ਪੰਜਾਬ
ਵਿਜੇ ਸਾਂਪਲਾ ਫਿਰ ਬਣੇ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ
ਕੇਂਦਰ ਸਰਕਾਰ ਨੇ ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਨੂੰ ਫਿਰ ਤੋਂ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦਾ ਚੇਅਰਮੈਨ ਨਿਯੁਕਤ ਕਰ ਦਿੱਤਾ ਹੈ । ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਸਾਂਪਲਾ ਨੇ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ । ਸਾਂਪਲਾ ਨੇ ਫਗਵਾੜਾ ਤੋਂ ਵਿਧਾਨ ਸਭਾ ਚੋਣ ਲੜੀ ਸੀ ਤੇ ਉਹ ਇਹ ਚੋਣ ਹਾਰ ਗਏ ਸਨ । ਜਿਸ ਤੋਂ ਬਾਅਦ ਕੇਂਦਰ ਸਰਕਾਰ ਨੇ ਦੁਬਾਰਾ ਸਾਂਪਲਾ ਨੂੰ ਅਨੁਸੂਚਿਤ ਜਾਤੀ ਕਮਿਸ਼ਨ ਦਾ ਚੇਅਰਮੈਨ ਨਿਯੁਕਤ ਕਰ ਦਿੱਤਾ ਹੈ ।