ਪੰਜਾਬ
ਰਵਨੀਤ ਬਿੱਟੂ ਦੇ ਭਾਜਪਾ ਵਿਚ ਜਾਣ ਨਾਲ ਬੇਅੰਤ ਸਿੰਘ ਦੀ ਰੂਹ ਵੀ ਕੁਰਲਾ ਉਠੀ : ਸੁਖਜਿੰਦਰ ਸਿੰਘ ਰੰਧਾਵਾ
ਪੰਜਾਬ ਦੇ ਲੋਕ ਗਦਾਰੀ ਕਰਨ ਵਾਲੇ ਲੋਕਾਂ ਨੂੰ ਕਦੇ ਮਾਫ਼ ਨਹੀਂ ਕਰਨਗੇ
ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਰਾਜਸਥਾਨ ਕਾਂਗਰਸ ਦੇ ਪ੍ਰਭਾਰੀ ਤੇ ਵਿਧਾਇਕ ਡੇਰਾ ਬਾਬਾ ਨਾਨਕ ਸੁਖਜਿੰਦਰ ਸਿੰਘ ਰੰਧਾਵਾ ਨੇ ਰਵਨੀਤ ਸਿੰਘ ਬਿੱਟੂ ਦੇ ਭਾਜਪਾ ਵਿਚ ਜਾਣ ਤੇ ਆਪਣੀ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਸੁਨੀਲ ਜਾਖੜ ਤੋਂ ਬਾਅਦ ਰਵਨੀਤ ਸਿੰਘ ਬਿੱਟੂ ਨੇ ਕਾਂਗਰਸ ਪਾਰਟੀ ਨਾਲ ਨਾ ਭੁੱਲਣ ਯੋਗ ਵਾਲੀ ਗਦਾਰੀ ਕੀਤੀ ਹੈ
ਕਾਂਗਰਸ ਪਾਰਟੀ ਨੇ ਬਿੱਟੂ ਦੇ ਦਾਦਾ ਬੇਅੰਤ ਸਿੰਘ ਨੂੰ ਪੰਜਾਬ ਦੇ ਮੁੱਖ ਮੰਤਰੀ ਦਾ ਤਾਜ ਸੌਪਿਆਂ ਤੇ ਉਸ ਦੀ ਭੁਆ ਗੁਰਕੰਵਲ ਕੌਰ ਨੂੰ ਪੰਜਾਬ ਦੀ ਕੈਬਨਿਟ ਵਿਚ ਕੈਬਨਿਟ ਮੰਤਰੀ ਦਾ ਦਰਜਾ ਦੇ ਕੇ ਮੰਤਰੀ ਬਣਾਇਆ ਤੇ ਫਿਰ ਤੁਹਾਡੇ ਤਾਇਆਂ ਤੇਜ ਪ੍ਰਕਾਸ਼ ਸਿੰਘ ਨੂੰ ਬੇਅੰਤ ਸਿੰਘ ਦੀ ਹੱਤਿਆ ਤੋਂ ਬਾਅਦ ਵਿਧਾਇਕ ਨਾ ਹੋਣ ਦੀ ਸੂਰਤ ਵਿਚ ਵੀ ਹਰਚਰਨ ਸਿੰਘ ਬਰਾੜ ਦੀ ਵਜਾਰਤ ਵਿਚ ਕੈਬਨਿਟ ਮੰਤਰੀ ਦਾ ਦਰਜਾ ਦੇ ਕਿ ਨਿਵਾਜਿਆ ਤੇ ਫਿਰ ਤੁਹਾਡੇ ਭਰਾ ਗੁਰਕੀਰਤ ਸਿੰਘ ਕੋਟਲੀ ਨੂੰ ਤਿੰਨ ਵਾਰ ਵਿਧਾਨ ਸਭਾ ਦੀ ਟਿਕਟ ਦੇ ਕੇ ਚਰਨਜੀਤ ਸਿੰਘ ਚੰਨੀ ਦੀ ਵਜਾਰਤ ਵਿੱਚ ਕੈਬਨਿਟ ਮੰਤਰੀ ਦਾ ਰੁਤਬਾ ਦਿੱਤਾ
