੈਣ ਵਾਲੇ ਅੱਠ ਦੋਸ਼ੀ ਕੀਤੇ ਗ੍ਰਿਫਤਾਰ

ਬਾਗਬਾਨੀ ਵਿਭਾਗ ਤੇ ਪ੍ਰਾਈਵੇਟ ਵਿਅਕਤੀਆਂ ਸਣੇ 10 ਹੋਰ ਦੋਸ਼ੀ ਵੀ ਨਿਸ਼ਾਨੇ ‘ਤੇ

ਚੰਡੀਗੜ, 6 ਮਈ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭਿ੍ਰਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਵਿੱਚ ਸਾਲ 2016 ਤੋਂ 2020 ਦਰਮਿਆਨ ਸੂਬੇ ਦੇ ਬਾਗਬਾਨੀ ਅਤੇ ਮਾਲ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਦੀ ਮਿਲੀਭੁਗਤ ਨਾਲ ਫਰਜ਼ੀ ਦਸਤਾਵੇਜ਼ਾਂ ਦੇ ਅਧਾਰ ‘ਤੇ ਜਮੀਨ ਐਕਵਾਇਰ ਕਰਨ ਦੌਰਾਨ ਕਰੋੜਾਂ ਰੁਪਏ ਦਾ ਮੁਆਵਜਾ ਲੈਣ ਵਾਲੇ ਮਾਲ ਕਰਮਚਾਰੀ ਸਮੇਤ ਅੱਠ ਦੋਸ਼ੀਆਂ ਨੂੰ ਗਿ੍ਰਫਤਾਰ ਕਰਕੇ ਕਰੋੜਾਂ ਰੁਪਏ ਦੇ ਵੱਡੇ ਘਪਲੇ ਦਾ ਪਰਦਾਫਾਸ਼ ਕੀਤਾ ਹੈ। ਇਸ ਘਪਲੇ ਵਿਚ ਵਿਜੀਲੈਂਸ ਵਲੋਂ ਦਰਜ ਕੀਤੀ ਐਫ ਆਈ ਆਰ ਵਿਚ ਪੰਜਾਬ ਦੇ ਆਈ ਏ ਇਸ ਅਧਿਕਾਰੀ ਤੇ ਫਿਰੋਜਪੁਰ ਦੀ ਡੀ ਸੀ ਰਾਜੇਸ਼ ਧੀਮਾਨ ਦੀ ਪਤਨੀ ਜਸਮੀਨ ਕੌਰ ਦਾ ਨਾਮ ਵੀ ਸਾਹਮਣੇ ਆਇਆ ਹੈ । ਜਸਮੀਨ ਕੌਰ ਦਾ ਪਤੀ ਰਾਜੇਸ਼ ਧੀਮਾਨ ਜਿਸ ਸਮੇ ਐਕਵਾਇਰ ਕਰਨ ਦਾ ਪ੍ਰੋਸੱਸ ਸ਼ੁਰੂ ਹੋਇਆ ਸੀ ਉਸ ਸਮੇ ਗਮਾਡਾ ਵਿੱਚ ਉੱਚ ਅਹੁਦੇ ਤੇ ਤੈਨਾਤ ਸੀ , ਜਿਸ ਕਰਕੇ ਉਸਨੂੰ ਪਤਾ ਸੀ ਕਿ ਗਮਾਡਾ ਵਲੋਂ ਐਸ ਏ ਐਸ ਨਗਰ ਦੇ ਪਿੰਡ ਵਿਚ ਜਮੀਨ ਐਕਵਾਇਰ ਕੀਤੀ ਜਾਣੀ ਹੈ । ਇਹਨਾਂ ਨੂੰ ਇਹ ਵੀ ਪਤਾ ਸੀ ਕਿ ਗਮਾਡਾ ਵਲੋਂ ਜਮੀਨ ਐਕਵਾਇਰ ਹੋਣ ਪਰ ਜਮੀਨ ਤੋਂ ਇਲਾਵਾ ਹੋਰ ਕਹਿੰਦੇ ਸਾਧਨਾਂ ਰਹੀ ਵੱਧ ਮੁਆਵਜਾ ਹਾਸਲ ਕੀਤਾ ਜਾ ਸਕਦਾ ਹੈ । ਇਸ ਲਈ ਇਹਨਾਂ ਵਲੋਂ ਸਰਕਾਰ ਤੋਂ ਵੱਧ ਮੁਆਵਜਾ ਲੈਣ ਲਈ ਪਿੰਡ ਵਿਚ ਜਮੀਨ ਖਰੀਦਣੀ ਸ਼ੁਰੂ ਕਰ ਦਿੱਤੀ । ਰਜਿਸਟਰੀਆਂ ਵਿਚ ਜਾਣ ਬੁਝ ਕੇ ਬਾਗ਼ ਲੱਗੇ ਹੋਏ ਦਿਖਾਏ ਗਏ ।

