ਪੰਜਾਬ

ZERO TOLERANCE against corruption : ਸਰਾਰੀ ਦੀ ਛੁੱਟੀ ,CM ਭਗਵੰਤ ਦਾ ਸਾਫ ਸੰਦੇਸ਼ , ਸਾਧੇ ਇਕ ਤੀਰ ਨਾਲ ਦੋ ਨਿਸ਼ਾਨੇ

IAS ਖਿਲਾਫ ਕਾਰਵਾਈ ਤੋਂ ਅਫਸਰਸਾਹੀ ਸੀ ਨਰਾਜ਼

ਭ੍ਰਿਸ਼ਟਾਚਾਰ ਦੇ ਖਿਲਾਫ ਭਗਵੰਤ ਮਾਨ ਸਰਕਾਰ ਦੀ  ZERO TOLERANCE 

 

ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਘਿਰੇ ਪੰਜਾਬ ਦੇ ਕੈਬਿਨਟ ਮੰਤਰੀ ਫੋਜਾ ਸਿੰਘ ਸਰਕਾਰੀ ਨੇ ਆਖ਼ਿਰ ਆਪਣਾ ਅਸਤੀਫਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੋਪ ਦਿੱਤਾ ਹੈ । ਸਰਕਾਰੀ ਨੇ ਕਿਹਾ ਹੈ ਕਿ ਉਨ੍ਹਾਂ ਨੇ ਇਹ ਅਸਤੀਫਾ ਨਿਜੀ ਕਾਰਨਾਂ ਦੇ ਚਲਦੇ ਦਿੱਤਾ ਹੈ । ਫੋਜਾ ਸਿੰਘ ਸਰਾਰੀ ਨੂੰ ਲੈ ਕੇ ਇਕ ਵੀਡੀਓ ਵਾਇਰਲ ਹੋਈ ਸੀ ਜਿਸ ਤੋਂ ਬਾਅਦ ਵਿਰੋਧੀ ਧਿਰ ਉਨ੍ਹਾਂ ਤੋਂ ਅਸਤੀਫਾ ਮੰਗ ਰਹੀ ਸੀ । ਹੁਣ ਜਦੋ ਇਹ ਮਾਮਲਾ ਠੰਡਾ ਪੈ ਗਿਆ ਸੀ ਤਾਂ ਸਰਾਰੀ ਨੇ ਆਪਣਾ ਅਸਤੀਫਾ ਦੇ ਦਿੱਤਾ ਹੈ ।
ਪੰਜਾਬ ਵਿਜੀਲੈਂਸ ਵਲੋਂ ਸਾਬਕਾ ਮੰਤਰੀ ਸ਼ਾਮ ਸੁੰਦਰ ਅਰੋੜਾ ਅਤੇ ਇਕ ਆਈ ਏ ਐਸ ਅਧਿਕਾਰੀ ਦੇ ਖਿਲਾਫ ਮਾਮਲਾ ਦਰਜ ਕੀਤਾ ਹੈ ਇਸ ਲਈ ਸਰਕਾਰ ਭ੍ਰਿਸ਼ਟਾਚਾਰ ਦੇ ਖਿਲਾਫ ਜ਼ੀਰੋ tolrence ਲੈ ਕੇ ਚੱਲ ਰਹੀ ਹੈ । ਸਰਕਾਰ ਵਲੋਂ ਜਿਥੇ ਆਈ ਏ ਐਸ ਅਧਿਕਾਰੀਆਂ ਦੇ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ ਓਥੇ ਸਰਕਾਰ ਨੇ ਹੁਣ ਮੰਤਰੀ ਦੀ ਛੁਟੀ ਕਰਕੇ ਕੇ ਇਕ ਸੰਦੇਸ਼ ਦੇ ਦਿੱਤਾ ਹੈ ਕਿ ਹੁਣ ਭਗਵੰਤ ਸਰਕਾਰ ਭ੍ਰਿਸ਼ਟਾਚਾਰ ਬਰਦਾਸਤ ਨਹੀਂ ਕਰੇਗੀ । ਇਸ ਨਾਲ ਇਸ ਸੰਦੇਸ਼ ਸਰਕਾਰ ਵਲੋਂ ਆਪਣੇ ਵਿਧਾਇਕਾਂ ਅਤੇ ਮੰਤਰੀਆਂ ਨੂੰ ਵੀ ਦੇ ਦਿੱਤਾ ਹੈ ਕਿ ਭ੍ਰਿਸ਼ਟਾਚਾਰ ਹੁਣ ਬਰਦਾਸਤ ਨਹੀਂ ਹੋਵੇਗਾ । ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਸਰਕਾਰ ਵਲੋਂ ਪਿਛਲੇ ਦਿਨੀ ਇੱਕ ਉਦਯੋਗਿਕ ਪਲਾਟ ਨੂੰ ਇੱਕ ਡਿਵੈਲਪਰ (ਰੀਅਲਟਰ) ਕੰਪਨੀ ਨੂੰ ਤਬਦੀਲ ਕਰਨ/ਵੰਡ ਕਰਨ ਅਤੇ ਪਲਾਟ ਕੱਟ ਕੇ ਟਾਊਨਸ਼ਿਪ ਸਥਾਪਤ ਕਰਨ ਦੀ ਪ੍ਰਵਾਨਗੀ ਦੇਣ ਦੇ ਦੋਸ਼ਾਂ ਹੇਠਾਂ ਅਪਰਾਧਿਕ ਮੁਕੱਦਮਾ ਦਰਜ ਕੀਤਾ ਹੈ । ਉਨ੍ਹਾਂ ਕਿਹਾ ਕਿ ਜੇ ਸੀ ਟੀ ਮਾਮਲੇ ਦੀ ਵੀ ਜਾਂਚ ਚੱਲ ਰਹੀ ਹੈ ਉਸ ਮਾਮਲੇ ਵਿੱਚ ਕਾਰਵਾਈ ਹੋਵੇਗੀ । ਉਨ੍ਹਾਂ ਕਿਹਾ ਕਿ ਜਦੋ ਅਸੀਂ ਵਿਰੋਧੀ ਧਿਰ ਵਿੱਚ ਸੀ ਤਾਂ ਇਹ ਮਾਮਲਾ ਇਸ ਵਿਧਾਨ ਸਭਾ ਵਿੱਚ ਚੁੱਕਦੇ ਰਹੇ ਸੀ । ਇਸ ਲਈ ਇਸ ਮਾਮਲੇ ਵਿੱਚ ਵੀ ਕਾਰਵਾਈ ਹੋਵੇਗੀ ।
ਸੂਤਰਾਂ ਦਾ ਕਹਿਣਾ ਹੈ ਕਿ  ਮੁੱਖ ਮੰਤਰੀ ਭਗਵੰਤ ਮਾਨ ਭ੍ਰਿਸ਼ਟਾਚਾਰ ਮਾਮਲੇ ਵਿੱਚ ਕੋਈ ਸਮਝੌਤਾ ਕਰਨ ਨੂੰ ਤਿਆਰ ਨਹੀਂ ਹਨ । ਇਸ ਲਈ ਉਨ੍ਹਾਂ ਵਲੋਂ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ । ਭਗਵੰਤ ਮਾਨ ਸਰਕਾਰ ਵਲੋਂ ਆਈ ਏ ਐਸ ਅਧਿਕਾਰੀ ਖਿਲਾਫ ਕੀਤੀ ਗਈ ਕਾਰਵਾਈ ਤੋਂ ਅਫਸਰਸਾਹੀ ਵਿੱਚ ਦਹਿਸ਼ਤ ਨਜ਼ਰ ਆ ਰਹੀ ਹੈ । ਅਫਸਰਸਾਹੀ ਆਈ ਏ ਐਸ ਅਧਿਕਾਰੀ ਖਿਲਾਫ ਕਾਰਵਾਈ ਤੋਂ ਨਾਰਾਜ ਨਜ਼ਰ ਆ ਰਹੀ ਹੈ । ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਹੁਣ ਸਰਾਰੀ ਦੀ ਛੁੱਟੀ ਤੋਂ ਬਾਅਦ ਇਕ ਸੰਦੇਸ਼ ਦਿੱਤਾ ਗਿਆ ਹੈ ਕਿ ਕਿਸੇ ਵੀ ਭ੍ਰਿਸਟਾਚਾਰੀ ਨੂੰ ਬਖਸਿਆ ਨਹੀਂ ਜਾਵੇਗਾ । ਕੋਈ ਵੀ ਵਿਅਕਤੀ ਕਿਸੇ ਵੀ ਵੱਡੀ ਪੋਸਟ ਦੇ ਕਿਉਂ ਨਾ ਹੋਵੇ ਬਖਸਿਆ ਕਿਸੇ ਨੂੰ ਨਹੀਂ ਜਾਵੇਗਾ । ਇਸ ਤੋਂ ਪਹਿਲਾ ਮੁੱਖ ਮੰਤਰੀ ਨੇ ਇਕ ਮੰਤਰੀ ਵਿਜੇ ਸਿੰਗਲਾ ਨੂੰ ਨਾ ਕੇਵਲ ਮੰਤਰੀ ਮੰਡਲ ਤੋਂ ਬਾਹਰ ਦਾ ਰਸਤਾ ਦਿਖਾਇਆ ਬਲਕਿ ਜੇਲ ਦੀ ਯਾਤਰਾ ਵੀ ਕਰਵਾ ਦਿੱਤੀ ਸੀ ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!