ਰੰਧਾਵਾ ਨੇ ਰਵਨੀਤ ਬਿੱਟੂ ਨੂੰ ਕਿਹਾ ਕਿ ਅੱਤਵਾਦ ਖਿਲਾਫ ਲੜਾਈ ਲੜਦੇ 35000 ਦੇ ਕਰੀਬ ਸ਼ਹੀਦਾਂ ਦੀਆਂ ਆਤਮਾਵਾਂ ਵੀ ਤਹਾਨੂੰ ਫਿਟਕਾਰ ਪਾਉਂਦੀਆਂ ਹੋਣਗੀਆਂ ਰੰਧਾਵਾ ਨੇ ਕਿਹਾ ਕਿ ਤੁਹਾਨੂੰ ਸਿਰਫ ਤੇ ਸਿਰਫ ਬੇਅੰਤ ਸਿੰਘ ਦਾ ਪੋਤਰਾ ਹੋਣ ਦੇ ਬਾਵਜੂਦ ਪਹਿਲਾਂ ਸ੍ਰੀ ਆਨੰਦਪੁਰ ਸਾਹਿਬ ਤੋਂ ਤੇ ਫਿਰ ਦੋ ਵਾਰ ਲੁਧਿਆਣਾ ਤੋਂ ਲੋਕ ਸਭਾ ਦੀ ਟਿਕਟ ਦੇ ਕਾਂਗਰਸ ਪਾਰਟੀ ਨੇ ਤੁਹਾਨੂੰ ਤਿੰਨ ਵਾਰ ਮੈਂਬਰ ਪਾਰਲੀਮੈਂਟ ਦਾ ਦਰਜਾ ਦਿਵਾਇਆ ਪਰ ਕੱਲ ਅਚਾਨਕ ਤੁਹਾਡੇ ਕਾਂਗਰਸ ਪਾਰਟੀ ਨੂੰ ਛੱਡ ਕੇ ਭਾਜਪਾ ਵਿੱਚ ਜਾਣ ਕਰਕੇ ਸਵਰਗੀ ਬੇਅੰਤ ਸਿੰਘ ਪਰਿਵਾਰ ਨਾਲ ਪਿਆਰ ਕਰਨ ਵਾਲੇ ਲੋਕ ਆਪਣੇ ਆਪ ਨੂੰ ਠੱਗਿਆ ਜਿਹਿਆ ਮਹਿਸੂਸ ਕਰ ਰਹੇ ਹਨ
ਰੰਧਾਵਾ ਨੇ ਰਵਨੀਤ ਬਿੱਟੂ ਨੂੰ ਕਿਹਾ ਕਿ ਤੁਸੀ ਬੇਅੰਤ ਸਿੰਘ ਦੇ ਨਾਮ ਨੂੰ ਭਾਜਪਾ ਵਿੱਚ ਜਾ ਕਿ ਕਲੰਕਿਤ ਕਰ ਦਿੱਤਾ ਹੈ ਜਿਸ ਦਾ ਖਮਿਆਜ਼ਾ ਤਹਾਨੂੰ ਲੋਕ ਸਭਾ ਚੋਣਾਂ ਵਿਚ ਭੁਗਤਣਾ ਪਵੇਗਾ ਰੰਧਾਵਾ ਨੇ ਕਿਹਾ ਕਿ ਕਾਂਗਰਸ ਪਾਰਟੀ ਇਕ ਸਮੁੰਦਰ ਹੈ ਇਸ ਵਿਚੋਂ ਦੋ ਚਾਰ ਬਾਲਟੀਆਂ ਪਾਣੀ ਦੀਆਂ ਕੱਢਣ ਨਾਲ ਸਮੁੰਦਰ ਦੀ ਹੋਂਦ ਨਹੀ ਮਿੱਟਦੀ ਉਹ ਬਰਕਰਾਰ ਰਹਿੰਦੀ ਹੈ ਪੰਜਾਬ ਦਾ ਹਰ ਸੱਚਾ ਸੁੱਚਾ ਕਾਂਗਰਸੀ ਤੁਹਾਡੇ ਭਾਜਪਾ ਵਿਚ ਜਾਣ ਕਰਕੇ ਤੁਹਾਨੂੰ ਲਾਹਨਤਾਂ ਪਾ ਰਿਹਾ ਹੈ ਮੀਡੀਆ ਨੂੰ
ਇਹ ਜਾਣਕਾਰੀ ਕਿਸ਼ਨ ਚੰਦਰ ਮਹਾਜਨ ਨੇ ਦਿਤੀ