ਪੜੋ ਕਿਸ ਨੇ ਕਿੰਨਾ ਲਿਆ ਫਰਜ਼ੀ ਢੰਗ ਨਾਲ ਮੁਆਵਜ਼ਾ


ਪੰਜਾਬ ਖੇਤੀਵਾੜੀ ਯੂਨੀਵਰਸਟੀ ਦੀਆਂ ਹਦਾਇਤਾਂ ਅਨੁਸਾਰ ਇਕ ਏਕੜ ਵਿਚ 132 ਬੂਟੇ ਲਗਾਏ ਜਾ ਸਕਦੇ ਹਨ ਇਹਨਾਂ ਵਲੋਂ ਪ੍ਰਤੀ ਏਕੜ 2000 ਤੋਂ 2500 ਬੂਟੇ ਲਗਾਉਣੇ ਸ਼ੁਰੂ ਕਰ ਦਿੱਤੇ ਇਹਨਾਂ ਵਲੋਂ ਸੋਚੀ ਸਮਝੀ ਸਕੀਮ ਤੇ ਤਹਿਤ ਜਮੀਨ ਮਾਲਕਾਂ ਨਾਲ ਮਿਲੀ ਭੁਗਤ ਕਰਕੇ ਪਟੇਨਾਮਿਆ ਵਿਚ ਇਹ ਲਿਖ ਗਿਆ ਕੇ ਉਹ ਇਸ ਵਿਚ ਅਮਰੂਦ ਲੱਗਾਉਂਣਗੇ ਜੇਕਰ ਜਮੀਨ ਐਕਵਾਇਰ ਹੋ ਜਾਂਦੀ ਹੈ ਅਮਰੂਦਾਂ ਦਾ ਮੁਆਵਜਾ ਇਹ ਖੁਦ ਲੈਣਗੇ
ਇਸ ਤੋਂ ਇਲਾਵਾ ਚੰਡੀਗੜ੍ਹ ਦੇ ਸੈਕਟਰ 20 ਦੇ ਮਕਾਨ ਨੰਬਰ 3014 ਵਿਚ ਰਹਿਣ ਵਾਲੀ ਇਕ ਮਹਿਲਾ ਸੁਪਨਪ੍ਰੀਤ ਕੌਰ ਦਾ ਨਾਮ ਵੀ ਐਫ ਆਈ ਆਰ ਵਿਚ ਸ਼ਾਮਿਲ ਹੈ ।

