ਵੋਟ ਪਾਉਣ ਦਾ ਹੋਕਾ ; ਹੁਣ ਬੱਸਾਂ ਵੋਟ ਪਾਉਣ ਲਈ ਵੋਟਰਾਂ ਨੂੰ ਟੁੰਬਣਗੀਆਂ
ਸਰਕਾਰੀ ਬੱਸਾਂ ਉੱਪਰ ਸਟਿੱਕਰ ਲਗਾ ਕੇ ਫੈਲਾਈ ਜਾ ਰਹੀ ਹੈ ਵੋਟਰ ਜਾਗਰੂਕਤਾ
ਮਾਲੇਰਕੋਟਲਾ 07 ਮਈ : ” ਇਸ ਵਾਰ, 70 ਪਾਰ ” ਮੁਹਿੰਮ ਤਹਿਤ ਲੋਕ ਸਭਾ ਚੋਣਾਂ ਵਿੱਚ ਵੱਧ ਤੋਂ ਵੱਧ ਵੋਟਰਾਂ ਦੀ ਭਾਗੀਦਾਰੀ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸਾਸ਼ਨ ਮਾਲੇਰਕੋਟਲਾ ਵਲੋਂ ਸਵੀਪ ਗਤੀਵਿਧੀਆਂ ਤਹਿਤ ਵੱਖ ਵੱਖ ਨਿਵੇਕਲੇ ਉਪਰਾਲੇ ਕੀਤੇ ਜਾ ਰਹੇ ਹਨ । ਇਨ੍ਹਾਂ ਉਪਰਾਲਿਆਂ ਤਹਿਤ ਹੀ ਇੱਕ ਹੋਰ ਪਹਿਲਕਦਮੀ ਕਰਦਿਆਂ ਵੋਟਰ ਜਾਗਰੂਕਤਾ ਲਈ ਸਰਕਾਰੀ ਬੱਸਾਂ ਦੀ ਵਰਤੋਂ ਕੀਤੀ ਜਾ ਰਹੀ ਹੈ।
ਇਸ ਸਬੰਧੀ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਡਾ ਪੱਲਵੀ ਨੇ ਦੱਸਿਆ ਕਿ ਮਾਲੇਰਕੋਟਲਾ ਬੱਸ ਅੱਡੇ ਦੇ ਅੰਦਰ ਆਉਂਣ ਵਾਲੀਆਂ ਪਨਬੱਸ ਅਤੇ ਪੀ.ਆਰ.ਟੀ.ਸੀ. ਦੀਆਂ ਬੱਸਾਂ ਉੱਤੇ ਜਾਗਰੂਕਤਾ ਸਟਿੱਕਰ ਲਗਾਉਣ ਦੀ ਮੁਹਿੰਮ ਵਿੱਢੀ ਗਈ ਹੈ ਤਾਂ ਜੋ 1 ਜੂਨ ਨੂੰ ਲੋਕ ਸਭਾ ਚੋਣਾਂ ਲਈ ਪੈਣ ਵਾਲੀਆਂ ਵੋਟਾਂ ਦੌਰਾਨ ਵੋਟਰ ਪੂਰੇ ਉਤਸ਼ਾਹ ਨਾਲ ਆਪਣੇ ਸੰਵਿਧਾਨਕ ਹੱਕ ਦੀ ਵਰਤੋਂ ਕਰਨ ਨੂੰ ਯਕੀਨੀ ਬਣਾਉਣ ।
ਸਵੀਪ ਗਤੀਵਿਧੀਆਂ ਤਹਿਤ ਮਾਲੇਰਕੋਟਲਾ ਪ੍ਰਸਾਸ਼ਨ ਦੀ ਨਿਵੇਕਲੀ ਪਹਿਲ
ਡਾ ਪੱਲਵੀ ਨੇ ਵੋਟਰਾਂ ਨੂੰ ਅਪੀਲ ਕਰਦਿਆ ਕਿਹਾ ਕਿ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਪੋਲਿੰਗ ਬੂਥਾਂ ਤੇ ਵੋਟਰਾਂ ਲਈ ਵਿਸ਼ੇਸ ਪ੍ਰਬੰਧ ਕੀਤੇ ਜਾਣਗੇ ਤਾਂ ਜੋ ਗਰਮੀ ਦੇ ਮੱਦੇ ਨਜਰ ਉਨ੍ਹਾਂ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ । ਉਨ੍ਹਾਂ ਕਿਹਾ ਕਿ ਮਜੂਬਤ ਲੋਕਤੰਤਰ ਦਾ ਹਿੱਸਾ ਬਣਨ ਲਈ ਵੋਟ ਦੇ ਅਧਿਕਾਰ ਦੀ ਵਰਤੋਂ ਜਰੂਰ ਕਰਨ । ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਵੋਟਰਾਂ ਨੂੰ ਵੋਟ ਪਾਉਣ ਲਈ ਭੈਅ ਮੁਕਤ ਅਤੇ ਸ਼ਾਂਤੀ ਪੂਰਵਕ ਮਾਹੌਲ ਸਿਰਜ ਕੇ ਦਿੱਤਾ ਜਾਵੇਗਾ ।
ਜਿਲ੍ਹਾ ਟਰਾਂਸਪੋਰਟ ਵਿਭਾਗ ਦੇ ਸਹਿਯੋਗ ਨਾਲ ਬਿਟੂ ਅਤੇ ਫਿਰੋਜ ਖਾਂ ਦੇ ਸਹਿਯੋਗ ਨਾਲ ਯਾਤਰੂਆਂ ਨੂੰ ਵੋਟ ਦੇ ਹੱਕ ਅਤੇ ਲੋਕਤੰਤਰ ਦੀ ਮਜਬੂਤੀ ਲਈ ਵੋਟ ਦੀ ਅਹਿਮਤ ਬਾਰੇ ਵਿਸਥਾਰ ਪੂਰਵਕ ਦੱਸਦੀਆਂ ਸਹਾਇਕ ਨੋਡਲ ਅਫ਼ਸਰ ਸਵੀਪ ਮੁਹਮੰਦ ਬਸ਼ੀਰ ਨੇ ਦੱਸਿਆ ਕਿ ਭਾਰਤ ਦੇ ਚੋਣ ਕਮਿਸ਼ਨ ਦੀ ‘ਇਸ ਵਾਰ 70 ਪਾਰ’ ਮੁਹਿੰਮ ਨੂੰ ਜਮੀਨੀ ਪੱਧਰ ‘ਤੇ ਲਿਜਾਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ, ਤਾਂ ਜੋ ਪਿਛਲੀਆਂ ਲੋਕ ਸਭਾ ਚੋਣਾਂ ‘ਚ 70.54 ਫੀਸਦੀ ਵੋਟਿੰਗ ਤੋਂ ਵਧਾ ਕੇ 75 ਫੀਸਦੀ ਤੋਂ ਵੱਧ ਵੋਟਿੰਗ ਦਾ ਟੀਚਾ ਸਰ ਕੀਤਾ ਜਾ ਸਕੇ।
ਉਨ੍ਹਾਂ ਇਸ ਮੌਕੇ ਬੱਸਾਂ ਵਿੱਚ ਸਫਰ ਕਰਦਿਆਂ ਸਵਾਰੀਆਂ ਨੂੰ ਪ੍ਰੇਰਿਤ ਕਰਦਿਆ ਕਿਹਾ ਵੋ ਉਹ ਬਿਨ੍ਹਾਂ ਕਿਸੇ ਡਰ ਅਤੇ ਭੈਅ ਦੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਕੇ ਇੱਕ ਮਜ਼ਬੂਤ ਲੋਕਤੰਤਰ ਦਾ ਹਿੱਸਾ ਬਣਨ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਲੋਕ ਸਭਾ ਦੀਆਂ ਚੋਣਾਂ ਦੌਰਾਨ ਵੋਟਰਾਂ ਨੂੰ ਸ਼ਾਂਤੀਪੂਰਵਕ ਮਾਹੌਲ ਦਿੱਤਾ ਜਾਵੇਗਾ। ਇਸ ਮੌਕੇ ਉਨ੍ਹਾਂ ਵੋਟਰ ਜਾਗਰੂਕਤਾ, ਨੈਤਿਕ ਵੋਟਿੰਗ ਦਾ ਸੰਦੇਸ਼ ਅਤੇ ਚੋਣ ਕਮਿਸ਼ਨ ਦੀਆਂ ਆਨਲਾਈਨ ਐਪਸ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ।