ਪੰਜਾਬ
CM ਭਗਵੰਤ ਮਾਨ ਨੇ ਕੀਤਾ ਵੱਡਾ ਖੁਲਾਸ਼ਾ, ਕਿਉਂ ਘੁੰਮ ਰਹੇ ਨੇ ਕਈ ਨੇਤਾ ਰਾਜਪਾਲ ਦੇ ਘਰ ਦੇ ਨੇੜੇ-ਤੇੜੇ
ਰਾਜਪਾਲ ਦੇ ਘਰ ਦੇ ਨੇੜੇ-ਤੇੜੇ ਦੇਖੇ ਜਾ ਸਕਦੇ ਨੇ ਕਈ ਭਾਜਪਾ ਆਗੂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਹੈ ਕਿ ਕੈ: ਅਮਰਿੰਦਰ ਸਿੰਘ,ਕੇਵਲ ਢਿੱਲੋਂ,ਬਲਬੀਰ ਸਿੱਧੂ, ਫ਼ਤਿਹ ਜੰਗ ਬਾਜਵਾ, ਰਾਜ ਕੁਮਾਰ ਵੇਰਕਾ, ਗੁਰਪੑੀਤ ਕਾਂਗੜ , ਰਾਣਾ ਸੋਢੀ (ਸਾਰੇ ਕਾਂਗਰਸੀ >ਅੱਜਕੱਲ੍ਹ ਭਾਜਪਾ ) ਅਕਸਰ ਰਾਜਪਾਲ ਦੇ ਘਰ ਦੇ ਨੇੜੇ-ਤੇੜੇ ਦੇਖੇ ਜਾ ਸਕਦੇ ਨੇ..ਪੰਜਾਬ ਚ ਗਵਰਨਰ ਰਾਜ ਦੀ ਗੱਲ ਕਰ ਰਹੇ ਨੇ..ਪੰਜਾਬ ਦੇ ਲੋਕ ਸਭ ਜਾਣਦੇ ਨੇ ਇਹ ਹਮੇਸ਼ਾ ਪੰਜਾਬ ਵਿਰੋਧੀ ਰਹੇ ਨੇ । ਇਸ ਸਮੇ ਮੁੱਖ ਮੰਤਰੀ ਭਗਵੰਤ ਮਾਨ ਤੇ ਰਾਜਪਾਲ ਦੇ ਵਿਚ ਵੀ ਟਕਰਾਅ ਚੱਲ ਰਿਹਾ ਹੈ । ਪੰਜਾਬ ਮੰਤਰੀ ਮੰਡਲ ਵਲੋਂ ਸੱਦੇ ਗਏ 3 ਮਾਰਚ ਤੋਂ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਪ੍ਰਸਤਾਵ ਨੂੰ ਰਾਜਪਾਲ ਵਲੋਂ ਮੰਜੂਰੀ ਨਹੀਂ ਦਿਤੀ ਗਈ ਹੈ । ਪੰਜਾਬ ਸਰਕਾਰ ਕੱਲ੍ਹ ਇਸ ਮਾਮਲੇ ਵਿਚ ਸੁਪਰੀਮ ਕੋਰਟ ਜਾ ਰਹੀ ਹੈ । ਦੂਜੇ ਪਾਸੇ ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਦੇ ਕਈ ਨੇਤਾ ਪੰਜਾਬ ਅੰਦਰ ਗਵਰਨਰ ਰਾਜ ਦੀ ਗੱਲ ਕਰ ਰਹੇ ਨੇ ।