ਡੀ ਸੀ ਫਿਰੋਜਪੁਰ ਰਾਜੇਸ਼ ਧੀਮਾਨ ਦੀ ਪਤਨੀ ਜਸਮੀਨ ਕੌਰ ਨੇ ਫਲਦਾਰ ਬੂਟਿਆਂ ਦੇ ਬਤੋਰ 1 .17 ਕਰੋੜ ਮੁਆਵਜਾ ਗਮਾਡਾ ਪਾਸੋ ਹਾਸਲ ਕੀਤਾ ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਐਫ.ਆਈ.ਆਰ. ਨੰ. 16 ਮਿਤੀ 02/05/23 ਨੂੰ ਆਈ.ਪੀ.ਸੀ. ਦੀ ਧਾਰਾ 409, 420, 465, 466, 468, 471, 120-ਬੀ ਅਤੇ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1) (ਏ), 13 (2) ਤਹਿਤ ਪੁਲਿਸ ਥਾਣਾ, ਉਡਣ ਦਸਤਾ-1, ਪੰਜਾਬ ਮੋਹਾਲੀ ਵਿਖੇ ਕੇਸ ਦਰਜ ਕੀਤਾ ਗਿਆ ਹੈ। ਇਸ ਕੇਸ ਵਿੱਚ ਮੁੱਖ ਦੋਸ਼ੀ ਭੁਪਿੰਦਰ ਸਿੰਘ ਵਾਸੀ ਬਾਕਰਪੁਰ ਜ਼ਿਲਾ ਮੁਹਾਲੀ ਸਮੇਤ ਮੁਕੇਸ਼ ਜਿੰਦਲ, ਸ਼ਮਨ ਜਿੰਦਲ ਪਤਨੀ ਮੁਕੇਸ਼ ਜਿੰਦਲ, ਪ੍ਰਵੀਨ ਲਤਾ ਪਤਨੀ ਚੰਚਲ ਕੁਮਾਰ ਜਿੰਦਲ, ਦੋਵੇਂ ਵਾਸੀ ਮਾਡਲ ਟਾਊਨ ਬਠਿੰਡਾ, ਵਿਸ਼ਾਲ ਭੰਡਾਰੀ ਵਾਸੀ ਸੈਕਟਰ 40-ਡੀ, ਚੰਡੀਗੜ, ਸੁਖਦੇਵ ਸਿੰਘ ਵਾਸੀ ਬਾਕਰਪੁਰ, ਬਿੰਦਰ ਸਿੰਘ ਵਾਸੀ ਸੈਕਟਰ 79, ਮੁਹਾਲੀ ਅਤੇ ਬਚਿੱਤਰ ਸਿੰਘ ਪਟਵਾਰੀ, ਮਾਲ ਹਲਕਾ ਬਾਕਰਪੁਰ (ਮੌਜੂਦਾ ਕਾਨੂੰਗੋ) ਐਸ.ਏ.ਐਸ.ਨਗਰ ਨੂੰ ਗਿ੍ਰਫਤਾਰ ਕੀਤਾ ਗਿਆ ਹੈ।
ਉਨਾਂ ਦੱਸਿਆ ਕਿ ਇਸ ਤੋਂ ਇਲਾਵਾ ਬਾਗਬਾਨੀ ਵਿਭਾਗ ਦੇ ਕਰਮਚਾਰੀ ਜਸਪ੍ਰੀਤ ਸਿੰਘ, ਵੈਸ਼ਾਲੀ, ਦਿਨੇਸ਼ ਕੁਮਾਰ, ਰਸ਼ਮੀ ਅਰੋੜਾ, ਅਨਿਲ ਅਰੋੜਾ ਆਦਿ ਅਤੇ ਕੁੱਝ ਪ੍ਰਾਈਵੇਟ ਵਿਅਕਤੀਆਂ ਨੂੰ ਵੀ ਜਲਦ ਗਿ੍ਰਫਤਾਰ ਕਰ ਲਿਆ ਜਾਵੇਗਾ। ਇਸ ਤਰਾਂ ਕੁੱਲ ਦਸ ਮੁਲਜਮਾਂ ਦੀ ਗ੍ਰਿਫਤਾਰੀ ਹੋਣ ਮਗਰੋਂ ਕਈ ਹੋਰ ਅਹਿਮ ਖੁਲਾਸੇ ਵੀ ਸਾਹਮਣੇ ਆ ਸਕਦੇ ਹਨ।
ਬੁਲਾਰੇ ਨੇ ਅੱਗੇ ਦੱਸਿਆ ਕਿ ਇੱਕ ਸ਼ਿਕਾਇਤ ਦੀ ਜਾਂਚ ਦੌਰਾਨ ਵਿਜੀਲੈਂਸ ਬਿਊਰੋ ਨੇ ਪਾਇਆ ਹੈ ਕਿ ਸਾਲ 2016 ਵਿੱਚ ਗਮਾਡਾ ਨੇ ਐਸ.ਏ.ਐਸ. ਨਗਰ ਜਿਲੇ ਦੇ ਵੱਖ-ਵੱਖ ਪਿੰਡਾਂ ਨਾਲ ਸਬੰਧਤ ਜਮੀਨ ਐਕਵਾਇਰ ਕਰਨ ਲਈ ਨੋਟਿਸ ਜਾਰੀ ਕੀਤੇ ਅਤੇ ਸਾਲ 2017 ਵਿੱਚ ਧਾਰਾ 4 ਅਤੇ 2020 ਵਿੱਚ ਧਾਰਾ 19 ਅਧੀਨ ਨੋਟੀਫਿਕੇਸ਼ਨ ਜਾਰੀ ਕੀਤੇ ਸਨ।

ਉਨਾਂ ਅੱਗੇ ਕਿਹਾ ਕਿ ਬਾਕਰਪੁਰ ਦੇ ਰਹਿਣ ਵਾਲੇ ਪ੍ਰਾਪਰਟੀ ਡੀਲਰ ਭੁਪਿੰਦਰ ਸਿੰਘ ਨੇ ਗਮਾਡਾ, ਮਾਲ ਤੇ ਬਾਗਬਾਨੀ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਨਾਲ ਮਿਲ ਕੇ ਆਪਣੇ ਹੋਰ ਸਾਥੀਆਂ ਅਨਿਲ ਜਿੰਦਲ, ਮੁਕੇਸ਼ ਜਿੰਦਲ, ਵਿਕਾਸ ਭੰਡਾਰੀ ਆਦਿ ਨਾਲ ਮਿਲ ਕੇ ਵਾਹੀਯੋਗ ਜ਼ਮੀਨ ਦੇ ਪਟੇਨਾਮੇ/ਮੁਖ਼ਤਿਆਰਨਾਮਾ ਲੈ ਕੇ ਅਮਰੂਦਾਂ ਦੇ ਬਾਗ ਲਗਾ ਦਿੱਤੇ।

ਉਨਾਂ ਦੱਸਿਆ ਕਿ ਉਕਤ ਦੋਸ਼ੀਆਂ ਨੇ ਹਲਕਾ ਪਟਵਾਰੀ ਬਚਿੱਤਰ ਸਿੰਘ ਦੀ ਮਿਲੀਭੁਗਤ ਨਾਲ ਸਾਲ 2019 ‘ਚ ਜਾਅਲੀ ਗਿਰਦਾਵਰੀ ਰਜਿਸਟਰ ਤਿਆਰ ਕਰਵਾਇਆ, ਜਿਸ ‘ਚ ਉਸਨੇ 2016 ਤੋਂ ਆਪਣੀ ਜਮੀਨ ‘ਤੇ ਅਮਰੂਦ ਦੇ ਬਾਗਾਂ ਦੇ ਮਾਲਕ ਦੱਸ ਕੇ ਨਾਜਾਇਜ ਤੌਰ ‘ਤੇ ਕਰੋੜਾਂ ਰੁਪਏ ਦਾ ਮੁਆਵਜਾ ਹਾਸਲ ਕੀਤਾ।

ਉਨਾਂ ਅੱਗੇ ਦੱਸਿਆ ਕਿ ਡੂੰਘਾਈ ਨਾਲ ਪੜਤਾਲ ਦੌਰਾਨ ਇਹ ਪਾਇਆ ਗਿਆ ਕਿ ਇਸ ਕੇਸ ਦੇ ਮੁੱਖ ਦੋਸ਼ੀ ਭੁਪਿੰਦਰ ਸਿੰਘ ਨੇ ਖੁਦ ਅਤੇ ਆਪਣੇ ਪਰਿਵਾਰਕ ਮੈਂਬਰਾਂ ਲਈ ਇਸੇ ਅਮਰੂਦਾਂ ਦੇ ਬਾਗ ਲਈ ਲਗਭਗ 24 ਕਰੋੜ ਰੁਪਏ ਦਾ ਮੁਆਵਜਾ ਲਿਆ। ਇਸੇ ਤਰਾਂ ਹੀ ਬਠਿੰਡਾ ਦੇ ਵਸਨੀਕ ਮੁਕੇਸ਼ ਜਿੰਦਲ ਨੇ ਅਮਰੂਦਾਂ ਦੇ ਬਾਗ ਲਈ ਕਰੀਬ 20 ਕਰੋੜ ਰੁਪਏ ਦਾ ਮੁਆਵਜਾ ਲੈ ਕੇ ਸਰਕਾਰ ਨਾਲ ਧੋਖਾਧੜੀ ਕੀਤੀ ਹੈ।
ਇਸ ਤੋਂ ਇਲਾਵਾ ਇਸ ਮਾਮਲੇ ਵਿੱਚ ਕਈ ਹੋਰ ਵਿਅਕਤੀਆਂ ਨੇ ਵੀ ਆਪਣੀ ਜਮੀਨ ਵਿੱਚ ਅਮਰੂਦਾਂ ਦੇ ਬਾਗ ਦਿਖਾ ਕੇ ਸਰਕਾਰ ਤੋਂ ਕਰੋੜਾਂ ਰੁਪਏ ਦਾ ਮੁਆਵਜਾ ਲਿਆ ਹੈ।

ਇਸ ਤਰਾਂ ਵਿਜੀਲੈਂਸ ਬਿਊਰੋ ਨੇ ਕਰੋੜਾਂ ਰੁਪਏ ਦੇ ਇਸ ਵੱਡੇ ਘਪਲੇ ਦਾ ਪਰਦਾਫਾਸ਼ ਕੀਤਾ ਹੈ ਅਤੇ ਬਾਕੀ ਦੋਸ਼ੀਆਂ ਨੂੰ ਵੀ ਜਲਦ ਹੀ ਕਾਬੂ ਕਰ ਲਿਆ ਜਾਵੇਗਾ ਅਤੇ ਮਾਮਲੇ ਵਿੱਚ ਅਗਲੇਰੀ ਜਾਂਚ ਜਾਰੀ ਹੈ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!